ਟੀਵੀ ਸੀਰੀਅਲ ‘ਰਾਮ ਸੀਆ ਕੇ ਲਵ ਕੁਸ਼’ ਨੂੰ ਲੈ ਕੇ ਹਾਈਕੋਰਟ ਨੇ ਚੈਨਲ ਨੂੰ ਦਿੱਤਾ ਵੱਡਾ ਝਟਕਾ

Punjab In Serial
ਟੀਵੀ ਸੀਰੀਅਲ 'ਰਾਮ ਸੀਆ ਕੇ ਲਵ ਕੁਸ਼' ਨੂੰ ਲੈ ਕੇ ਹਾਈਕੋਰਟ ਨੇ ਚੈਨਲ ਨੂੰ ਦਿੱਤਾ ਵੱਡਾ ਝਟਕਾ 

ਟੀਵੀ ਸੀਰੀਅਲ ‘ਰਾਮ ਸੀਆ ਕੇ ਲਵ ਕੁਸ਼’ ਨੂੰ ਲੈ ਕੇ ਹਾਈਕੋਰਟ ਨੇ ਚੈਨਲ ਨੂੰ ਦਿੱਤਾ ਵੱਡਾ ਝਟਕਾ : ਚੰਡੀਗੜ੍ਹ : ਕਲਰ ਟੀਵੀ ਚੈਨਲ ‘ਤੇ ਵਿਖਾਏ ਜਾ ਸੀਰੀਅਲ ਰਾਮ ਸਿਆ ਕੇ ਲਵ ਕੁਸ਼ ਦੀ ਜੀਵਨੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਵਿਰੋਧ ਵਿਚ ਪਿਛਲੇ ਦਿਨੀਂ ਵਾਲਮੀਕਿ ਭਾਈਚਾਰੇ ਨੇ ਰੋਸ ਜ਼ਾਹਿਰ ਕੀਤਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਡਿਪਟੀ ਕਮਿਸ਼ਨਰਾਂ ਨੇ ਟੈਲੀਵਿਜ਼ਨ ‘ਤੇ ਲੜੀਵਾਰ ‘ਰਾਮ ਸੀਆ ਕੇ ਲਵ ਕੁਸ਼’ ਦੇ ਕੇਬਲ ਪ੍ਰਸਾਰਨ ‘ਤੇ ਰੋਕ ਲਾਈ ਸੀ। ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਇਸ ਰੋਕ ਨੂੰ ਹਟਾਉਣ ਤੋਂ ਇਨਕਾਰ ਕਰ ਦਿੱਤਾ।

Punjab In Serial "Ram Siya Ke Luv Kush , Court Refuses To Lift Ban
ਟੀਵੀ ਸੀਰੀਅਲ ‘ਰਾਮ ਸੀਆ ਕੇ ਲਵ ਕੁਸ਼’ ਨੂੰ ਲੈ ਕੇ ਹਾਈਕੋਰਟ ਨੇ ਚੈਨਲ ਨੂੰ ਦਿੱਤਾ ਵੱਡਾ ਝਟਕਾ

ਮਿਲੀ ਜਾਣਕਾਰੀ ਅਨੁਸਾਰ ਕਲਰਜ਼ ਟੀ.ਵੀ. ਚੈਨਲ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਵਿਸ਼ੇਸ਼ ਸੁਣਵਾਈ ਦੌਰਾਨ ਜਸਟਿਸ ਟੀ.ਐੱਸ. ਢੀਂਡਸਾ ਨੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਵਲੋਂ ਜ਼ਿਲਾ ਮੈਜਿਸਟ੍ਰੇਟ ਦੇ ਤੌਰ ‘ਤੇ ਜਾਰੀ ਕੀਤੇ ਹੁਕਮਾਂ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਇਸ ਪ੍ਰੋਗਰਾਮ ‘ਤੇ ਰੋਕ ਲੱਗੀ ਰਹੇਗੀ ਅਤੇ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 12 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

Punjab In Serial "Ram Siya Ke Luv Kush , Court Refuses To Lift Ban
ਟੀਵੀ ਸੀਰੀਅਲ ‘ਰਾਮ ਸੀਆ ਕੇ ਲਵ ਕੁਸ਼’ ਨੂੰ ਲੈ ਕੇ ਹਾਈਕੋਰਟ ਨੇ ਚੈਨਲ ਨੂੰ ਦਿੱਤਾ ਵੱਡਾ ਝਟਕਾ

ਪੰਜਾਬ ਸਰਕਾਰ ਵੱਲੋਂ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਕੀਮ ਨੇ ਪੱਖ ਰੱਖਦਿਆਂ ਕਿਹਾ ਹੈ ਕਿ ਇਸ ਪ੍ਰਸਾਰਣ ‘ਤੇ ਪਾਬੰਦੀ ਲਾਉਣ ਦਾ ਫੈਸਲਾ ਵਾਲਮੀਕਿ ਜੀ ਬਾਰੇ ਵਿਵਾਦਿਤ ਦ੍ਰਿਸ਼ ਪੇਸ਼ ਕਰਨ ਦੇ ਆਧਾਰ ‘ਤੇ ਲਿਆ ਗਿਆ ਹੈ ਕਿਉਂਕਿ ਇਸ ਨਾਲ ਸੂਬੇ ‘ਚ ਵਾਲਮੀਕਿ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

Punjab In Serial "Ram Siya Ke Luv Kush , Court Refuses To Lift Ban
ਟੀਵੀ ਸੀਰੀਅਲ ‘ਰਾਮ ਸੀਆ ਕੇ ਲਵ ਕੁਸ਼’ ਨੂੰ ਲੈ ਕੇ ਹਾਈਕੋਰਟ ਨੇ ਚੈਨਲ ਨੂੰ ਦਿੱਤਾ ਵੱਡਾ ਝਟਕਾ

ਦੱਸ ਦੇਈਏ ਕਿ ਵਾਲਮੀਕਿ ਜਥੇਬੰਦੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਕਈ ਥਾਵਾਂ ‘ਤੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਲਰ ਟੀ.ਵੀ. ਚੈਨਲ ’ਤੇ ਦਿਖਾਏ ਜਾਂਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਪ੍ਰਭਾਵ ਨਾਲ ਇੱਕ ਮਹੀਨੇ ਵਾਸਤੇ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਟੀਵੀ ਸੀਰੀਅਲ ਦੇ ਜਾਰੀ ਰਹਿਣ ਨਾਲ ਜ਼ਿਲ੍ਹੇ ’ਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਬਣਨ ਤੋਂ ਰੁਕਣ ਲਈ ਉਕਤ ਸੀਰੀਅਲ ਦੇ ਪ੍ਰਸਾਰਣ ’ਤੇ ਇੱਕ ਮਹੀਨੇ ਲਈ ਰੋਕ ਲਾਈ ਜਾਂਦੀ ਹੈ।
-PTCNews