Advertisment

ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ 'ਤੇ 19 ਅਕਤੂਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

author-image
Shanker Badra
Updated On
New Update
ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ 'ਤੇ 19 ਅਕਤੂਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
Advertisment
ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ 'ਤੇ 19 ਅਕਤੂਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ:ਚੰਡੀਗੜ : ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਘਾਤਕ ਖੇਤੀ ਕਾਨੂੰਨਾਂ ਨੂੰ ਨਿਸਫਲ ਕਰਨ ਲਈ 19 ਅਕਤੂਬਰ ਨੂੰ ਸੋਮਵਾਰ ਦੇ ਦਿਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ। publive-image ਇਸ ਤੋਂ ਕੁਝ ਦਿਨਪਹਿਲਾਂ ਮੁੱਖ ਮੰਤਰੀ ਇਹ ਵੀ ਆਖ ਚੁੱਕੇ ਹਨ ,ਉਹ ਸੂਬੇ ਦੇ ਕਾਨੂੰਨਾਂ ਵਿੱਚ ਲੋੜੀਂਦੀਆਂ ਸੋਧ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣਗੇ ਤਾਂ ਕਿ ਕੇਂਦਰ ਸਰਕਾਰ ਦੇ ਘਾਤਕ ਕਾਨੂੰਨਾਂ ਦੇ ਅਮਲ ਨੂੰ ਅਸਰਹੀਣ ਬਣਾਇਆ ਜਾ ਸਕੇ ਕਿਉਂ ਜੋ ਇਨਾਂ ਨੂੰ ਕਿਸਾਨਾਂ ਦੇ ਨਾਲ-ਨਾਲ ਸੂਬੇ ਦੇ ਖੇਤੀਬਾੜੀ ਸੈਕਟਰ ਅਤੇ ਅਰਥਚਾਰੇ ਨੂੰ ਤਬਾਹ ਕਰਨ ਲਈ ਘੜਿਆ ਗਿਆ ਹੈ। publive-image ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ 'ਤੇ 19 ਅਕਤੂਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੈਬਨਿਟ ਦੇ ਫੈਸਲੇ ਨਾਲ ਪੰਜਾਬ ਦੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਕਲਾਜ (1) ਦੇ ਤਹਿਤ 15ਵੀਂ ਵਿਧਾਨ ਸਭਾ ਦਾ 13ਵਾਂ (ਵਿਸ਼ੇਸ਼) ਇਜਲਾਸ ਸੱਦਣ ਲਈ ਅਧਿਕਾਰਤ ਕੀਤਾ ਗਿਆ ਹੈ। publive-image ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ 'ਤੇ 19 ਅਕਤੂਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਜ਼ਿਕਰਯੋਗ ਹੈ ਕਿ 15ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 28 ਸਤੰਬਰ, 2020 ਨੂੰ ਸਮਾਪਤ ਹੋਇਆ ਹੈ ,ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ‘ਕਿਸਾਨੀ ਜਿਣਸ ਵਪਾਰ ਤੇ ਵਣਜ (ਉਤਸ਼ਾਹਿਤ ਕਰਨ ਤੇ ਸੁਖਾਲਾ ਬਣਾਉਣ) ਬਿੱਲ-2020’, ‘ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਬਿੱਲ-2020’ ਅਤੇ ‘ਜ਼ਰੂਰੀ ਵਸਤਾਂ (ਸੋਧ) ਬਿੱਲ-2020’ ਨੂੰ ਰੱਦ ਕਰਨ ਲਈ ਸਦਨ ਵਿੱਚ ਬਹੁਮਤ ਨਾਲ ਮਤਾ ਪਾਸ ਕੀਤਾ ਗਿਆ ਸੀ। -PTCNews-
punjab-legislative-assembly special-session farm-laws
Advertisment

Stay updated with the latest news headlines.

Follow us:
Advertisment