Sat, May 4, 2024
Whatsapp

ਪੰਜਾਬ ਸਣੇ ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਨਸ਼ਿਆਂ ਬਾਰੇ ਡਾਟਾ ਸਾਂਝਾ ਕਰਨ ਲਈ ਪੰਚਕੂਲਾ ਵਿਖੇ ਕੇਂਦਰੀ ਸਕੱਤਰੇਤ ਸਥਾਪਤ ਕਰਨ ਦਾ ਫੈਸਲਾ

Written by  Shanker Badra -- August 20th 2018 06:22 PM
ਪੰਜਾਬ ਸਣੇ ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਨਸ਼ਿਆਂ ਬਾਰੇ ਡਾਟਾ ਸਾਂਝਾ ਕਰਨ ਲਈ ਪੰਚਕੂਲਾ ਵਿਖੇ ਕੇਂਦਰੀ ਸਕੱਤਰੇਤ ਸਥਾਪਤ ਕਰਨ ਦਾ ਫੈਸਲਾ

ਪੰਜਾਬ ਸਣੇ ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਨਸ਼ਿਆਂ ਬਾਰੇ ਡਾਟਾ ਸਾਂਝਾ ਕਰਨ ਲਈ ਪੰਚਕੂਲਾ ਵਿਖੇ ਕੇਂਦਰੀ ਸਕੱਤਰੇਤ ਸਥਾਪਤ ਕਰਨ ਦਾ ਫੈਸਲਾ

ਪੰਜਾਬ ਸਣੇ ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਨਸ਼ਿਆਂ ਬਾਰੇ ਡਾਟਾ ਸਾਂਝਾ ਕਰਨ ਲਈ ਪੰਚਕੂਲਾ ਵਿਖੇ ਕੇਂਦਰੀ ਸਕੱਤਰੇਤ ਸਥਾਪਤ ਕਰਨ ਦਾ ਫੈਸਲਾ:ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਡਾਟਾ ਤੇ ਸੂਚਨਾ ਸਾਂਝੀ ਕਰਨ ਵਾਸਤੇ ਪੰਚਕੂਲਾ ਵਿਖੇ ਸਾਂਝਾ/ਕੇਂਦਰੀ ਸਕੱਤਰੇਤ ਸਥਾਪਤ ਕਰਨ ਲਈ ਆਮ ਸਹਿਮਤੀ ਨਾਲ ਫੈਸਲਾ ਲਿਆ ਹੈ।ਨਸ਼ਿਆਂ ਵਿਰੁੱਧ ਲੜਾਈ ਲਈ ਸਾਂਝੀ ਰਣਨੀਤੀ ਬਾਰੇ ਵਿਚਾਰ ਕਰਨ ਅਤੇ ਤਿਆਰ ਕਰਨ ਵਾਸਤੇ ‘‘ਨਸ਼ੇ- ਚੁਣੌਤੀਆਂ ਤੇ ਰਣਨੀਤੀ ’’ ਬਾਰੇ ਸੱਦੀ ਖੇਤਰੀ ਕਾਨਫਰੰਸ ਵਿੱਚ ਮੁੱਖ ਮੰਤਰੀਆਂ ਨੇ ਇਹ ਫੈਸਲਾ ਲਿਆ ਜਿਸ ਦੇ ਅਨੁਸਾਰ ਅੰਕੜੇ ਅਤੇ ਸੂਚਨਾ ਸਾਂਝੀ ਕਰਨ ਲਈ ਤਾਲਮੇਲ ਵਾਸਤੇ ਹਰੇਕ ਸੂਬੇ ਵਲੋਂ ਆਪਣੇ ਨੋਡਲ ਅਫਸਰ ਤਾਇਨਾਤ ਕੀਤੇ ਜਾਣਗੇ। ਇਸ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ.ਖੱਟਰ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਟੀ.ਐਸ. ਰਾਵਤ ਨੇ ਖੁਦ ਹਿੱਸਾ ਲਿਆ ਜਦਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਇਸ ਕਾਨਫਰੰਸ ਵਿੱਚ ਵੀਡਿਓ ਕਾਨਫਰੰਸ ਰਾਹੀਂ ਸ਼ਮੂਲੀਅਤ ਕੀਤੀ ਕਿਉਂਕਿ ਉਹ ਮੌਸਮ ਦੀ ਖਰਾਬੀ ਕਾਰਨ ਖੁਦ ਪਹੁੰਚਣ ’ਚ ਅਸਮਰੱਥ ਰਹੇ।