Sat, Apr 20, 2024
Whatsapp

ਲੋਕ ਸਭਾ ਚੋਣਾਂ ਨੂੰ ਲੈ ਕੇ ਨੌਜਵਾਨ ਪੀੜੀ 'ਚ ਭਾਰੀ ਉਤਸ਼ਾਹ, ਸਵੇਰ ਤੋਂ ਜਮਹੂਰੀ ਹੱਕ ਦਾ ਕਰ ਰਹੇ ਨੇ ਇਸਤੇਮਾਲ

Written by  Jashan A -- May 19th 2019 04:34 PM -- Updated: May 19th 2019 04:35 PM
ਲੋਕ ਸਭਾ ਚੋਣਾਂ ਨੂੰ ਲੈ ਕੇ ਨੌਜਵਾਨ ਪੀੜੀ 'ਚ ਭਾਰੀ ਉਤਸ਼ਾਹ, ਸਵੇਰ ਤੋਂ ਜਮਹੂਰੀ ਹੱਕ ਦਾ ਕਰ ਰਹੇ ਨੇ ਇਸਤੇਮਾਲ

ਲੋਕ ਸਭਾ ਚੋਣਾਂ ਨੂੰ ਲੈ ਕੇ ਨੌਜਵਾਨ ਪੀੜੀ 'ਚ ਭਾਰੀ ਉਤਸ਼ਾਹ, ਸਵੇਰ ਤੋਂ ਜਮਹੂਰੀ ਹੱਕ ਦਾ ਕਰ ਰਹੇ ਨੇ ਇਸਤੇਮਾਲ

ਲੋਕ ਸਭਾ ਚੋਣਾਂ ਨੂੰ ਲੈ ਕੇ ਨੌਜਵਾਨ ਪੀੜੀ 'ਚ ਭਾਰੀ ਉਤਸ਼ਾਹ, ਸਵੇਰ ਤੋਂ ਜਮਹੂਰੀ ਹੱਕ ਦਾ ਕਰ ਰਹੇ ਨੇ ਇਸਤੇਮਾਲ,ਮੋਹਾਲੀ: ਲੋਕ ਸਭਾ ਚੋਣਾਂ ਦੇ 7ਵੇਂ ਗੇੜ 'ਚ ਪੰਜਾਬ ਸਮੇਤ 7 ਸੂਬਿਆਂ ਦੀਆਂ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ, ਜਿਸ ਦੌਰਾਨ ਲੋਕਾਂ 'ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬ ਦੀ ਨੌਜਵਾਨ ਪੀੜੀ ਵੀ ਵੱਡੀ ਗਿਣਤੀ 'ਚ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਰਹੀ ਹੈ।   [caption id="attachment_297619" align="aligncenter" width="300"]vote ਲੋਕ ਸਭਾ ਚੋਣਾਂ ਨੂੰ ਲੈ ਕੇ ਨੌਜਵਾਨ ਪੀੜੀ 'ਚ ਭਾਰੀ ਉਤਸ਼ਾਹ, ਸਵੇਰ ਤੋਂ ਜਮਹੂਰੀ ਹੱਕ ਦਾ ਕਰ ਰਹੇ ਨੇ ਇਸਤੇਮਾਲ[/caption] ਖਾਸ ਤੌਰ 'ਤੇ ਲੜਕੀਆਂ ਵੋਟ ਦੇਣ ਲਈ ਕਾਫੀ ਉਤਸ਼ਾਹ ਨਾਲ ਪੋਲਿੰਗ ਬੂਥਾਂ 'ਤੇ ਪਹੁੰਚੀਆਂ ਦੇਖੀਆਂ ਗਈਆਂ।ਪੋਲਿੰਗ ਅਧਿਕਾਰੀਆਂ ਨੇ ਵੀ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਮੌਕੇ 'ਤੇ ਪ੍ਰਸ਼ੰਸਾ ਪੱਤਰ ਵੀ ਦਿੱਤਾ।ਨੌਜਵਾਨ ਵੋਟ ਪਾ ਕੇ ਕਾਫੀ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੌਰਾਨ ਤਲਵੰਡੀ ਸਾਬੋ 'ਚ ਪਹਿਲੀ ਵਾਰ ਵੋਟ ਪਾ ਕੇ ਆਈ ਮਨਪ੍ਰੀਤ ਨਾਮ ਦੀ ਲੜਕੀ ਨੇ ਕਿਹਾ ਕਿ ਮੈਨੂੰ ਕਾਫੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਮੈਂ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਦੇਸ਼ ਦੀ ਬਿਹਤਰ ਸਰਕਾਰ ਬਣਾਉਣ ਲਈ ਵੋਟ ਪਾ ਰਹੀ ਹਾਂ। [caption id="attachment_297618" align="aligncenter" width="300"]vote ਲੋਕ ਸਭਾ ਚੋਣਾਂ ਨੂੰ ਲੈ ਕੇ ਨੌਜਵਾਨ ਪੀੜੀ 'ਚ ਭਾਰੀ ਉਤਸ਼ਾਹ, ਸਵੇਰ ਤੋਂ ਜਮਹੂਰੀ ਹੱਕ ਦਾ ਕਰ ਰਹੇ ਨੇ ਇਸਤੇਮਾਲ[/caption] ਦੱਸਣਯੋਗ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ 'ਚ ਹਨ ,ਜਿਨ੍ਹਾਂ ਵਿੱਚ 24 ਮਹਿਲਾਵਾਂ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,08,92,674 ਵੋਟਰ ਕਰ ਰਹੇ ਹਨ। ਇਨ੍ਹਾਂ ਵੋਟਰਾਂ ਵਿਚ ਪੁਰਸ਼ ਵੋਟਰ 1,10,59,828 ਮਹਿਲਾ ਵੋਟਰ 98,32,286 ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News


Top News view more...

Latest News view more...