Sun, Jun 22, 2025
Whatsapp

ਪੰਜਾਬ ਭਰ ’ਚ ਖੁੱਲ੍ਹੇ 10ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ, ਮੁੜ ਪਰਤੀ ਰੌਣਕ

Reported by:  PTC News Desk  Edited by:  Jashan A -- July 26th 2021 12:18 PM
ਪੰਜਾਬ ਭਰ ’ਚ ਖੁੱਲ੍ਹੇ 10ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ, ਮੁੜ ਪਰਤੀ ਰੌਣਕ

ਪੰਜਾਬ ਭਰ ’ਚ ਖੁੱਲ੍ਹੇ 10ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ, ਮੁੜ ਪਰਤੀ ਰੌਣਕ

ਚੰਡੀਗੜ੍ਹ: ਪੰਜਾਬ ਦੇ ਸਕੂਲਾਂ 'ਚ ਅੱਜ ਮੁੜ ਤੋਂ ਰੌਣਕ ਪਰਤ ਆਈ ਹੈ। ਸੂਬਾ ਸਰਕਾਰ ਦੇ ਹੁਕਮਾਂ ਦੌਰਾਨ ਅੱਜ ਸੂਬੇ ਭਰ 'ਚ 10ਵੀਂ, 11ਵੀਂ ਅਤੇ 12ਵੀਂ ਜਮਾਤ (10th to 2 Classes ) ਦੀਆਂ ਸਕੂਲ ਖੋਲ੍ਹ ਦਿੱਤੇ (punjab opend schools) ਗਏ ਹਨ। ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ (Covid 19 Guidlines) ਮੁਤਾਬਕ ਸਕੂਲ ’ਚ ਬੱਚਿਆਂ ਨੂੰ ਐਂਟਰੀ ਦੇਣ ਤੋਂ ਪਹਿਲਾਂ ਉਸ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਮਾਤਾ-ਪਿਤਾ ਦਾ ਕੰਸੈਪਟ ਲੇਟਰ ਯਾਨੀ ਕਿ ਬੱਚਿਆਂ ਨੂੰ ਸਕੂਲ ਭੇਜਣ ਲਈ ਮਾਤਾ-ਪਿਤਾ ਦੀ ਸਹਿਮਤੀ ਦਾ ਚਿੱਠੀ ਵੀ ਚੈੱਕ ਕੀਤੀ ਜਾ ਰਹੀ ਹੈ। ਇਸ ਦੇ ਬਿਨਾਂ ਵਿਦਿਆਰਥੀਆਂ ਨੂੰ ਸਕੂਲ ’ਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਹੋਰ ਪੜ੍ਹੋ: ਬਾਬਾ ਲਾਭ ਸਿੰਘ ਨੇ ਬਣਾਈ ਚੰਡੀਗੜ੍ਹ ਦੇ ਦਿਲ ‘ਚ ਥਾਂ, ਗੂਗਲ ਨੇ ਰੱਖਿਆ ਮਟਕਾ ਚੌਂਕ ਦਾ ਨਾਮ ਬਾਬਾ ਲਾਭ ਸਿੰਘ ਚੌਂਕ ਤੁਹਾਨੂੰ ਦੱਸ ਦੇਈਏ ਕਿ ਸੂਬਾ ਸਰਕਾਰ ਨੇ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ, ਜਿਵੇਂ ਕਿ ਸਕੂਲ ਦੇ ਅੰਦਰ ਮਾਸਕ ਪਹਿਨਣਾ ਲਾਜ਼ਮੀ ਹੈ, ਜਿਸ ਕਰਕੇ ਜਿਨ੍ਹਾਂ ਬੱਚਿਆਂ ਨੇ ਮਾਸਕ ਨਹੀਂ ਲਗਾਏ, ਉਨ੍ਹਾਂ ਨੂੰ ਮਾਸਕ ਵੀ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕਲਾਸਾਂ ’ਚ ਬੱਚਿਆਂ ਵਿਚਾਲੇ ਸਮਾਜਿਕ ਦੂਰੀ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਤਾਂਕਿ ਕੋਰੋਨਾ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕੇ। ਜ਼ਿਕਰ ਏ ਖਾਸ ਹੈ ਕਿ ਕੋਰੋਨਾ ਕਾਲ ਦੌਰਾਨ ਸੂਬਾ ਸਰਕਾਰ ਨੇ ਸਕੂਲ ਬੰਦ ਕਰ ਦਿੱਤੇ ਸਨ ਤਾਂ ਜੋ ਕੋਰੋਨਾ ਦੀ ਬਿਮਾਰੀ ਬੱਚਿਆਂ ਤੱਕ ਨਾ ਪਹੁੰਚੇ ਤੇ ਹੁਣ ਜਿਵੇਂ ਜਿਵੇਂ ਕੋਰੋਨਾ ਦਾ ਕਹਿਰ ਘਟਦਾ ਜਾ ਰਿਹਾ ਹੈ ਤਾਂ ਸਰਕਾਰ ਵੱਲੋਂ ਲੋਕਾਂ ਨੂੰ ਢਿੱਲ ਦਿੱਤੀ ਜਾ ਰਹੀ ਹੈ, ਇਹੀ ਵਜ੍ਹਾ ਹੈ ਕਿ ਸੂਬਾ ਸਰਕਾਰ ਵੱਲੋਂ ਹੁਣ ਸਕੂਲ ਖੋਲ ਦਿੱਤੇ ਗਏ ਹਨ। -PTC News


Top News view more...

Latest News view more...

PTC NETWORK
PTC NETWORK