ਇਨਾਂ ਸੂਬਿਆਂ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ।ਇਸ ਮੀਟਿੰਗ ਵਿੱਚ ਰਾਜਸਥਾਨ,ਦਿੱਲੀ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼, ਚੰਡੀਗੜ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਲ ਸਨ।ਇਸ ਦਾ ਉਦੇਸ਼ ਸਾਰੇ ਤਰਾਂ ਦੀ ਸਿਆਸੀ ਅਤੇ ਖੇਤਰੀ ਵੰਡ ਤੋਂ ਉਪਰ ਉਠ ਕੇ ਨਸ਼ਿਆਂ ਵਿਰੁੱਧ ਇਕ ਸਾਂਝੀ ਰਣਨੀਤੀ ਤਿਆਰ ਕਰਨਾ ਸੀ। ਨਸ਼ਿਆਂ ਵਿਰੁੱਧ ਜੰਗ ’ਚ ਪ੍ਰਗਤੀ ’ਤੇ ਨਿਗਰਾਨੀ ਰੱਖਣ ਅਤੇ ਇਸ ਸਮੱਸਿਆ ਨਾਲ ਨਿਪਟਣ ਲਈ ਵੱਖ-ਵੱਖ ਪੱਧਰਾਂ ’ਤੇ ਨਿਯਮਿਤ ਤੌਰ ’ਤੇ ਮੀਟਿੰਗਾਂ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਦੇ ਸੁਝਾਅ ਨੂੰ ਮੀਟਿੰਗ ਦੌਰਾਨ ਪ੍ਰਵਾਨ ਕਰ ਲਿਆ ਗਿਆ।ਕੈਪਟਨ ਅਮਰਿੰਦਰ ਸਿੰਘ ਦੇ ਪ੍ਰਸਤਾਵ ਦੇ ਆਧਾਰ ’ਤੇ ਨਸ਼ਿਆਂ ਵਿਰੁੱਧ ਸਾਂਝੀ ਰਣਨੀਤੀ ਦੀ ਪ੍ਰਗਤੀ ’ਤੇ ਨਿਗਰਾਨੀ ਰੱਖਣ ਲਈ ਹਰ 6 ਮਹੀਨੇ ਬਾਅਦ ਮੀਟਿੰਗ ਕਰਨ ਦਾ ਵੀ ਫੈਸਲਾ ਲਿਆ ਗਿਆ।ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਸ਼ਿਆਂ ਵਿਰੁਧੀ ਰਣਨੀਤੀ ਨੂੰ ਲਾਗੂ ਕਰਨ ਵਾਸਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸੱਦਾ ਦੇਣ ਅਤੇ ਜੰਮੂ ਅਤੇ ਕਸ਼ਮੀਰ ਨੂੰ ਵੀ ਇਸ ਨੂੰ ਸ਼ਾਮਲ ਕਰਨ ਦਾ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਸੁਝਾਅ ਦੇ ਆਧਾਰ ’ਤੇ ਹਰੇਕ ਤਿਮਾਹੀ ਦੌਰਾਨ ਅਧਿਕਾਰੀਆਂ ਲਈ ਉੱਚ ਪੱਧਰ ’ਤੇ ਮੀਟਿੰਗ ਕਰਨ ਦਾ ਵੀ ਫੈਸਲਾ ਲਿਆ ਗਿਆ ਜਿਸ ਦੀ ਪ੍ਰਧਾਨਗੀ ਵਾਰੋ-ਵਾਰੀ ਸਬੰਧਤ ਸੂਬਿਆ ਦੇ ਮੁੱਖ ਸਕੱਤਰ/ਡੀ.ਜੀ.ਪੀ ਕਰਨਗੇ।ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਵੱਖ-ਵੱਖ ਸੂਬਿਆਂ ਦੇ ਨਾਲ ਲੱਗਦੇ ਜਿਲਿਆਂ ਦੇ ਐਸ.ਐਸ.ਪੀ ਰੋਜ਼ਮਰਾ ਦੇ ਪੱਧਰ ’ਤੇ ਤਾਲਮੇਲ ਕਰਨਗੇ।ਸੂਬਿਆਂ ਵਲੋਂ ਆਪਣੇ ਆਪਣੇ ਸਕੂਲਾਂ ਵਿੱਚ ਵੱਡੀ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਵੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ।