Fri, Apr 26, 2024
Whatsapp

ਪੰਜਾਬ 'ਚ 30 ਦਸੰਬਰ ਹੋਣਗੀਆਂ ਪੰਚਾਇਤੀ ਚੋਣਾਂ

Written by  Jashan A -- December 07th 2018 05:11 PM
ਪੰਜਾਬ 'ਚ 30 ਦਸੰਬਰ ਹੋਣਗੀਆਂ ਪੰਚਾਇਤੀ ਚੋਣਾਂ

ਪੰਜਾਬ 'ਚ 30 ਦਸੰਬਰ ਹੋਣਗੀਆਂ ਪੰਚਾਇਤੀ ਚੋਣਾਂ

ਪੰਜਾਬ 'ਚ 30 ਦਸੰਬਰ ਹੋਣਗੀਆਂ ਪੰਚਾਇਤੀ ਚੋਣਾਂ,ਚੰਡੀਗੜ੍ਹ: ਸੂਬਾ ਚੋਣ ਕਮਿਸ਼ਨ ਵਲੋਂ 30 ਦਸੰਬਰ ਨੂੰ ਪੰਜਾਬ 'ਚ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਮੁਤਾਬਕ 15 ਦਸੰਬਰ ਨੂੰ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਉਮੀਦਵਾਰ 19 ਦਸੰਬਰ ਤੱਕ ਨਾਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। [caption id="attachment_226252" align="aligncenter" width="300"]pancyat election ਪੰਜਾਬ 'ਚ 30 ਦਸੰਬਰ ਹੋਣਗੀਆਂ ਪੰਚਾਇਤੀ ਚੋਣਾਂ[/caption] ਨਾਲ ਹੀ 21 ਦਸੰਬਰ ਤਕ ਉਮੀਦਵਾਰ ਨਾਮਜ਼ਦਗੀ ਵਾਪਸ ਲੈ ਸਕਦੇ ਹਨ ਅਤੇ 30 ਦਸੰਬਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਵੋਟਿੰਗ ਹੋਵੇਗੀ ਅਤੇ 31 ਦਸੰਬਰ ਤਕ ਵੋਟਿੰਗ ਪ੍ਰਕਿਰਿਆ ਪੂਰੀ ਹੋਵੇਗੀ। ਦੱਸਣਯੋਗ ਹੈ ਕਿ 13 ਹਜ਼ਾਰ ਦੇ ਕਰੀਬ ਪੰਚਾਇਤਾਂ ਨੂੰ ਸਰਕਾਰ ਵਲੋਂ 16 ਜੁਲਾਈ ਨੂੰ ਭੰਗ ਕਰ ਦਿੱਤਾ ਗਿਆ ਸੀ। [caption id="attachment_226251" align="aligncenter" width="300"]pancyat election ਪੰਜਾਬ 'ਚ 30 ਦਸੰਬਰ ਹੋਣਗੀਆਂ ਪੰਚਾਇਤੀ ਚੋਣਾਂ[/caption] ਪੰਜਾਬ ਸਰਕਾਰ ਵਲੋਂ ਸੂਬੇ 'ਚ ਪੰਚਾਇਤੀ ਚੋਣਾਂ ਕਰਵਾਉਣ ਲਈ ਸੂਬਾ ਚੋਣ ਕਮਿਸ਼ਨ ਨੂੰ 30 ਦਸੰਬਰ ਤਕ ਵੋਟਾਂ ਕਰਵਾਉਣ ਦੀ ਸਿਫਾਰਿਸ਼ ਕੀਤੀ ਗਈ ਸੀ, ਜਿਸ ਨੂੰ ਹੁਣ ਚੋਣ ਕਮਿਸ਼ਨ ਨੇ ਹਰੀ ਝੰਡੀ ਦੇ ਦਿੱਤੀ ਹੈ। -PTC News


Top News view more...

Latest News view more...