Sat, Apr 20, 2024
Whatsapp

ਪੰਜਾਬ ਮਿੰਨੀ ਬੱਸ ਆਪਰੇਟਰ ਐਸੋਸੀਏਸ਼ਨ ਦਾ ਵਫ਼ਦ ਅੱਜ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਮਿਲਿਆ

Written by  Shanker Badra -- June 21st 2021 10:17 PM -- Updated: June 21st 2021 10:20 PM
ਪੰਜਾਬ ਮਿੰਨੀ ਬੱਸ ਆਪਰੇਟਰ ਐਸੋਸੀਏਸ਼ਨ ਦਾ ਵਫ਼ਦ ਅੱਜ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਮਿਲਿਆ

ਪੰਜਾਬ ਮਿੰਨੀ ਬੱਸ ਆਪਰੇਟਰ ਐਸੋਸੀਏਸ਼ਨ ਦਾ ਵਫ਼ਦ ਅੱਜ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਮਿਲਿਆ

ਚੰਡੀਗੜ੍ਹ : ਪੰਜਾਬ ਦੇ ਮਿੰਨੀ ਬੱਸ ਆਪਰੇਟਰ ਐਸੋਸੀਏਸ਼ਨ ਦੇ ਵਫਦ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨਾਲ ਪਹਿਲਾ ਤੋਂ ਤੈਅ ਹੋਈ ਬੈਠਕ 'ਚ ਸ਼ਿਰਕਤ ਕੀਤੀ ਹੈ। ਇਸ ਮੌਕੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੱਬੂ, ਚੇਅਰਮੈਨ ਬਲਤੇਜ ਸਿੰਘ ਵਾਂਦਰ ਅਤੇ ਐਸੋਸੀਏਸ਼ਨ ਦੇ ਹੋਰ ਆਗੂਆਂ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮਿੰਨੀ ਬੱਸਾਂ ਦੇ ਪਰਮਿਟ ਦੀ ਬਹਾਲੀ ਲਈ  9 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਇੱਕ ਮਿੰਨੀ ਬੱਸ ਜਲਾ ਕੇ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਗਈ ਸੀ। ਪੜ੍ਹੋ ਹੋਰ ਖ਼ਬਰਾਂ : ਯੂਪੀ 'ਚ ਇੱਕ ਹਜ਼ਾਰ ਤੋਂ ਵੱਧ ਲੋਕਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਵਾਲੇ 2 ਲੋਕ ਗ੍ਰਿਫ਼ਤਾਰ  [caption id="attachment_508708" align="aligncenter" width="300"] ਪੰਜਾਬ ਮਿੰਨੀ ਬੱਸ ਆਪਰੇਟਰ ਐਸੋਸੀਏਸ਼ਨ ਦਾ ਵਫ਼ਦ ਅੱਜ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਮਿਲਿਆ[/caption] ਇਸ ਨੂੰ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ, ਕਿਉਂਕਿ ਅੱਜ ਦੀ ਬੈਠਕ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਨੇ ਅਧਿਆਇ 5 ਦੇ ਅਧੀਨ ਆਪਣੇ ਦਾਇਰੇ 'ਚ ਆਉਂਦੇ ਤਕਰੀਬਨ 90 ਫੀਸਦੀ ਸਾਰੇ ਪਰਮਿਟਾਂ ਨੂੰ ਬਹਾਲ ਕਰ ਦਿੱਤਾ ਹੈ, ਜਿਸ ਲਈ ਐਸੋਸੀਏਸ਼ਨ ਸਰਕਾਰ ਅਤੇ ਟਰਾਂਸਪੋਰਟ ਕਮਿਸ਼ਨਰ ਦਾ ਧੰਨਵਾਦ ਕਰਦੀ ਹੈ। [caption id="attachment_508706" align="aligncenter" width="297"] ਪੰਜਾਬ ਮਿੰਨੀ ਬੱਸ ਆਪਰੇਟਰ ਐਸੋਸੀਏਸ਼ਨ ਦਾ ਵਫ਼ਦ ਅੱਜ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਮਿਲਿਆ[/caption] ਹਾਲ ਹੀ ਵਿਚ ਪੰਜਾਬ ਕੈਬਨਿਟ ਵਿਚ ਹੀ 90 ਫੀਸਦੀ ਪਰਮਿਟ ਬਿਨਾਂ ਸ਼ਰਤ ਬਹਾਲ ਕੀਤੇ ਗਏ ਹਨ, ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਨੇ ਦੱਸਿਆ ਕਿ ਸਾਡੀ ਸਿਰਫ ਕੁਝ ਮੰਗਾਂ ਬਚੀਆਂ ਹਨ, ਜਿਵੇਂ ਕਿ 5 ਫੀਸਦੀ ਟੈਕਸ ਮੁਆਫ ਕਰਨਾ, ਪਹਿਲੇ ਪੜਾਅ ਦੇ ਕਿਰਾਏ ਦੀ 20 ਰੁਪਏ ਦੀ ਮੰਗ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ, [caption id="attachment_508707" align="aligncenter" width="300"] ਪੰਜਾਬ ਮਿੰਨੀ ਬੱਸ ਆਪਰੇਟਰ ਐਸੋਸੀਏਸ਼ਨ ਦਾ ਵਫ਼ਦ ਅੱਜ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਮਿਲਿਆ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਇਸ ਜ਼ਿਲ੍ਹੇ 'ਚ ਐਤਵਾਰ ਦਾ ਲੌਕਡਾਊਨ ਹੋਇਆ ਖ਼ਤਮ, ਹੁਣ ਪੂਰਾ ਹਫ਼ਤਾ ਖੁੱਲ੍ਹਣਗੀਆਂ ਦੁਕਾਨਾਂ 31 ਮਾਰਚ ਤੱਕ ਟੈਕਸ ਨੂੰ ਮੁਆਫ ਕੀਤਾ ਜਾਣਾ ਚਾਹੀਦਾ ਹੈ, ਦੰਗਾ ਪੀੜਤਾਂ, ਸਾਬਕਾ ਸੈਨਿਕਾਂ ਅਤੇ ਜੋਧਪੁਰ ਆਦਿ ਦੇ ਜਿਹੜੇ ਪਰਮਿਟ ਬਹਾਲ ਨਹੀਂ ਕੀਤੇ ਗਏ ਹਨ ਅਤੇ ਜੇ ਸਰਕਾਰ ਜੇਕਰ ਅਗਲੀ ਬੈਠਕ ਲਈ ਸਮਾਂ ਨਹੀਂ ਦਿੰਦੀ, ਜੇ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਮਜਬੂਰਨ ਸਾਨੂੰ ਸੰਘਰਸ਼ ਦਾ ਸਹਾਰਾ ਲੈਣਾ ਪਏਗਾ। -PTCNews


Top News view more...

Latest News view more...