ਪਠਾਨਕੋਟ ਦੇ 4 ਹੋਰ ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ, ਹੁਣ ਤੱਕ ਜ਼ਿਲ੍ਹੇ 'ਚ 9 ਮਰੀਜ਼ ਹੋਏ ਸਿਹਤਯਾਬ

By Shanker Badra - April 26, 2020 5:04 pm

ਪਠਾਨਕੋਟ ਦੇ 4 ਹੋਰ ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ, ਹੁਣ ਤੱਕ ਜ਼ਿਲ੍ਹੇ 'ਚ 9 ਮਰੀਜ਼ ਹੋਏ ਸਿਹਤਯਾਬ:ਪਠਾਨਕੋਟ : ਪੰਜਾਬ ‘ਚ ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ,ਓਥੇ ਹੀ ਕੋਰੋਨਾ ਖੌਫ਼ ਵਿਚਾਲੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਲਈ ਇਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪਠਾਨਕੋਟ ਦੇ ਕੋਰੋਨਾ ਤੋਂ ਪੀੜਤ 4 ਮਰੀਜ਼ ਸਿਹਤਯਾਬ ਹੋਏ ਹਨ।

ਪਠਾਨਕੋਟ ਦੇ ਚਾਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੇ ਕਰੋਨਾ ਦੀ ਜੰਗ ਨੂੰ ਜਿੱਤ ਲਿਆ ਹੈ ਤੇ ਅੱਜ ਉਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਤੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਤਾੜੀਆਂ ਦੀ ਗੜਗੜਾਹਟ ਵਿੱਚ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ।

ਦੱਸ ਦੇਈਏ ਕਿ ਪਠਾਨਕੋਟ ਜ਼ਿਲੇ ਵਿਚ ਹੁਣ ਤੱਕ ਕੁੱਲ 25 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚੋਂ 9 ਲੋਕ ਸਿਹਤਮੰਦ ਹੋ ਗਏ ਹਨ ਤੇ 15 ਜੇਰੇ ਇਲਾਜ ਹਨ ਜਦਕਿ ਇੱਕ ਮਰੀਜ਼ ਦੀ ਕੋਰੋਨਾ ਨਾਲ ਜੰਗ ਲੜਦੇ ਹੋਏ ਮੌਤ ਹੋ ਚੁੱਕੀ ਹੈ। ਇਸ ਸਬੰਧੀ ਕੱਲ ਪੁਸ਼ਟੀ ਕਰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ ਡਾ. ਭੁਪਿੰਦਰ ਸਿੰਘ ਨੇ ਦੱਸਿਆ ਸੀ ਕਿ 4 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
-PTCNews

adv-img
adv-img