ਮੁੱਖ ਖਬਰਾਂ

ਅੰਮ੍ਰਿਤਸਰ 'ਚ ਲੱਗੇ 'ਕੇਜਰੀਵਾਲ ਗੋ ਬੈਕ' ਦੇ ਨਾਅਰੇ, ਕੁੰਵਰ ਵਿਜੈਪ੍ਰਤਾਪ ਨੇ ਕੀਤੀ 'ਆਪ' 'ਚ ਸ਼ਮੂਲੀਅਤ

By Jagroop Kaur -- June 21, 2021 1:06 pm -- Updated:Feb 15, 2021

ਅੰਮ੍ਰਿਤਸਰ ਦੇ ਏਅਰਪੋਰਟ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ ।ਜਿਥੇ ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚੇ ਸਨ।

Read More : ਟਾਪ ਦਹਿਸ਼ਤਗਰਦ ਸਣੇ ਸੁਰੱਖਿਆ ਬਲਾਂ ਨੇ ਲਸ਼ਕਰ ਦੇ ਤਿੰਨ ਅੱਤਵਾਦੀ ਕੀਤੇ...

ਅੰਮ੍ਰਿਤਸਰ ਦੀ ਧਰਤੀ ਤੋਂ ਹੋਵੇਗੀ ਰੈਵੂਲੇਸ਼ਨ ਦੀ ਸ਼ੁਰੂਆਤ, ਲੋਕਾਂ ਦੀ ਪਾਵਰ ਲੋਕਾਂ ਕੋਲ ਰਹੇਗੀ, ਅਸਲ ਰਾਜਨੀਤੀ ਦੀ ਸ਼ੁਰੂਆਤ ਕਰਨ ਆਏ ਹਾਂ- ਕੁੰਵਰ ਵਿਜੇ ਪ੍ਰਤਾਪ ਸਿੰਘ ਇਸ ਮੌਕੇ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ ਗਏ ਹਨ

Read More : ਇਕ ਹੀ ਰਾਤ ‘ਚ ਨਸ਼ੇ ਦੀ ਭੇਂਟ ਚੜ੍ਹੇ ਦੋ ਨੌਜਵਾਨ, ਬਿਲਕਦਾ...

ਏਅਰਪੋਰਟ ਤੋਂ ਬਾਅਦ ਅਰਵਿੰਦ ਕੇਜਰੀਵਾਲ ਸਰਕਿਟ ਹਾਊਸ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਏਅਰਪੋਰਟ ਦੇ ਬਾਹਰ ਹੀ ਲੋਕਾਂ ਵੱਲੋਂ ਅਤੇ ਅਕਾਲੀ ਦਲ ਦੇ ਆਗੂਆਂ ਵਲੋਂ ‘ਆਪ’ ਦਾ ਕਾਲੀਆਂ ਝੰਡੀਆਂ ਨਾਲ ਪ੍ਰਦਰਸ਼ਨ ਕੀਤਾ ਗਿਆ।

ਦੱਸ ਦੇਈਏ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਪੁਲਸ ਵਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਕੁਝ ਲੋਕਾਂ ਵਲੋਂ ਕਾਲੇ ਝੰਡੇ ਲੈ ਕੇ ਕੇਜਰੀਵਾਲ ਦਾ ਵਿਰੋਧ ਕੀਤਾ ਗਿਆ ਅਤੇ ਗੋ - ਬੈਕ ਦੇ ਨਾਅਰੇ ਲਗਾਏ ਗਏ।