ਕਪੂਰਥਲਾ ਕੇਸ 'ਚ ਨਵਾਂ ਮੋੜ, ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਕੀਤਾ ਗ੍ਰਿਫਤਾਰ
ਕਪੂਰਥਲਾ : ਕਪੂਰਥਲਾ ਜ਼ਿਲ੍ਹੇੇ ਦੇ ਨਿਜ਼ਾਮਪੁਰ ’ਚ ਸਥਿਤ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੇ ਸ਼ੱਕ ਦੇ ਚਲਦਿਆਂ ਗੁੱਸੇ ਵਿਚ ਆਈ ਭੀੜ ਨੇ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਅਮਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਨੇ ਭੀੜ ