ਪੰਜਾਬ 'ਚ ਨਹੀਂ ਘਟ ਰਿਹਾ ਕੋਰੋਨਾ ਕਹਿਰ, ਇਹਨਾਂ ਸੂਬਿਆਂ 'ਚ ਆਏ ਸੈਂਕੜੇ ਨਵੇਂ ਮਾਮਲੇ

By Jagroop Kaur - May 09, 2021 8:05 pm

ਕੋਰੋਨਾ ਵਾਇਰਸ ਦਾ ਕਹਿਰ ਜਲੰਧਰ ਜ਼ਿਲ੍ਹੇ ਵਿਚ ਲਗਾਤਾਰ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਕੋਰੋਨਾ ਕਾਰਨ 12 ਲੋਕਾਂ ਦੀ ਜਾਨ ਚਲੀ ਗਈ ਅਤੇ 700 ਤੋਂ ਵਧੇਰੇ ਪਾਜ਼ੇਟਿਵ ਕੇਸ ਮਿਲੇ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਐਤਵਾਰ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 732 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ।Coronavirus

Read more : ਕੋਰੋਨਾ ਨੇ ਉਜਾੜਿਆ ਪਰਿਵਾਰ, ਪਤੀ ਦੀ ਮੌਤ ਤੋਂ ਤੁਰੰਤ ਬਾਅਦ ਗ਼ਮਜ਼ਦਾ…

ਉਥੇ ਹੀ ਗੱਲ ਕੀਤੀ ਜਾਵੇ ਜ਼ਿਲ੍ਹਾ ਅੰਮ੍ਰਿਤਸਰ ਦੀ ਤਾਂ ਇਥੇ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ਹਨ, ਜਿਨ੍ਹਾਂ 'ਚੋਂ 5633 ਸਰਗਰਮ ਮਾਮਲੇ ਹਨ। ਉੱਥੇ ਹੀ ਜ਼ਿਲ੍ਹੇ 'ਚ ਅੱਜ 20 ਹੋਰ ਕੋਰੋਨਾ ਮਰੀਜ਼ਾਂ ਨੇ ਦਮ ਤੋੜ ਦਿੱਤਾ, ਜਿਸ ਤੋਂ ਬਾਅਦ ਹੁਣ ਇੱਥੇ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਵਧ ਕੇ 1112 ਹੋ ਗਿਆ ਹੈ।Coronavirus NewsUpdates: India Reports 4,03,738 New Covid-19 Cases, 4,092 Deaths in 24 Hoursਅੱਜ ਫਿਰੋਜ਼ਪੁਰ 'ਚ 172 ਪੀੜਤ ਠੀਕ ਹੋਏ ਹਨ, ਜਦਕਿ 96 ਹੋਰ ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਜਿਨ੍ਹਾਂ ਲੋਕਾਂ ਦੀਆਂ ਅੱਜ ਮੋਤਾਂ ਹੋਈਆਂ ਹਨ, ਉਹ ਵਿਅਕਤੀ ਬਲਾਕ ਫਿਰੋਜ਼ਸ਼ਾਹ, ਬਲਾਕ ਕੱਸੋਆਣਾ, ਮਮਦੋਟ ਅਤੇ ਬਲਾਕ ਗੁਰੂਹਰਸਹਾਏ ਦੇ ਰਹਿਣ ਵਾਲੇ ਸਨ, ਜਿਨ੍ਹਾਂ ਦੀ ਉਮਰ 51,66,63,55 ਅਤੇ 80 ਸਾਲ ਦੀ ਸੀ। ਮ੍ਰਿਤਕਾਂ ਵਿਚ 4 ਪੁਰਸ਼ ਅਤੇ ਇਕ ਔਰਤ ਹੈ। ਹੁਣ ਤੱਕ ਜ਼ਿਲ੍ਹੇ ਵਿਚ 8996 ਲੋਕਾਂ ਦੀਆਂ ਰਿਪੋਰਟਾ ਪਾਜ਼ੇਟਿਵ ਆਈਆਂ ਹਨ, ਜਿਲ੍ਹਾਂ ਵਿਚੋਂ 7342 ਠੀਕ ਹੋ ਚੁੱਕੇ ਹਨ।

adv-img
adv-img