Thu, Apr 25, 2024
Whatsapp

ਪੰਜਾਬ 'ਚ ਅਗਲੇ 2 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ,ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Written by  Shanker Badra -- September 21st 2018 07:09 PM -- Updated: September 21st 2018 07:16 PM
ਪੰਜਾਬ 'ਚ ਅਗਲੇ 2 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ,ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ 'ਚ ਅਗਲੇ 2 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ,ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ 'ਚ ਅਗਲੇ 2 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ,ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ:ਚੰਡੀਗੜ੍ਹ : ਪੰਜਾਬ ਅੰਦਰ ਆਉਣ ਵਾਲੇ ਦਿਨਾਂ ਦੌਰਾਨ ਵੱਖ-ਵੱਖ ਹਿੱਸਿਆ ਵਿੱਚ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ।ਇਸ ਸਬੰਧੀ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਸਥਿਤ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਸੂਚਨਾ ਭੇਜੀ ਗਈ ਹੈ ਕਿ 22 ਸਤੰਬਰ 2018 ਤੋਂ 24 ਸਤੰਬਰ 2018 ਤੱਕ ਰਾਜ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰ ਵਿੱਚ ਪੈਂਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਦੋਰਾਨ ਪੰਜਾਬ ਰਾਜ ਦੇ ਉਤਰੀ ਅਤੇ ਦੱਖਣੀ ਹਿੱਸਿਆਂ ਵਿੱਚ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾਂ ਹੈ।ਇਸ ਤੋਂ ਇਲਾਵਾ ਗੁਆਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਖੇਤਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ,ਜਿਸ ਕਾਰਨ ਕੁਝ ਖੇਤਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਹੋ ਸਕਦੀ ਹੈ। ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ,ਉਨ੍ਹਾਂ ਵਿੱਚ ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ ਕਪੂਰਥਲਾ ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ , ਲੁਧਿਆਣਾ, ਮੁਹਾਲੀ ਅਤੇ ਰੂਪਨਗਰ ਸ਼ਾਮਲ ਹਨ। ਬੁਲਾਰੇ ਨੇ ਕਿਹਾ ਕਿ ਜ਼ਿਲ੍ਹਾਂ ਪ੍ਰਸ਼ਾਸ਼ਨ ਨੂੰ ਲੋੜ ਅਨੁਸਾਰ ਢੁਕਵੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। -PTCNews


Top News view more...

Latest News view more...