Advertisment

ਪੰਜਾਬ ਦੇ ਮੁੱਦੇ ਇਕ-ਇਕ ਕਰਕੇ ਹੱਲ ਕੀਤੇ ਜਾਣਗੇ - ਚੰਨੀ

author-image
Riya Bawa
New Update
ਪੰਜਾਬ ਦੇ ਮੁੱਦੇ ਇਕ-ਇਕ ਕਰਕੇ ਹੱਲ ਕੀਤੇ ਜਾਣਗੇ - ਚੰਨੀ
Advertisment
ਬਿਆਸ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਇੱਕ-ਇੱਕ ਕਰਕੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦਾ ਅਗਲਾ ਟੀਚਾ ‘ਕੇਬਲ ਨੈੱਟਵਰਕ’ ਹੈ ਅਤੇ ਇਸ ਸਬੰਧ ਵਿੱਚ ਜਲਦੀ ਹੀ ਕਾਰਵਾਈ ਨਜ਼ਰ ਆਵੇਗੀ। ਭਲਾਈ ਕਾਰਜਾਂ ਅਤੇ ਸਕੀਮਾਂ ਪ੍ਰਤੀ ਆਪਣੇ ਦ੍ਰਿੜ ਸੰਕਲਪ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਹਿਮ ਖੇਤਰਾਂ ਵਿੱਚ ਠੋਸ ਫੈਸਲੇ ਲਏ ਹਨ ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਬਿਜਲੀ, ਰੇਤਾ ਅਤੇ ਬਜਰੀ ਸਸਤੀ ਕਰਨਾ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ, ਬਿਜਲੀ ਦਰਾਂ ਵਿੱਚ ਕਟੌਤੀ ਕਰਨ ਸਮੇਤ ਕਈ ਲੋਕ ਪੱਖੀ ਕਦਮ ਸ਼ਾਮਲ ਹਨ।
Advertisment
publive-image
Advertisment
ਤਿੰਨ ਖੇਤੀ ਕਾਨੂੰਨਾਂ 'ਤੇ ਕੇਂਦਰ ਸਰਕਾਰ 'ਤੇ ਵਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਕੇ ਕੁਝ ਵੀ ਅਲਹਿਦਾ ਕੰਮ ਨਹੀਂ ਕੀਤਾ ਸਗੋਂ ਅਜਿਹੇ ਕਾਲੇ ਕਾਨੂੰਨਾਂ ਨੂੰ ਲਿਆਉਣ ਦੀ ਲੋੜ ਹੀ ਨਹੀਂ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਵਿੱਚ ਬੇਵਜ੍ਹਾ ਦੇਰੀ ਕੀਤੀ ਗਈ। ਕਿਸਾਨਾਂ ਨੇ ਅੰਦੋਲਨ ਦੌਰਾਨ ਬਹੁਤ ਦੁੱਖ ਝੱਲੇ ਅਤੇ ਇਸ ਸੰਘਰਸ਼ ਵਿੱਚ ਆਪਣੀਆਂ ਜਾਨਾਂ ਵੀ ਗਵਾਈਆਂ।  ਉਨ੍ਹਾਂ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਦੇ ਨਾਪਾਕ ਮਨਸੂਬਿਆਂ ਤੋਂ ਸੁਚੇਤ ਰਹਿਣ ਦੀ ਚਿਤਾਵਨੀ ਵੀ ਦਿੱਤੀ।
publive-image
Advertisment
ਬਿਆਸ, ਬਾਬਾ ਬਕਾਲਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ  ਚੰਨੀ ਨੇ ਕਿਹਾ ਕਿ ਬਿਆਸ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਈ.ਟੀ.ਆਈ. ਜਲਦੀ ਹੀ ਸ਼ੁਰੂ ਹੋ ਜਾਵੇਗੀ।  ਉਨ੍ਹਾਂ ਨੇ  ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਲਈ 10 ਕਰੋੜ ਅਤੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਲਈ 5 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ।  ਮੁੱਖ ਮੰਤਰੀ ਨੇ ਰਈਆ ਦੇ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਦੇਣ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਰਈਆ ਤੋਂ ਡੇਰਾ ਬਾਬਾ ਨਾਨਕ ਤੱਕ ਚਾਰ ਮਾਰਗੀ ਸੜਕੀ ਸੰਪਰਕ ਲਈ ਜ਼ਮੀਨ ਐਕੁਆਇਰ ਕਰਨ ਦੇ ਬਦਲੇ ਵਾਜਬ ਦਰ ਨਾਲ ਇੱਕ ਵਿਸਥਾਰਤ ਪ੍ਰਸਤਾਵ ਤਿਆਰ ਕਰਨ ਲਈ ਕਿਹਾ। ਉਨ੍ਹਾਂ ਬਾਬਾ ਬਕਾਲਾ ਅਤੇ ਸਠਿਆਲਾ ਮੰਡੀਆਂ ਲਈ ਸ਼ੈੱਡਾਂ ਦਾ ਐਲਾਨ ਕਰਨ ਤੋਂ ਇਲਾਵਾ ਇਲਾਕੇ ਵਿੱਚ 10 ਕਿਲੋਮੀਟਰ ਲੰਬੀਆਂ ਸੜਕਾਂ ਅਤੇ ਢੁਕਵੀਂ ਥਾਂ ’ਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਗਿਆ ਹੈ।
publive-image -PTC News-
farmers-protest punjab charanjit-singh-channi farms-laws punjab-issues
Advertisment

Stay updated with the latest news headlines.

Follow us:
Advertisment