Advertisment

ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ

author-image
Shanker Badra
New Update
ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ
Advertisment
ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ:ਪੰਜਾਬ 'ਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਨੂੰ ਲੈ ਪੰਜਾਬ ਦੀਆਂ ਸਿਆਸੀ ਸਰਗਰਮੀਆਂ ਸਿਖਰ 'ਤੇ ਸਨ।ਇਸ ਦੌਰਾਨ ਇਹਨਾਂ ਚੋਣਾਂ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ।ਜਾਣਕਾਰੀ ਅਨੁਸਾਰ ਚੋਣ ਪ੍ਰਚਾਰ ਅੱਜ ਸ਼ਾਮੀਂ 5 ਵਜੇ ਬੰਦ ਹੋ ਜਾਵੇਗਾ।ਇਸ ਦੌਰਾਨ ਉਮੀਦਵਾਰ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਨਾਲ ਰਾਬਤਾ ਵਧਾ ਰਹੇ ਹਨ। ਇਸ ਵਾਰ ਦੀਆਂ ਚੋਣਾਂ ਵਿਚ ਖਾਸ ਗੱਲ ਇਹ ਹੋਵੇਗੀ ਕਿ ਚੋਣਾਂ ਮਸ਼ੀਨਾਂ ਦੀ ਥਾਂ ਹੁਣ ਬੈਲਟ ਬਾਕਸ ਰਾਹੀਂ ਹੋਣਗੀਆਂ ਤੇ ਪਹਿਲੀ ਵਾਰ 'ਨੋਟਾ' ਵਾਲਾ ਖਾਨਾ ਬੈਲਟ ਪੇਪਰਾਂ 'ਚ ਹੀ ਹੋਵੇਗਾ।ਜ਼ਿਕਰਯੋਗ ਹੈ ਕਿ ਸੂਬੇ 'ਚ 22 ਜ਼ਿਲ੍ਹਾ ਪ੍ਰੀਸ਼ਦਾਂ ਲਈ 855 ਅਤੇ 150 ਪੰਚਾਇਤ ਸੰਮਤੀਆਂ ਲਈ 6028 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਦੱਸ ਦੇਈਏ ਕਿ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ 22 ਸਤੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment