Fri, Apr 26, 2024
Whatsapp

ਆਖਿਰਕਾਰ ਸ਼੍ਰੋਮਣੀ ਅਕਾਲੀ ਦਲ ਦੀਆਂ ਪੈੜਾਂ 'ਤੇ ਤੁਰਨ ਲਈ ਮਜਬੂਰ ਹੋਈ ਪੰਜਾਬ ਸਰਕਾਰ...

Written by  Jashan A -- November 13th 2019 05:17 PM -- Updated: November 13th 2019 05:19 PM
ਆਖਿਰਕਾਰ ਸ਼੍ਰੋਮਣੀ ਅਕਾਲੀ ਦਲ ਦੀਆਂ ਪੈੜਾਂ 'ਤੇ ਤੁਰਨ ਲਈ ਮਜਬੂਰ ਹੋਈ ਪੰਜਾਬ ਸਰਕਾਰ...

ਆਖਿਰਕਾਰ ਸ਼੍ਰੋਮਣੀ ਅਕਾਲੀ ਦਲ ਦੀਆਂ ਪੈੜਾਂ 'ਤੇ ਤੁਰਨ ਲਈ ਮਜਬੂਰ ਹੋਈ ਪੰਜਾਬ ਸਰਕਾਰ...

ਆਖਿਰਕਾਰ ਸ਼੍ਰੋਮਣੀ ਅਕਾਲੀ ਦਲ ਦੀਆਂ ਪੈੜਾਂ 'ਤੇ ਤੁਰਨ ਲਈ ਮਜਬੂਰ ਹੋਈ ਪੰਜਾਬ ਸਰਕਾਰ...,ਚੰਡੀਗੜ੍ਹ: ਪੰਜਾਬ ਦੀ ਮਾਂ ਖੇਡ ਕਬੱਡੀ ਜੋ ਸਾਲ 2010 ਤੋਂ 2017 ਤੱਕ ਰੋੜਾਂ ਤੋਂ ਕਰੋੜਾਂ ਦੀ ਹੋਈ। ਜਿਸ ਨੂੰ ਲੈ ਕੇ ਪੰਜਾਬ ਦਾ ਨਾਮ ਦੁਨੀਆ ਭਰ 'ਚ ਮਕਬੂਲ ਹੋਇਆ। ਉਸ ਸਮੇਂ ਦੀ ਪੰਜਾਬ ਸਰਕਾਰ ਵੱਲੋਂ ਕਬੱਡੀ ਦੀ ਪ੍ਰਫੁਲਿਤਾ ਨੂੰ ਲੈ ਕੇ ਸ਼ੁਰੂ ਕੀਤੇ ਗਏ ਵੱਖਰੇ ਉਪਰਾਲੇ ਵਿਸ਼ਵ ਕਬੱਡੀ ਕੱਪ 'ਤੇ ਵੀ ਸਿਆਸੀ ਵਿਰੋਧੀਆਂ ਨੇ ਵੀ ਜੰਮ ਕੇ ਤੰਜ ਕਸੇ। ਪੰਜਾਬ 'ਚ ਸੱਤਾ ਸੰਭਾਲਣ ਵਾਲੀ ਕਾਂਗਰਸ ਜੋ ਵਿਸ਼ਵ ਕੱਪ ਨੂੰ ਪੈਸੇ ਦੀ ਬਰਬਾਦੀ ਦੱਸਦੀ ਸੀ, ਹੁਣ ਖੁਦ ਵਿਸ਼ਵ ਕਬੱਡੀ ਕੱਪ ਕਰਵਾਉਣ ਜਾ ਰਹੀ ਹੈ। Kabbadiਉਸ ਸਮੇਂ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਕਸਰ ਆਪਣੇ ਮੰਚਾਂ ਤੋਂ ਸੰਬੋਧਨ ਕਰਦਿਆਂ ਵਿਸ਼ਵ ਕੱਬਡੀ ਕੱਪ ਨੂੰ ਨੌਜਵਾਨਾਂ ਦੀ ਸਭ ਤੋਂ ਮਨਪਸੰਦ ਖੇਡ ਕਰਾਰ ਦਿੰਦੇ ਸੀ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨਾਂ ਦੌਰਾਨ ਇਹ ਵੀ ਕਿਹਾ ਸੀ ਕਿ ਪੰਜਾਬ ਦੀ ਧਰਤੀ ਦੀ ਮਹਿਕ ਪੰਜਾਬੀ ਮਾਂ ਖੇਡ ਕਬੱਡੀ ਰਾਹੀਂ ਵਿਸ਼ਵ ਦੇ ਹਰ ਕੋਨੇ ਤੱਕ ਪਹੁੰਚਾਉਣਾ ਉਹਨਾਂ ਦਾ ਮਕਸਦ ਹੈ। Kabbadiਕਬੱਡੀ ਵਿਸ਼ਵ ਕੱਪ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਹੋਏ ਮੁਕਾਬਲਿਆਂ 'ਚ ਉਮੜਦੀ ਭੀੜ ਇਸ ਗੱਲ ਦੀ ਗਵਾਹੀ ਭਰਦੀ ਸੀ ਕਿ ਸਰਕਾਰ ਦੇ ਇਸ ਫੈਸਲੇ ਤੋਂ ਨੌਜਵਾਨ ਵੀ ਕਾਫੀ ਖੁਸ਼ ਸਨ। ਹੁਣ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਪਿਛਲੀ ਸਰਕਾਰ ਦੇ ਨਕਸ਼ੇ ਕਦਮਾਂ 'ਤੇ ਚੱਲਣ ਲਈ ਤਿਆਰ ਹੋਏ ਹਨ ਤੇ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਬੱਡੀ ਕੱਪ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪੰਜਾਬ ਕਬੱਡੀ ਐਸੋਸ਼ੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨਾਲ ਖਾਸ ਤੌਰ 'ਤੇ ਰਾਏ ਕੀਤੀ ਗਈ। ਹੋਰ ਪੜ੍ਹੋ: ਰਾਣਾ ਸੋਢੀ ਪੰਜਾਬ ਦੀ ਮਾਂ-ਖੇਡ ਦਾ ਉਸ ਦੀ ਜਨਮ ਭੂਮੀ ਉੱਤੇ ਕਤਲ ਕਰ ਰਹੇ ਹਨ:ਸ਼੍ਰੋਮਣੀ ਅਕਾਲੀ ਦਲ ਪੰਜਾਬ ਭਵਨ ਵਿਖੇ ਵੱਖ ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇੱਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਨਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। Kabbadiਇਸ ਮੌਕੇ ਐਡੀਸ਼ਨਲ ਚੀਫ ਸੈਕਟਰੀ ਖੇਡਾਂ ਸੰਜੇ ਕੁਮਾਰ, ਡਾਇਰੈਕਟਰ ਖੇਡਾਂ  ਸੰਜੇ ਪੋਪਲੀ, ਡਿਪਟੀ ਇਸ ਮੌਕੇ ਪੰਜਾਬ ਕਬੱਡੀ ਐਸੋਸ਼ੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਅਤੇ ਐਸੋਸ਼ੀਏਸ਼ਨ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿਡੂਖੇੜਾ ਵੀ ਹਾਜ਼ਰ ਸਨ। ਤੁਹਾਨੂੰ ਦੱਸ ਦਈਏ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਟੂਰਨਾਮੈਂਟ ਦੀ ਸਮਾਪਤੀ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਇਸ ਦਿਨ ਫਾਇਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਵੇਗਾ। Kabbadiਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ ਜਿਨਾ ਵਿੱਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ। ਪਕਿਸਤਾਨ ਅਤੇ ਕੈਨੇਡਾ ਨੂੰ ਛੱਡ ਕੇ ਸਾਰੀਆਂ ਟੀਮਾਂ ਨੂੰ ਭਾਰਤ ਸਰਕਾਰ ਵੱਲੋਂ ਐਨ.ਓ.ਸੀ. ਮਿਲ ਗਿਆ ਹੈ ਅਤੇ ਅਤੇ ਇਹਨਾਂ ਦੋ ਦੇਸ਼ਾਂ ਲਈ ਐਨ.ਓ.ਸੀ. ਦੀ ਉਡੀਕ ਕੀਤੀ ਜਾ ਰਹੀ ਹੈ। -PTC News


Top News view more...

Latest News view more...