Tue, Apr 16, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਜੇਲ੍ਹਾਂ 'ਚ ਵੱਡੇ ਅਪਰਾਧੀਆਂ ਦੀ ਮੌਤ ਦੀ ਹਾਈਕੋਰਟ ਦੀ ਨਿਗਰਾਨੀ 'ਚ ਜਾਂਚ ਕਰਵਾਉਣ ਦੀ ਮੰਗ

Written by  Jashan A -- July 22nd 2019 08:10 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਜੇਲ੍ਹਾਂ 'ਚ ਵੱਡੇ ਅਪਰਾਧੀਆਂ ਦੀ ਮੌਤ ਦੀ ਹਾਈਕੋਰਟ ਦੀ ਨਿਗਰਾਨੀ 'ਚ ਜਾਂਚ ਕਰਵਾਉਣ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜੇਲ੍ਹਾਂ 'ਚ ਵੱਡੇ ਅਪਰਾਧੀਆਂ ਦੀ ਮੌਤ ਦੀ ਹਾਈਕੋਰਟ ਦੀ ਨਿਗਰਾਨੀ 'ਚ ਜਾਂਚ ਕਰਵਾਉਣ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜੇਲ੍ਹਾਂ 'ਚ ਵੱਡੇ ਅਪਰਾਧੀਆਂ ਦੀ ਮੌਤ ਦੀ ਹਾਈਕੋਰਟ ਦੀ ਨਿਗਰਾਨੀ 'ਚ ਜਾਂਚ ਕਰਵਾਉਣ ਦੀ ਮੰਗ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੰਮ੍ਰਿਤਸਰ ਜੇਲ੍ਹ ਵਿਚ ਨਸ਼ਾ ਤਸਕਰ ਗੁਰਪਿੰਦਰ ਦੀ ਮੌਤ ਦੀ ਵੀ ਜਾਂਚ ਮੰਗੀ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਨਿਆਇਕ ਹਿਰਾਸਤ ਵਿਚ ਵੱਡੇ ਅਪਰਾਧੀਆਂ ਦੀ ਹੋਣ ਵਾਲੀਆਂ ਮੌਤਾਂ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਵਿਚ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ ਜੇਲ੍ਹਾਂ ਅੰਦਰ ਪ੍ਰਸਾਸ਼ਿਨਕ ਪ੍ਰਬੰਧ ਤਹਿਸ ਨਹਿਸ ਹੋਣ ਲਈ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਬਰਖਾਸਤ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਫੜੀ ਗਈ 548 ਕਿਲੋ ਹੈਰੋਇਨ ਦੇ ਮੁੱਖ ਦੋਸ਼ੀ ਗੁਰਪਿੰਦਰ ਦੀ ਅੰਮ੍ਰਿਤਸਰ ਜੇਲ੍ਹ ਵਿਚ ਹੋਈ ਮੌਤ ਨੇ ਕਈ ਸੁਆਲ ਖਾਸ ਖੜ੍ਹੇ ਕਰ ਦਿੱਤੇ ਹਨ, ਜਿਹਨਾਂ ਵਿਚੋਂ ਮੁੱਢਲਾ ਇਹ ਹੈ ਕਿ ਬੇਹੱਦ ਸੰਵੇਦਨਸ਼ੀਲ ਕੇਸਾਂ ਦੇ ਦੋਸ਼ੀਆਂ ਦੀਆਂ ਪੰਜਾਬ ਦੀਆਂ ਜੇਲ੍ਹਾਂ ਅੰਦਰ ਮੌਤਾਂ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਗੁਰਪਿੰਦਰ ਦਾ ਢੁੱਕਵਾਂ ਇਲਾਜ ਤਕ ਨਹੀਂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਇਹ ਘੋਖਣ ਦੀ ਲੋੜ ਹੈ ਕਿ ਕੀ ਇਹ ਜਾਣ ਬੁੱਝ ਕੇ ਕੀਤਾ ਗਿਆ ਸੀ ਅਤੇ ਜਿਸ ਤਰ੍ਹਾਂ ਕਿ ਉਸ ਦੇ ਪਰਿਵਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੀ ਗੁਰਪਿੰਦਰ ਦੀ ਮੌਤ ਪਿੱਛੇ ਕੋਈ ਵੱਡੀ ਸਾਜ਼ਿਸ ਹੈ?