ਕੋਵੀਸ਼ੀਲਡ ਵੈਕਸੀਨ ਦੀਆਂ 4 ਲੱਖ ਤੋਂ ਵੱਧ ਖੁਰਾਕਾਂ 22 ਅਪ੍ਰੈਲ ਨੂੰ ਪੰਜਾਬ ਪਹੁੰਚ ਜਾਣਗੀਆਂ : ਮੁੱਖ ਸਕੱਤਰ
ਚੰਡੀਗੜ : ਪੰਜਾਬ ਵਿੱਚ ਕੋਵਿਡ-19 ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਹਸਪਤਾਲਾਂ ਵਿੱਚ ਗ਼ੈਰ-ਜ਼ਰੂਰੀ ਆਪ੍ਰੇਸ਼ਨ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸਦੇ ਨਾਲ ਹੀ ਉਹਨਾਂ ਨੇ ਕੋਵਿਡ ਦੀ ਦੂਜੀ ਲਹਿਰ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ।
ਪੜ੍ਹੋ ਹੋਰ ਖ਼ਬਰਾਂ : ਹਸਪਤਾਲ 'ਚ ਆਕਸੀਜਨ ਲੀਕ ਹੋਣ ਨਾਲ 22 ਮਰੀਜ਼ਾਂ ਦੀ ਹੋਈ ਮੌਤ
ਕੋਵੀਸ਼ੀਲਡ ਵੈਕਸੀਨ ਦੀਆਂ 4 ਲੱਖ ਤੋਂ ਵੱਧ ਖੁਰਾਕਾਂ 22 ਅਪਰੈਲ ਨੂੰ ਪੰਜਾਬ ਪਹੁੰਚ ਜਾਣਗੀਆਂ : ਮੁੱਖ ਸਕੱਤਰ
ਮੁੱਖ ਸਕੱਤਰ ਨੇ ਪ੍ਰਸ਼ਾਸਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰਾਜ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਇੱਕ ਜਾਇਜ਼ਾ ਮੀਟਿੰਗ ਦੌਰਾਨ ਲੋਕਾਂ ਨੂੰ ਕੋਵਿਡ ਵੈਕਸੀਨ ਲਵਾਉਣ ਵਾਸਤੇ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਹ ਵੈਕਸੀਨ ਪੂਰੀ ਸੁਰੱਖਿਅਤ ਹੈ ਅਤੇ ਮਹਾਂਮਾਰੀ ਨੂੰ ਹਰਾਉਣ ਵਾਸਤੇ ਇੱਕੋ-ਇੱਕ ਰਾਹ ਹੈ।
ਕੋਵੀਸ਼ੀਲਡ ਵੈਕਸੀਨ ਦੀਆਂ 4 ਲੱਖ ਤੋਂ ਵੱਧ ਖੁਰਾਕਾਂ 22 ਅਪਰੈਲ ਨੂੰ ਪੰਜਾਬ ਪਹੁੰਚ ਜਾਣਗੀਆਂ : ਮੁੱਖ ਸਕੱਤਰ
ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਕੋਵੀਸ਼ੀਲਡ ਵੈਕਸੀਨ ਦੀਆਂ 4 ਲੱਖ ਤੋਂ ਵੱਧ ਖੁਰਾਕਾਂ ਪੰਜਾਬ ਪਹੁੰਚ ਜਾਣਗੀਆਂ। ਉਹਨਾਂ ਨੇ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ। ਉਹਨਾਂ ਨੇ ਕੋਵਿਡ ਕਾਰਨ ਪਾਜ਼ਿਟਿਵ ਆਏ ਮਰੀਜ਼ਾਂ ਨੂੰ ਇਕਾਂਤਵਾਸ ਦੌਰਾਨ 'ਕਰੋਨਾ ਫਤਿਹ ਕਿੱਟ' ਅਤੇ 'ਫੂਡ ਕਿੱਟ' ਉਸੇ ਦਿਨ ਹੀ ਮੁਹੱਈਆ ਕਰਵਾਉਣ ਲਈ ਆਖਿਆ।
ਕੋਵੀਸ਼ੀਲਡ ਵੈਕਸੀਨ ਦੀਆਂ 4 ਲੱਖ ਤੋਂ ਵੱਧ ਖੁਰਾਕਾਂ 22 ਅਪਰੈਲ ਨੂੰ ਪੰਜਾਬ ਪਹੁੰਚ ਜਾਣਗੀਆਂ : ਮੁੱਖ ਸਕੱਤਰ
ਕੋਵਿਡ ਪੋਰਟਲ ਨੂੰ ਰੋਜ਼ਮਰਾ ਦੇ ਅਧਾਰ 'ਤੇ ਅੱਪਡੇਟ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਨਿਯਮਤ ਤੌਰ 'ਤੇ ਕੋਵਿਡ ਪੋਰਟਲ ਨੂੰ ਅਪਡੇਟ ਕਰਨ ਨਾਲ ਵੈਕਸੀਨ ਦੀ ਉਪਲਬਧਤਾ ਦੀ ਮੌਜੂਦਾ ਸਥਿਤੀ ਨੂੰ ਜਾਨਣ ਵਿੱਚ ਮਦਦ ਮਿਲੇਗੀ। ਉਹਨਾਂ ਕਿਹਾ ਕਿ ਵੈਕਸੀਨ ਦੀ ਬਰਬਾਦੀ ਘਟਾਈ ਜਾਵੇ ਅਤੇ ਕੋਵੈਕਸੀਨ ਵੈਕਸੀਨੇਸ਼ਨ ਸੈਂਟਰ ਵਿੱਚ ਸਥਾਪਤ ਕੀਤੇ ਜਾਣ।
ਕੋਵੀਸ਼ੀਲਡ ਵੈਕਸੀਨ ਦੀਆਂ 4 ਲੱਖ ਤੋਂ ਵੱਧ ਖੁਰਾਕਾਂ 22 ਅਪਰੈਲ ਨੂੰ ਪੰਜਾਬ ਪਹੁੰਚ ਜਾਣਗੀਆਂ : ਮੁੱਖ ਸਕੱਤਰ
ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ
ਉਹਨਾਂ ਨੇ ਸਬੰਧਤ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਵਾਸਤੇ ਆਖਿਆ ਕਿ ਜੇ ਵੈਕਸੀਨ ਦੀ ਵਰਤੋਂ ਵੱਖ-ਵੱਖ ਥਾਵਾਂ ਉੱਤੇ ਨਹੀਂ ਹੁੰਦੀ ਤਾਂ ਇਹ ਜ਼ਿਲਾ, ਸਬ-ਡਵੀਜ਼ਨ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਜਾਰੀ ਕੀਤੀ ਜਾਵੇ। ਸਾਰੇ ਪੇਰੀਫੇਰੀਅਲ ਸੈਂਟਰ ਇਹਨਾਂ ਸੈਂਟਰਾਂ ਉੱਤੋਂ ਸਪਲਾਈ ਪ੍ਰਾਪਤ ਕਰਨ ਅਤੇ ਨਾ ਵਰਤੀ ਗਈ ਵੈਕਸੀਨ ਇਹਨਾਂ ਸਟੋਰਾਂ ਨੂੰ ਹੀ ਵਾਪਸ ਕੀਤੀ ਜਾਵੇ।
-PTCNews