Fri, Apr 26, 2024
Whatsapp

ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦਾ ਬਲਾਸਟ, ਅੱਜ 32 ਹੋਰ ਕੋਰੋਨਾ ਟੈਸਟ ਪਾਜ਼ੀਟਿਵ, ਜ਼ਿਲ੍ਹੇ 'ਚ ਕੁੱਲ ਗਿਣਤੀ ਹੋਈ 44

Written by  Shanker Badra -- May 02nd 2020 01:27 PM
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦਾ ਬਲਾਸਟ, ਅੱਜ 32 ਹੋਰ ਕੋਰੋਨਾ ਟੈਸਟ ਪਾਜ਼ੀਟਿਵ, ਜ਼ਿਲ੍ਹੇ 'ਚ ਕੁੱਲ ਗਿਣਤੀ ਹੋਈ 44

ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦਾ ਬਲਾਸਟ, ਅੱਜ 32 ਹੋਰ ਕੋਰੋਨਾ ਟੈਸਟ ਪਾਜ਼ੀਟਿਵ, ਜ਼ਿਲ੍ਹੇ 'ਚ ਕੁੱਲ ਗਿਣਤੀ ਹੋਈ 44

ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦਾ ਬਲਾਸਟ, ਅੱਜ 32 ਹੋਰ ਕੋਰੋਨਾ ਟੈਸਟ ਪਾਜ਼ੀਟਿਵ, ਜ਼ਿਲ੍ਹੇ 'ਚ ਕੁੱਲ ਗਿਣਤੀ ਹੋਈ 44:ਹੁਸ਼ਿਆਰਪੁਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਇਸ ਦਾ ਮੁੱਖ ਕਾਰਨ ਜਿਹੜੇ ਸ਼ਰਧਾਲੂ ਸ੍ਰੀ ਹਜੂਰ ਸਾਹਿਬ ਤੋਂ ਆਏ ਹਨ,ਉਨ੍ਹਾਂ 'ਚੋਂ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਧ ਰਹੀ ਹੈ। ਹੁਸ਼ਿਆਰਪੁਰ ਜ਼ਿਲ੍ਹੇ 'ਚ ਅੱਜ ਕੋਰੋਨਾ ਦਾ ਬਲਾਸਟ ਹੋ ਗਿਆ ਹੈ। ਹੁਸ਼ਿਆਰਪੁਰ ਜ਼ਿਲ੍ਹੇ 'ਚ ਅੱਜ 32 ਨਵੇਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸ੍ਰੀ ਹਜੂਰ ਸਾਹਿਬ ਤੋਂ ਆਉਣ ਵਾਲੇ 32 ਹੋਰ ਸ਼ਰਧਾਲੂ ਅੱਜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸ੍ਰੀ ਹਜੂਰ ਸਾਹਿਬ ਤੋਂ ਆਉਣ ਵਾਲੇ ਪਾਜ਼ੀਟਿਵ ਸ਼ਰਧਾਲੂਆਂ ਦੀ ਗਿਣਤੀ 36 ਹੋ ਗਈ ਹੈ,ਜਿਸ ਨਾਲ ਪੂਰੇ ਜ਼ਿਲ੍ਹੇ ਦੇ ਅੰਦਰ ਸਹਿਮ ਦਾ ਮਾਹੌਲ ਹੈ। ਹੁਣ ਤੱਕ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 44 ਹੋ ਗਈ ਹੈ ਅਤੇ ਜਿਨ੍ਹਾਂ ਵਿਚੋਂ 1 ਦੀ ਮੌਤ ਹੋ ਚੁੱਕੀ ਸੀ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 699 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਅੰਮ੍ਰਿਤਸਰ – 107 , ਜਲੰਧਰ – 105, ਮੋਹਾਲੀ – 94 ,ਪਟਿਆਲਾ – 89, ਲੁਧਿਆਣਾ – 99, ਪਠਾਨਕੋਟ – 25 , ਫਿਰੋਜ਼ਪੁਰ - 26, ਨਵਾਂਸ਼ਹਿਰ – 23 , ਤਰਨ ਤਾਰਨ -14 , ਮਾਨਸਾ – 13,  ਕਪੂਰਥਲਾ – 12 , ਹੁਸ਼ਿਆਰਪੁਰ – 44 , ਫਰੀਦਕੋਟ – 6 , ਸੰਗਰੂਰ – 6 , ਮੋਗਾ – 6 , ਰੋਪੜ – 5 , ਗੁਰਦਾਸਪੁਰ- 4 , ਸ੍ਰੀ ਮੁਕਤਸਰ ਸਾਹਿਬ – 4 , ਫਾਜ਼ਿਲਕਾ - 4 , ਫਤਿਹਗੜ੍ਹ ਸਾਹਿਬ – 9 , ਬਰਨਾਲਾ – 2 , ਬਠਿੰਡਾ -2 , ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 20 ਮੌਤਾਂ ਹੋ ਚੁੱਕੀਆਂ ਹਨ ਅਤੇ 108 ਮਰੀਜ਼ ਠੀਕ ਹੋ ਚੁੱਕੇ ਹਨ। -PTCNews


Top News view more...

Latest News view more...