Sat, Apr 27, 2024
Whatsapp

ਅਗਲੀਆਂ ਫਸਲਾਂ ਦੀ ਬਿਜਾਈ ਕਰਨ ਲਈ ਕਿਸਾਨਾਂ ਲਈ ਖੜਾ ਹੋਇਆ ਵੱਡਾ ਸੰਕਟ

Written by  Shanker Badra -- October 15th 2018 05:59 PM
ਅਗਲੀਆਂ ਫਸਲਾਂ ਦੀ ਬਿਜਾਈ ਕਰਨ ਲਈ ਕਿਸਾਨਾਂ ਲਈ ਖੜਾ ਹੋਇਆ ਵੱਡਾ ਸੰਕਟ

ਅਗਲੀਆਂ ਫਸਲਾਂ ਦੀ ਬਿਜਾਈ ਕਰਨ ਲਈ ਕਿਸਾਨਾਂ ਲਈ ਖੜਾ ਹੋਇਆ ਵੱਡਾ ਸੰਕਟ

ਅਗਲੀਆਂ ਫਸਲਾਂ ਦੀ ਬਿਜਾਈ ਕਰਨ ਲਈ ਕਿਸਾਨਾਂ ਲਈ ਖੜਾ ਹੋਇਆ ਵੱਡਾ ਸੰਕਟ:ਪੰਜਾਬ ਦਾ ਕਿਸਾਨ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰਦਾ ਹੋਇਆ ਨਿੱਤ ਦਿਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਿਹਾ ਹੈ।ਇਸ ਤੋਂ ਇਲਾਵਾ ਝੋਨੇਂ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਸਰਕਾਰੀ ਤੇ ਪ੍ਰਸ਼ਾਸਨਿਕ ਤੌਰ 'ਤੇ ਲਗਾਈ ਪਾਬੰਦੀ ਕਾਰਨ ਅਗਲੀਆਂ ਫਸਲਾਂ ਦੀ ਬਿਜਾਈ ਕਰਨ ਲਈ ਕਿਸਾਨਾਂ ਲਈ ਬਹੁਤ ਵੱਡਾ ਸੰਕਟ ਖੜਾ ਹੁੰਦਾ ਜਾ ਰਿਹਾ ਹੈ।ਫ਼ਸਲ ਦੀ ਕਟਾਈ ਤੋਂ ਬਾਅਦ ਖੇਤ ਵਿੱਚ ਪਈ ਪਰਾਲੀ ਨੂੰ ਆਮ ਤੌਰ ਤੇ ਕਿਸਾਨ ਪਹਿਲਾਂ ਅੱਗ ਲਾ ਕੇ ਖ਼ਤਮ ਕਰਦਾ ਸੀ।ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਸਖ਼ਤ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਨੂੰ ਅੱਗ ਲਗਾਉਣ 'ਤੇ ਪੂਰੀ ਤਰਾਂ ਰੋਕ ਲਗਾ ਦਿੱਤੀ ਹੈ। ਪੰਜਾਬ 'ਚ ਝੋਨੇ ਦੀ ਵਢਾਈ ਅਤੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਵਿੱਚ ਸਮੇਂ ਦੀ ਘਾਟ ਹੋਣ ਕਰਕੇ ਝੋਨੇ ਦੀ ਪਰਾਲੀ ਨੂੰ ਸਾੜਿਆ ਜਾਂਦਾ ਹੈ।ਕਿਸਾਨਾਂ ਦੇ ਹਿਸਾਬ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣਾ ਅਤੇ ਅਗਲੀਆਂ ਫਸਲਾਂ ਬੀਜਣ ਲਈ ਖੇਤ ਨੂੰ ਤਿਆਰ ਕਰਨਾ ਬਹੁਤ ਹੀ ਔਖਾ ਕੰਮ ਹੈ। ਪੰਜਾਬ ਭਰ 'ਚ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ।ਸਰਕਾਰੀ ਹੁਕਮਾਂ ਅਤੇ ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਕਿਸਾਨ ਇਸ ਨੂੰ ਆਪਣੀ ਮਜਬੂਰੀ ਦੱਸਦਿਆਂ ਲਗਾਤਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਰਹੇ ਹਨ।ਪੰਜਾਬ ਦੇ ਕਿਸਾਨਾਂ ਦਾ ਕਹਿਣਾ ਹੈ ਕਿ "ਅਸੀ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਆਪਣੀ ਪਰਾਲੀ ਨੂੰ ਖ਼ਤਮ ਨਹੀਂ ਕਰ ਸਕਦੇ, ਅਸੀਂ ਛੋਟੇ ਕਿਸਾਨ ਹਾਂ, ਆਰਥਕ ਪੱਖੋ ਕਮਜ਼ੋਰ ਹਾਂ। ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਜਾਂ ਤਾਂ ਪੰਜਾਬ ਸਰਕਾਰ ਪਰਾਲੀ ਦਾ ਸਹੀ ਮੁੱਲ ਦੇਵੇ ਜਾਂ ਫਿਰ ਪਰਾਲੀ ਨੂੰ ਅੱਗ ਲਗਾਉਣ ਦਾ 6 ਹਜ਼ਾਰ ਮੁਆਵਜ਼ਾ ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਵੇ।ਉਸ ਤੋਂ ਬਾਅਦ ਹੀ ਕਿਸਾਨ ਆਪਣੀ ਪਰਾਲੀ ਨੂੰ ਸਾੜੇ ਬਿਨਾਂ ਪਰਾਲੀ ਨੂੰ ਨਸ਼ਟ ਕਰੇਗਾ।ਉਨ੍ਹਾਂ ਨੇ ਕਿਹਾ ਕੇ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸਾਨੂੰ ਮਜ਼ਬੂਰਨ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹੋਣਾ ਪਵੇਗਾ। ਖੇਤੀਬਾੜੀ ਵਿਭਾਗ ਦਾ ਕਹਿਣਾ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਅੱਗ ਬਿਲਕੁਲ ਨਾ ਲਗਾਉਣ ਸਗੋਂ ਹੈਪੀ ਸੀਡਰ, ਚੌਪਰ, ਮਲਚਰ, ਉਲਟਾਵੀ ਹੱਲ ਆਦਿ ਦੀ ਵਰਤੋਂ ਕਰਦੇ ਹੋਏ ਕਣਕ ਤੇ ਹੋਰ ਫਸਲਾਂ ਦੀ ਬਿਜਾਈ ਕਰਨ।ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ ਉੱਥੇ ਬਹੁਤ ਵੱਡੀ ਮਾਤਰਾ ਵਿੱਚ ਪ੍ਰਦੂਸ਼ਣ ਪੈਦਾ ਹੁੰਦਾ ਹੈ ਜੋ ਮਨੁੱਖਾਂ ਸਮੇਤ ਸਾਰੇ ਜੀਵ-ਜੰਤੂਆਂ ਅਤੇ ਬਨਸਪਤੀ ਲਈ ਹਾਨੀਕਾਰਕ ਹੈ। -PTCNews


Top News view more...

Latest News view more...