Sat, Apr 27, 2024
Whatsapp

ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤ ਚੋਣਾਂ ਦਾ ਪ੍ਰਚਾਰ ਭਲਕੇ ਸ਼ਾਮ 5 ਵਜੇ ਹੋਵੇਗਾ ਬੰਦ

Written by  Shanker Badra -- February 11th 2021 10:10 PM
ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤ ਚੋਣਾਂ ਦਾ ਪ੍ਰਚਾਰ ਭਲਕੇ ਸ਼ਾਮ 5 ਵਜੇ ਹੋਵੇਗਾ ਬੰਦ

ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤ ਚੋਣਾਂ ਦਾ ਪ੍ਰਚਾਰ ਭਲਕੇ ਸ਼ਾਮ 5 ਵਜੇ ਹੋਵੇਗਾ ਬੰਦ

ਚੰਡੀਗੜ : ਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਸਲਾਂ ਅਤੇ ਨਗਰਪੰਚਾਇਤਾਂ ਲਈ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਜਿਸ ਦੇ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਸੂਬੇ ਵਿੱਚ ਚੋਣ ਪ੍ਰਚਾਰ ਸਿਖ਼ਰ 'ਤੇ ਹੈ। ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 05.00 ਵਜੇ ਸਮਾਪਤ ਹੋ ਜਾਵੇਗਾ। ਪੜ੍ਹੋ ਹੋਰ ਖ਼ਬਰਾਂ : ਇਸ ਦੇਸ਼ ਨੂੰ 4 ਲੋਕ ਚਲਾਉਂਦੇ ਹਨ, ਉਨ੍ਹਾਂ ਦੇ ਨਾਮ ਸਾਰੇ ਜਾਣਦੇ ਹਨ : ਰਾਹੁਲ ਗਾਂਧੀ [caption id="attachment_474179" align="aligncenter" width="318"]Punjab local body election campaign will close tomorrow at 5 p.m. ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤ ਚੋਣਾਂ ਦਾ ਪ੍ਰਚਾਰ ਭਲਕੇ ਸ਼ਾਮ 5 ਵਜੇ ਹੋਵੇਗਾ ਬੰਦ[/caption] ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ 16 ਜਨਵਰੀ, 2021 ਨੂੰ ਐਲਾਨੇ ਗਏ ਚੋਣਾਂ ਸਬੰਧੀ ਪੋ੍ਰਗਰਾਮ ਅਨੁਸਾਰ ਚੋਣ ਪ੍ਰਚਾਰ 12 ਫਰਵਰੀ, 2021 ਨੂੰ ਸਮਾਪਤ ਹੋ ਜਾਵੇਗਾ। ਉਨਾਂ ਦੱਸਿਆ ਕਿ ਵੋਟਾਂ ਸਬੰਧੀ ਲੋੜੀਂਦੀ ਚੋਣ ਸਮੱਗਰੀ ਅਤੇ ਈ.ਵੀ.ਐਮ. ਮਸ਼ੀਨਾਂ ਦੀ ਵੰਡ 13 ਫਰਵਰੀ, 2021 ਨੂੰ ਪੋਲਿੰਗ ਪਾਰਟੀਆਂ ਨੂੰ ਕਰ ਦਿੱਤੀ ਜਾਵੇਗੀ ਜਦ ਕਿ ਵੋਟਾਂ ਪੈਣ ਦਾ ਕਾਰਜ 14 ਫਰਵਰੀ, 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਹੋਵੇਗਾ। [caption id="attachment_474181" align="aligncenter" width="696"]Punjab local body election campaign will close tomorrow at 5 p.m. ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤ ਚੋਣਾਂ ਦਾ ਪ੍ਰਚਾਰ ਭਲਕੇ ਸ਼ਾਮ 5 ਵਜੇ ਹੋਵੇਗਾ ਬੰਦ[/caption] ਪੜ੍ਹੋ ਹੋਰ ਖ਼ਬਰਾਂ : ਲੋਕ ਸਭਾ 'ਚ ਬੋਲੇ ਰਾਹੁਲ ਗਾਂਧੀ ,ਕਿਹਾ- ਕੇਂਦਰ ਸਰਕਾਰ ‘ਹਮ ਦੋ ਹਮਾਰੇ ਦੋ' ਦੀ ਤਰਜ਼ 'ਤੇ ਚੱਲ ਰਹੀ ਹੈ  ਇਸ ਦੇ ਨਾਲ ਹੀ ਬੁਲਾਰੇ ਨੇ ਕਿਹਾ ਕਿ ਜਿਹੜੇ ਵੋਟਰ ਸ਼ਾਮ 04.00 ਵਜੇ ਤੱਕ ਬੂਥ ਵਿਚ ਦਾਖਲ ਹੋ ਜਾਣਗੇ ਉਨਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਕਾਉਟਿੰਗ ਸੈਂਟਰਾਂ ਤੇ 17 ਫਰਵਰੀ, 2021 ਨੂੰ ਸਵੇਰੇ 09.00 ਵਜੇ ਸੁਰੂ ਹੋਵੇਗੀ। -PTCNews


Top News view more...

Latest News view more...