ਨਗਰ ਨਿਗਮ ਉੱਪ ਚੋਣਾਂ : ਪੰਜਾਬ 'ਚ ਕਈ ਥਾਵਾਂ 'ਤੇ ਹੋਈਆਂ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਦੇ ਆਏ ਨਤੀਜੇ

By Shanker Badra - June 21, 2019 7:06 pm

ਨਗਰ ਨਿਗਮ ਉੱਪ ਚੋਣਾਂ : ਪੰਜਾਬ 'ਚ ਕਈ ਥਾਵਾਂ 'ਤੇ ਹੋਈਆਂ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਦੇ ਆਏ ਨਤੀਜੇ:ਚੰਡੀਗੜ੍ਹ : ਅੱਜ ਪੰਜਾਬ ਦੀਆਂ ਕਈ ਥਾਵਾਂ 'ਤੇ ਨਗਰ ਨਿਗਮ ਦੀਆਂ ਉੱਪ ਚੋਣਾਂ ਹੋਈਆਂ ਹਨ।ਇਨ੍ਹਾਂ ਚੋਣਾਂ ਦੇ ਨਤੀਜੇ ਲੱਗਭੱਗ ਸਾਹਮਣੇ ਆ ਚੁੱਕੇ ਹਨ।ਜਿਸ ਵਿੱਚ ਕਈ ਉਮੀਦਵਾਰਾਂ ਦੀ ਕਿਸਮਤ ਚਮਕ ਗਈ ਹੈ ਅਤੇ ਕਈ ਦੀ ਕਿਸਮਤ ਨੇ ਸਾਥ ਨਹੀਂ ਦਿੱਤਾ। ਇਸ ਦੌਰਾਨ ਉਮੀਦਵਾਰਾਂ ਦੀ ਜਿੱਤ ਦੀ ਖ਼ੁਸ਼ੀ 'ਚ ਸਮਰਥਕਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ।

Punjab many places Municipal Corporation elections come Results ਨਗਰ ਨਿਗਮ ਉੱਪ ਚੋਣਾਂ : ਪੰਜਾਬ 'ਚ ਕਈ ਥਾਵਾਂ 'ਤੇ ਹੋਈਆਂ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਦੇ ਆਏ ਨਤੀਜੇ

ਅਬੋਹਰ : ਅਬੋਹਰ ਦੇ ਵਾਰਡ ਨੰਬਰ -22 ਵਿਖੇ ਹੋਈ ਉਪ ਚੋਣ 'ਚ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਮਨ ਨਰੂਲਾ ਨੇ 934 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ।

Punjab many places Municipal Corporation elections come Results ਨਗਰ ਨਿਗਮ ਉੱਪ ਚੋਣਾਂ : ਪੰਜਾਬ 'ਚ ਕਈ ਥਾਵਾਂ 'ਤੇ ਹੋਈਆਂ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਦੇ ਆਏ ਨਤੀਜੇ

ਫਗਵਾੜਾ : ਫਗਵਾੜਾ ਨਗਰ ਨਿਗਮ ਦੇ ਵਾਰਡ ਨੰ. 35 ਦੀ ਹੋਈ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਤਰਨਜੀਤ ਸਿੰਘ ਵਾਲੀਆ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ।

ਤਲਵਾੜਾ : ਨਗਰ ਪੰਚਾਇਤ ਦੀਆਂ 13 ਸੀਟਾਂ ਵਿਚ ਕਾਂਗਰਸ 11, ਭਾਜਪਾ 1 ਤੇ ਆਜ਼ਾਦ ਇਕ ਸੀਟ ਤੋਂ ਜੇਤੂ ਰਿਹਾ ਹੈ।

ਅੰਮ੍ਰਿਤਸਰ : ਅੰਮ੍ਰਿਤਸਰ ਦੇ ਵਾਰਡ ਨੰ. 71 ਤੋਂ ਕਾਂਗਰਸ ਉਮੀਦਵਾਰ ਗੁਰਮੀਤ ਕੌਰ ਜੇਤੂ ਰਹੇ ਹਨ।ਉਹ 37 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ। ਨਗਰ ਨਿਗਮ ਦੇ ਵਾਰਡ ਨੰ. 50 ਦੀ ਹੋਈ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਾਜਵੀਰ ਕੌਰ ਨੇ ਜਿੱਤ ਹਾਸਲ ਕਰ ਲਈ ਹੈ।

ਬਠਿੰਡਾ : ਬਠਿੰਡਾ ਸ਼ਹਿਰ ਦੇ ਵਾਰਡ ਨੰ. 30 ਦੀ ਜ਼ਿਮਨੀ ਚੋਣ ਕਾਂਗਰਸ ਨੇ ਜਿੱਤ ਲਈ ਹੈ।ਕਾਂਗਰਸੀ ਉਮੀਦਵਾਰ ਜੀਤ ਮੱਲ ਨੇ 2135 ਵੋਟਾਂ ਦੇ ਫ਼ਰਕ ਨਾਲ ਭਾਜਪਾ ਦੇ ਉਮੀਦਵਾਰ ਮਨੀਸ਼ ਸ਼ਰਮਾ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ।

Punjab many places Municipal Corporation elections come Results ਨਗਰ ਨਿਗਮ ਉੱਪ ਚੋਣਾਂ : ਪੰਜਾਬ 'ਚ ਕਈ ਥਾਵਾਂ 'ਤੇ ਹੋਈਆਂ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਦੇ ਆਏ ਨਤੀਜੇ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬ ਸਰਕਾਰ ਵੱਲੋਂ 8 ਸਿਵਲ ਸਰਜਨਾਂ ਸਮੇਤ 13 ਅਧਿਕਾਰੀਆਂ ਦਾ ਤਬਾਦਲਾ

ਦੱਸ ਦੇਈਏ ਕਿ ਵੋਟਾਂ ਪੈਣ ਦਾ ਕੰਮ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਸੀ ਅਤੇ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਈਆਂ ਹਨ।ਇਸ ਦੌਰਾਨ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ।ਇਸ ਮੌਕੇ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੂਰਵਕ ਨੇਪਰੇ ਚੜ੍ਹਾਉਣ ਲਈ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕਿਸੇ ਵੀ ਤਰਾਂ ਦੀ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ।
-PTCNews

adv-img
adv-img