ਨੌਜਵਾਨਾਂ ਨੂੰ ਪਿੰਡ ਪੱਧਰ ’ਤੇ ਖੇਡਾਂ ਅਤੇ ਹੋਰ ਸਰਗਰਮੀਆਂ ਵਿੱਚ ਸਰਗਰਮ ਕਰਨ ਦਾ ਵੀ ਫੈਸਲਾ ਕੀਤਾ ਗਿਆ।ਨਸ਼ਿਆਂ ਦੇ ਪਸਾਰ ਉੱਤੇ ਰੋਕ ਲਾਉਣ ਵਾਸਤੇ ਵੱਡੀ ਪੱਧਰ ’ਤੇ ਨੌਜਵਾਨਾ ਲਈ ਹੁਨਰ ਵਿਕਾਸ ਪ੍ਰੋਗਰਾਮ ਚਲਾਉਣ ਦਾ ਵੀ ਫੈਸਲਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਸ਼ਿਆਂ ਦੀ ਕੋਈ ਵੀ ਸਰਹੱਦ ਨਹੀਂ ਹੈ, ਇਸ ਵਾਸਤੇ ਸਾਂਝੀ ਰਣਨੀਤੀ ਦੀ ਜ਼ਰੂਰਤ ਹੈ।ਸਾਰੇ ਸੂਬਿਆਂ ਦੀ ਰਾਇ ਸੀ ਕਿ ਨਸ਼ਿਆਂ ਵਿਰੁੱਧ ਸਫਲਤਾ ਪੂਰਵਕ ਲੜਾਈ ਲਈ ਸੂਚਨਾ ਤੇ ਡਾਟਾ ਸਾਂਝਾ ਕਰਨਾ ਬਹੁਤ ਅਹਿਮ ਹੈ।ਮੀਟਿੰਗ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਅੰਤਰ-ਰਾਜੀ ਅਤੇ ਅੰਤਰ-ਏਜੰਸੀ ਤਾਲਮੇਲ ਦੇ ਸੰਸਥਾਈਕਰਨ ਲਈ ਉੱਤਰੀ ਸੂਬਿਆਂ ਦਾ ਖੇਤਰੀ ਸਹਿਕਾਰੀ ਢਾਂਚਾ ਤਿਆਰ ਕਰਨ ਦਾ ਵੀ ਪ੍ਰਸਤਾਵ ਪੇਸ਼ ਕੀਤਾ।ਸਾਂਝਾ ਡਾਟਾ ਤਿਆਰ ਕਰਨ ਅਤੇ ਸੂਚਨਾ ਤੇ ਖੂਫੀਆ ਜਾਣਕਾਰੀ ਸਾਂਝੀ ਕਰਨ ਲਈ ਇਹ ਪ੍ਰਭਾਵੀ ਤਾਲਮੇਲ ਵਾਸਤੇ ਮਦਦਗਾਰ ਹੋਵੇਗਾ ਜਿਸਦੇ ਅਨੁਸਾਰ ਨਸ਼ਾ ਤਸਕਰਾਂ ਦਾ ਟਾਕਰਾ ਕਰਨ ਲਈ ਸਾਂਝੀ ਕਾਰਵਾਈ ਚਲਾਉਣ ’ਚ ਮਦਦ ਮਿਲੇਗੀ ਅਤੇ ਨਸ਼ਿਆਂ ਦੀ ਤਸਕਰੀ ਲਈ ਸਰਗਰਮ ਗਿਰੋਹਾਂ ਦਾ ਖਾਤਮਾ ਕੀਤਾ ਜਾ ਸਕੇਗਾ। ਉਨਾਂ ਨੇ ਸਾਰੇ ਪ੍ਰਭਾਵਿਤ ਸੂਬਿਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਫੰਡਾਂ ਦੀ ਪ੍ਰਾਪਤੀ ਵਾਸਤੇ ਕੇਂਦਰ ਕੋਲ ਪਹੁੰਚ ਕਰਨ ਦਾ ਵੀ ਸੁਝਾਅ ਦਿੱਤਾ ਜੋ ਕੇਂਦਰ ਸਰਕਾਰ ਦੇ 21 ਵਿਭਾਗਾਂ ਦੇ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਬੀ.ਐਸ.ਐਫ, ਡੀ.ਆਰ.ਆਈ, ਐਨ.ਸੀ.ਬੀ, ਆਰ.ਪੀ.ਐਫ, ਸੀ.ਆਈ.ਐਸ.ਐਫ ਅਤੇ ਕਸਟਮਜ਼ ਵਰਗੀਆਂ ਕੇਂਦਰੀ ਏਜੰਸੀਆਂ ਦੀ ਨੁਮਾਇੰਦਗੀ ਦਾ ਵੀ ਪ੍ਰਸਤਾਵ ਦਿੱਤਾ ਜਿਨਾਂ ਨੂੰ ਨੋਡਲ ਅਫਸਰਾਂ ਵਜੋਂ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਮਨੋਨੀਤ ਕਰਨ ਵਾਸਤੇ ਆਖਿਆ ਜਾ ਸਕਦਾ ਹੈ। ਉਨਾਂ ਸੁਝਾਅ ਦਿੱਤਾ ਕਿ ਇਨਾਂ ਮੀਟਿੰਗਾਂ ਵਿੱਚ ਇਨਾਂ ਅਧਿਕਾਰੀਆਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ। ਸੂਬਿਆਂ ਦੇ ਮੁਲਾਜ਼ਮਾਂ ਦੀ ਸਾਂਝੀ ਸਿਖਲਾਈ ਦੀ ਲੋੜ ’ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਸ਼ੇਸ਼ ਟਾਸਕ ਫੋਰਸ, ਮੈਡੀਕਲ ਪ੍ਰੋਫੈਸ਼ਨਲ, ਵਾਲੰਟੀਅਰ ਅਤੇ ਇਸ ਖੇਤਰ ਵਿੱਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਦੀ ਪ੍ਰਭਾਵੀ ਸਿਖਲਾਈ ਲਈ ਵਸੀਲਿਆਂ ਦੇ ਨਾਲ ਸੂਚਨਾ ਤੇ ਬਿਹਤਰੀਨ ਅਮਲਾਂ ਨੂੰ ਸਾਂਝਾ ਕਰਨਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤੇ ਇੱਕ ਹੋਰ ਸੁਝਾਅ ਦਿੱਤਾ ਕਿ ਅਤਿ-ਆਧੁਨਿਕ ਤਕਨੀਕ ਨਾਲ ਲੈਸ ਅੰਤਰ-ਰਾਜੀ ਨਾਕੇ ਲਾਏ ਜਾਣ ਜਿੱਥੇ ਇੰਟਰਨੈਟ ਨਾਲ ਜੁੜੇ ਸੀ.ਸੀ.ਟੀ.ਵੀ. ਕੈਮਰੇ ਲਾਉਣ ਤੋਂ ਇਲਾਵਾ ਕੁੱਤਿਆਂ ਨੂੰ ਨਸ਼ਿਆਂ ਦੀ ਸ਼ਨਾਖ਼ਤ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇ।ਇਸੇ ਤਰਾਂ ਰੱਖਿਆ ਦੀ ਦੂਜੀ ਕਤਾਰ ਵਜੋਂ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਰਗੀਆਂ ਥਾਵਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ।ਕੌਮਾਂਤਰੀ ਸਰਹੱਦ ’ਤੇ ਨਸ਼ਿਆਂ ਦੀ ਸਪਲਾਈ ਨੂੰ ਮੁਕੰਮਲ ਤੌਰ ’ਤੇ ਬੰਦ ਕਰਨ ਲਈ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਬੀ.ਐਸ.ਐਫ. ਦੀ ਨਫ਼ਰੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਰਾਤ ਦੇ ਸਮੇਂ ਤੇ ਧੁੰਦ ਦੀ ਰੁੱਤ ਦੌਰਾਨ ਵੀ ਨਜ਼ਰ ਰੱਖਣ ਵਾਲੇ ਵਿਸ਼ੇਸ਼ ਯੰਤਰਾਂ ਰਾਹੀਂ ਸਰਹੱਦ ’ਤੇ ਗਸ਼ਤ ਤੇਜ਼ ਕੀਤੀ ਜਾਵੇ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਸੀਮਾ ਸੁਰੱਖਿਆ ਬਲਾਂ ਦੀਆਂ ਬਟਾਲੀਅਨਾਂ ਦੀ ਇਕੋ ਥਾਂ ਤਾਇਨਾਤੀ ਦਾ ਸਮਾਂ ਪੰਜ ਸਾਲ ਦੀ ਬਜਾਏ 1-2 ਸਾਲ ਕਰਨ ਨੂੰ ਯਕੀਨੀ ਬਣਾਉਣ ਨੂੰ ਆਖਿਆ ਹੈ ਤਾਂ ਕਿ ਕੌਮਾਂਤਰੀ ਸਰਹੱਦ ’ਤੇ ਤਾਇਨਾਤ ਅਫ਼ਸਰਾਂ ਦੀ ਪਾਕਿਸਤਾਨੀ ਰੇਜਰਾਂ ਅਤੇ ਨਸ਼ਾ ਤਸਕਰਾਂ ਨਾਲ ਗੰਢਤੁੱਪ ਨਾ ਹੋ ਸਕੇ। -PTCNews


Top News view more...

Latest News view more...