ਹਾਈਕੋਰਟ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ 'ਤੇ ਪੋਲਿੰਗ ਬੂਥਾਂ ਦੇ ਬਾਹਰ ਵੀਡੀਓਗ੍ਰਾਫੀ ਕਰਵਾਉਣ ਦੀ ਦਿੱਤੀ ਆਗਿਆ

By Shanker Badra - February 13, 2021 5:02 pm

ਚੰਡੀਗੜ੍ਹ : ਪੰਜਾਬ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ 14 ਫਰਵਰੀ ਨੂੰ ਨਗਰ ਨਿਗਮ ਚੋਣਾਂ ਹੋਣਗੀਆਂ। ਇਸ ਵਿਚਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਨ੍ਹਾਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ, ਸਖਤ ਸੁਰੱਖਿਆ ਨਿਗਰਾਨੀ ਕਰਨ ਅਤੇ ਪੋਲਿੰਗ ਬੂਥਾਂ ਦੇ ਬਾਹਰ ਵੀਡੀਓਗ੍ਰਾਫੀ ਕਰਵਾਉਣ ਦੇ ਮਾਮਲੇ 'ਤੇ ਇਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਅਦਾਲਤ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ ਤੇ ਪੋਲਿੰਗ ਬੂਥਾਂ ਦੇ ਬਾਹਰ ਵੀਡੀਓਗ੍ਰਾਫੀ ਕਰਨ ਦੀ ਆਗਿਆ ਦਿੱਤੀ ਹੈ।

Punjab Municipal Election : High Court's important decision, candidates will be able to make videography themselves ਹਾਈਕੋਰਟ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ 'ਤੇ ਪੋਲਿੰਗ ਬੂਥਾਂ ਦੇ ਬਾਹਰ ਵੀਡੀਓਗ੍ਰਾਫੀ ਕਰਵਾਉਣ ਦੀ ਦਿੱਤੀ ਆਗਿਆ

ਪੜ੍ਹੋ ਹੋਰ ਖ਼ਬਰਾਂ : ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ 'ਤੇ ਲੈ ਕੇ ਪਹੁੰਚੀ ਦਿੱਲੀ ਪੁਲਿਸ

ਇਸਦੇ ਨਾਲ ਹੀ ਮੁਹਾਲੀ ਪੁਲਿਸ ਵੱਲੋਂ ਅਦਾਲਤ ਨੂੰ ਦਿੱਤੇ ਹਲਫਨਾਮੇ ਵਿੱਚ, ਇਹ ਕਿਹਾ ਗਿਆ ਹੈ ਕਿ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸ ਮਾਮਲੇ ਦੀ ਸੁਣਵਾਈ ਹੁਣ 18 ਫਰਵਰੀ ਨੂੰ ਹੋਵੇਗੀ, ਜਿਸ ਵਿੱਚ ਮੁਹਾਲੀ ਪ੍ਰਸ਼ਾਸਨ ਨੂੰ ਸ਼ਾਂਤਮਈ ਚੋਣਾਂ ਕਰਵਾਉਣ ਲਈ ਆਪਣੀ ਸਟੇਟਸ ਰਿਪੋਰਟ ਪੇਸ਼ ਕਰਨੀ ਪਏਗੀ।

Punjab Municipal Election : High Court's important decision, candidates will be able to make videography themselves ਹਾਈਕੋਰਟ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ 'ਤੇ ਪੋਲਿੰਗ ਬੂਥਾਂ ਦੇ ਬਾਹਰ ਵੀਡੀਓਗ੍ਰਾਫੀ ਕਰਵਾਉਣ ਦੀ ਦਿੱਤੀ ਆਗਿਆ

ਪੰਜਾਬ 'ਚ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਪੋਲਿੰਗ ਬੂਥਾਂ ਦੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣ ਅਤੇ ਵੀਡੀਓਗ੍ਰਾਫੀ ਕੀਤੀ ਜਾਵੇ ਤਾਂ ਜੋ ਕੋਈ ਸ਼ਰਾਰਤੀ ਅਨਸਰ ਪੋਲਿੰਗ ਬੂਥਾਂ ਵਿਚ ਦਾਖਲ ਨਾ ਹੋ ਸਕਣ।

Punjab Municipal Election : High Court's important decision, candidates will be able to make videography themselves ਹਾਈਕੋਰਟ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ 'ਤੇ ਪੋਲਿੰਗ ਬੂਥਾਂ ਦੇ ਬਾਹਰ ਵੀਡੀਓਗ੍ਰਾਫੀ ਕਰਵਾਉਣ ਦੀ ਦਿੱਤੀ ਆਗਿਆ

ਪੜ੍ਹੋ ਹੋਰ ਖ਼ਬਰਾਂ : ਜੰਮੂ-ਕਸ਼ਮੀਰ ਨੂੰ ਢੁਕਵਾਂ ਸਮਾਂ ਆਉਣ 'ਤੇ ਰਾਜ ਦਾ ਦਰਜਾ ਦਿੱਤਾ ਜਾਵੇਗਾ : ਅਮਿਤ ਸ਼ਾਹ  

ਪੋਲਿੰਗ ਬੂਥਾਂ ਦੇ ਬਾਹਰ ਤਕਰੀਬਨ ਇਕ ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਪੁਲਿਸ ਅਧਿਕਾਰੀ ਅਤੇ ਪੁਲਿਸ ਪਾਰਟੀਆਂ ਗਸ਼ਤ ਕਰ ਰਹੀਆਂ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੋਏਗੀ। ਅਦਾਲਤ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ 'ਤੇ ਵੀਡੀਓਗ੍ਰਾਫੀ ਕਰਵਾਉਣ ਦੀ ਆਗਿਆ ਦਿੱਤੀ ਹੈ।
-PTCNews

adv-img
adv-img