ਅਕਾਲੀ ਆਗੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਬੇਅਦਬੀ ਕਾਂਡ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿਚ ਕਤਲ ਹੋ ਗਿਆ ਸੀ। ਉਹਨਾਂ ਕਿਹਾ ਕਿ ਬਿੱਟੂ ਨੂੰ ਵੱਖਰੀ ਬੈਰਕ 'ਚ ਰੱਖਣ ਅਤੇ ਬਾਕੀ ਕੈਦੀਆਂ ਤੋਂ ਦੂਰ ਰੱਖਣ ਦੇ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਜੇਲ੍ਹ ਪ੍ਰਸਾਸ਼ਨ ਵੱਲੋਂ ਉਸ ਨੂੰ ਆਪਣੇ ਸੈਲ ਵਿਚੋਂ ਬਾਹਰ ਆਉਣ ਦੀ ਆਗਿਆ ਦਿੱਤੀ ਗਈ ਸੀ। ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਆਲੂ ਉਤਪਾਦਕਾਂ ਲਈ 20 ਹਜ਼ਾਰ ਪ੍ਰਤੀ ਏਕੜ ਰਾਹਤ ਦੀ ਮੰਗ ਉਹਨਾਂ ਕਿਹਾ ਕਿ ਲੁਧਿਆਣਾ ਜੇਲ੍ਹ ਵਿਚ ਵੀ ਇੱਕ ਕੇਸ ਹੋਇਆ ਸੀ, ਜਿਸ ਵਿਚ ਕੈਦੀ ਦੀ ਸ਼ੱਕੀ ਹਾਲਤਾਂ ਵਿਚ ਮੌਤ ਹੋ ਗਈ ਸੀ ਅਤੇ ਜਿਸ ਮਗਰੋਂ ਇਸ ਖਿਲਾਫ ਪ੍ਰਦਰਸ਼ਨ ਕਰ ਰਹੇ ਕੈਦੀਆਂ ਉਤੇ ਕੀਤੀ ਗੋਲੀਬਾਰੀ ਵਿਚ ਇੱਕ ਹੋਰ ਕੈਦੀ ਦੀ ਮੌਤ ਹੋ ਗਈ ਸੀ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਪਟਿਆਲਾ ਜੇਲ੍ਹ ਵਿਚ ਫਿਰੌਤੀ ਲੈਣ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ, ਜਿੱਥੇ ਗੈਂਗਸਟਰਾਂ ਵੱਲੋਂ ਜੇਲ੍ਹ ਅਧਿਕਾਰੀਆਂ ਨਾਲ ਮਿਲ ਕੇ ਕੈਦੀਆਂ ਨਾਲ ਬਦਫੈਲੀ ਕੀਤੀ ਜਾਂਦੀ ਸੀ। ਇਹ ਟਿੱਪਣੀ ਕਰਦਿਆਂ ਕਿ ਇਹਨਾਂ ਸਾਰੇ ਕੇਸਾਂ ਦੀ ਚੰਗੀ ਤਰ੍ਹਾਂ ਪੜਤਾਲ ਹੋਣੀ ਚਾਹੀਦੀ ਹੈ,ਗਰੇਵਾਲ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਅੰਦਰ ਸੰਵੇਦਨਸ਼ੀਲ ਕੇਸਾਂ ਦੇ ਮੁੱਖ ਦੋਸ਼ੀਆਂ ਦੇ ਕੀਤੇ ਜਾ ਰਹੇ ਸਫਾਏ ਮਗਰੋਂ ਸੱਭਿਅਕ ਸਮਾਜ ਅੰਦਰ ਸ਼ੰਕੇ ਉੱਠਣੇ ਸ਼ੁਰੂ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਜੰਗਲ ਰਾਜ ਦਾ ਬੋਲਬਾਲਾ ਇਸ ਗੱਲ ਦਾ ਸੰਕੇਤ ਦਿੰਦਾ ਹੈ ਕਿ ਜੇਲ੍ਹਾਂ ਵਿਚ ਭ੍ਰਿਸ਼ਟਾਚਾਰ ਨੇ ਅੱਤ ਮਚਾਈ ਹੈ ਅਤੇ ਇੱਥੇ ਸਾਫ ਸੁਥਰੇ ਪ੍ਰਸਾਸ਼ਨ ਨਾਂ ਦੀ ਕੋਈ ਚੀਜ਼ ਨਹੀਂ ਬਚੀ ਹੈ। ਉਹਨਾਂ ਕਿਹਾ ਕਿ ਇਹ ਸਭ ਜੇਲ੍ਹ ਮੰਤਰੀ ਦੇ ਨੱਕ ਥੱਲੇ ਵਾਪਰ ਰਿਹਾ ਹੈ, ਜਿਸ ਨੂੰ ਸਿਰਫ ਬਿਆਨਬਾਜ਼ੀ ਕਰਨ ਦਾ ਸ਼ੌਂਕ ਹੈ ਜਦਕਿ ਜੇਲ੍ਹ ਦੇ ਕੰਮਕਾਜ ਬਾਰੇ ਉਹ ਮੁੱਢਲੀ ਜਾਣਕਾਰੀ ਤੋਂ ਵੀ ਕੋਰਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਖਜਿੰਦਰ ਰੰਧਾਵਾ ਖ਼ਿਲਾਫ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। -PTC News


Top News view more...

Latest News view more...