Punjab News: ਪੰਜਾਬ ਲੋਕ ਇਨਸਾਫ਼ ਪਾਰਟੀ (LIP) ਦੇ ਮੁਖੀ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਬੈਂਸ ਐਤਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਦੋਹਾਂ ਭਰਾਵਾਂ ਨੇ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।<iframe src=https://www.facebook.com/plugins/video.php?height=314&href=https://www.facebook.com/ptcnewsonline/videos/820092753307799/&show_text=true&width=560&t=0 width=560 height=429 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਦੋਵੇਂ ਭਰਾ ਪਿਛਲੇ ਕਈ ਦਿਨਾਂ ਤੋਂ ਦਿੱਲੀ 'ਚ ਡੇਰੇ ਲਾਏ ਹੋਏ ਸਨ। ਉਦੋਂ ਤੋਂ ਹੀ ਚਰਚਾ ਸ਼ੁਰੂ ਹੋ ਗਈ ਸੀ ਕਿ ਉਹ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ। ਐਤਵਾਰ ਨੂੰ ਰਾਹੁਲ ਗਾਂਧੀ ਨਾਲ ਦੋਹਾਂ ਦੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਲਈ ਕਾਂਗਰਸ 'ਚ ਸ਼ਾਮਲ ਹੋਣ ਦਾ ਰਸਤਾ ਸਾਫ ਹੋ ਗਿਆ। ਦੋਵਾਂ ਨੇ ਆਪਣੀਆਂ ਪਾਰਟੀਆਂ ਵੀ ਕਾਂਗਰਸ ਵਿੱਚ ਰਲੇਵਾਂ ਕਰ ਦਿੱਤੀਆਂ।ਬੈਂਸ ਭਰਾ ਹੁਣ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੋਣ ਪ੍ਰਚਾਰ ਕਰਨਗੇ। ਵੜਿੰਗ ਅੱਜ ਯਾਨੀ ਸੋਮਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਬੈਂਸ ਇਸ ਦੌਰਾਨ ਉਨ੍ਹਾਂ ਨਾਲ ਮੌਜੂਦ ਰਹਿਣਗੇ।