ਕੋਰੋਨਾ ਵਾਇਰਸ ਦਾ ਕਹਿਰ, ਜਲੰਧਰ ਅਤੇ ਫਗਵਾੜਾ 'ਚ ਮਿਲੇ ਹੋਰ ਪਾਜ਼ੀਟਿਵ ਮਰੀਜ਼ 

By Shanker Badra - May 08, 2020 5:05 pm

ਕੋਰੋਨਾ ਵਾਇਰਸ ਦਾ ਕਹਿਰ, ਜਲੰਧਰ ਅਤੇ ਫਗਵਾੜਾ 'ਚ ਮਿਲੇ ਹੋਰ ਪਾਜ਼ੀਟਿਵ ਮਰੀਜ਼:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਹੇ ਵਾਧੇ ਨੇ ਸਮੁੱਚੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਲੰਧਰ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ ਬਹੁਤ ਰਫਤਾਰ ਨਾਲ ਵਧ ਰਹੀ ਹੈ।

ਜਲੰਧਰ 'ਚ ਅੱਜ ਕੋਰੋਨਾ ਵਾਇਰਸ ਤੋਂ ਪੀੜਤ 7 ਹੋਰ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਹੁਣ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 155 ਹੋ ਗਈ ਹੈ। ਅੱਜ ਜਿਹੜੇ 11 ਪਾਜ਼ੀਟਿਵ ਕੇਸ ਸਾਹਮਣੇ ਆਏ ਸਨ ,ਉਹ ਸਾਰੇ ਕੋਰੋਨਾ ਵਾਇਰਸ ਕਾਰਨ ਪੀ.ਜੀ.ਆਈ. ਚੰਡੀਗੜ੍ਹ ਵਿਚ ਜਾਨ ਗੁਆਉਣ ਵਾਲੇ ਨਰੇਸ਼ ਚਾਵਲਾ ਦੇ ਸੰਪਰਕ ਵਿਚ ਸਨ। ਇਨ੍ਹਾਂ ਪਾਜ਼ੀਟਿਵ ਪਾਏ ਜਾਣ ਵਾਲੇ ਮਰੀਜਾਂ ਵਿਚੋਂ ਕਾਜੀ ਮੁਹੱਲਾ ਤੋਂ 4 ਤੇ ਰਸਤਾ ਮੁਹੱਲਾ ਤੋਂ 3 ਲੋਕ ਸ਼ਾਮਲ ਹਨ।

ਫਗਵਾੜਾ 'ਚ 5 ਵਿਅਕਤੀਆਂ 'ਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਸਾਰੇ 5 ਪਾਜ਼ੀਟਿਵ ਪਾਏ ਗਏ ਪੀੜਤਾਂ ਨੂੰ ਸਥਾਨਕ ਇਕ ਨਿੱਜੀ ਯੂਨੀਵਰਸਿਟੀ 'ਚ ਬਣਾਏ ਗਏ ਆਈਸੋਲੇਸ਼ਨ ਵਾਰਡ 'ਚ ਹੁਣ ਸ਼ਿਫਟ ਕੀਤਾ ਜਾ ਰਿਹਾ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਕਪੂਰਥਲਾ ਡਾ.ਜਸਮੀਤ ਕੌਰ ਬਾਵਾ ਨੇ ਪੁਸ਼ਟੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਪੀੜਤ ਸਿਵਲ ਹਸਪਤਾਲ ਫਗਵਾੜਾ ਦੇ ਆਈਸੋਲੇਸ਼ਨ ਵਾਰਡ 'ਚ ਕੁਆਰੰਟਾਈਨ ਕੀਤੇ ਗਏ ਸਨ। ਇਨ੍ਹਾਂ 'ਚੋਂ ਤਿੰਨ ਪਿੰਡ ਨਰੂੜ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਹ ਸ਼ਰਧਾਲੂ ਪਿਛਲੇ ਦਿਨੀਂ ਸ੍ਰੀ ਹਜੂਰ ਸਾਹਿਬ ਤੋਂ ਵਾਪਸ ਆਏ ਸਨ।
-PTCNews

adv-img
adv-img