Sat, Apr 20, 2024
Whatsapp

ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਬਲਿਆਵਾਲ ਨੇ ਨਵਜੋਤ ਸਿੱਧੂ 'ਤੇ ਨਿਸ਼ਾਨਾ ਸਾਧਿਆ

Written by  Ravinder Singh -- March 24th 2022 04:16 PM
ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਬਲਿਆਵਾਲ ਨੇ ਨਵਜੋਤ ਸਿੱਧੂ 'ਤੇ ਨਿਸ਼ਾਨਾ ਸਾਧਿਆ

ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਬਲਿਆਵਾਲ ਨੇ ਨਵਜੋਤ ਸਿੱਧੂ 'ਤੇ ਨਿਸ਼ਾਨਾ ਸਾਧਿਆ

ਚੰਡੀਗੜ੍ਹ : ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰੀਤਪਾਲ ਸਿੰਘ ਬਲਿਆਵਾਲ ਨੇ ਟਵੀਟ ਕਰ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਤੇ ਨਿਸ਼ਾਨਾ ਸਾਧਿਆ। ਬਲਿਆਵਾਲ ਨੇ ਟਵੀਟ ਕਰ ਕੇ ਲਿਖਿਆ ਕਿ ਸੁਣਨ ਵਿੱਚ ਆਇਆ ਹੈ ਕਿ ਸਿੱਧੂ ਸਿਆਸਤ ਤੋਂ ਸੰਨਿਆਸ ਲੈ ਕੇ ਵਾਪਸ ਆਈਪੀਐਲ ਵਿੱਚ ਕੁਮੈਂਟਰੀ ਕਰਨ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਥੋਂ ਨਵਜੋਤ ਸਿੰਘ ਸਿੱਧੂ ਆਏ ਸਨ ਸਿਆਸਤ ਵਿੱਚ ਫੇਲ੍ਹ ਹੋਣ ਤੋਂ ਬਾਅਦ ਵਾਪਸ ਉਥੇ ਹੀ ਜਾ ਰਹੇ ਹਨ। ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਬਲਿਆਵਾਲ ਨੇ ਨਵਜੋਤ ਸਿੱਧੂ 'ਤੇ ਨਿਸ਼ਾਨਾ ਸਾਧਿਆਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਹੋਈ ਤੇ ਆਮ ਆਦਮੀ ਪਾਰਟੀ ਨੇ ਵੱਡਾ ਬਹੁਮਤ ਹਾਸਲ ਕਰ ਕੇ ਸਰਕਾਰ ਬਣਾ ਲਈ ਹੈ। ਕਾਂਗਰਸ ਦੇ ਵੱਡੇ ਲੀਡਰ ਇਸ ਵਾਰ ਬੁਰੀ ਤਰ੍ਹਾਂ ਨਾਕਾਮ ਰਹੇ। ਨਵਜੋਤ ਸਿੰਘ ਸਿੱਧੂ ਆਪਣੀ ਸੀਟ ਉਤੇ ਵੀ ਹਾਰ ਗਏ। ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਕਾਰਨ ਪਾਰਟੀ ਬੁਰੀ ਤਰ੍ਹਾਂ ਹਾਰ ਗਈ। ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਬਲਿਆਵਾਲ ਨੇ ਨਵਜੋਤ ਸਿੱਧੂ 'ਤੇ ਨਿਸ਼ਾਨਾ ਸਾਧਿਆਪਾਰਟੀ ਦੇ ਕਈ ਸੀਨੀਅਰ ਆਗੂ ਇਸ ਹਾਰ ਲਈ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾ ਰਹੇ ਸਨ। ਇਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਨਵਜੋਤ ਸਿੰਘ ਸਿੱਧੂ ਤੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਮੰਗ ਲਿਆ ਸੀ, ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ। ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪਹਿਲਾਂ ਕਹਿ ਦਿੱਤਾ ਸੀ ਕਿ ਜੇ ਅਸੀਂ ਸਿਆਸਤ ਵਿੱਚ ਨਾਕਾਮ ਰਹੇ ਤਾਂ ਅਸੀਂ ਆਪਣੇ-ਆਪਣੇ ਫੀਲਡ ਵਿੱਚ ਵਾਪਸ ਚਲੇ ਜਾਵਾਂਗੇ। ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਬਲਿਆਵਾਲ ਨੇ ਨਵਜੋਤ ਸਿੱਧੂ 'ਤੇ ਨਿਸ਼ਾਨਾ ਸਾਧਿਆਕਾਬਿਲੇਗੌਰ ਹੈ ਕਿ ਸਿਆਸੀ ਗਲਿਆਰਿਆਂ ਵਿੱਚ ਗੱਲ ਚੱਲ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਆਈਪੀਐਲ ਵਿੱਚ ਕੁਮੈਂਟਰੀ ਕਰਨ ਜਾ ਰਹੇ ਹਨ। ਇਸ ਤੋਂ ਬਾਅਦ ਕਾਂਗਰਸ ਦੇ ਬੁਲਾਰੇ ਪ੍ਰੀਤਪਾਲ ਸਿੰਘ ਬਲਿਆਵਾਲ ਨੇ ਕਿਹਾ ਕਿ ਸਿੱਧੂ ਵਾਪਸ ਆਈਪੀਐਲ ਵਿੱਚ ਕੁਮੈਂਟਰੀ ਕਰਨ ਜਾ ਰਹੇ ਹਨ। ਸਿੱਧੂ ਨੇ ਸਿਆਸਤ ਤੋਂ ਸੰਨਿਆਸ ਲੈ ਲਿਆ ਹੈ ਅਤੇ ਆਪਣੇ ਫੀਲਡ ਵਿੱਚ ਵਾਪਸ ਚਲੇ ਗਏ ਹਨ। ਇਹ ਵੀ ਪੜ੍ਹੋ : ਸੀਐੱਮ ਮਾਨ ਅਤੇ ਪੀਐੱਮ ਮੋਦੀ ਦਰਮਿਆਨ ਇਨ੍ਹਾਂ ਗੱਲਾਂ 'ਤੇ ਹੋਈ ਅਹਿਮ ਚਰਚਾ


Top News view more...

Latest News view more...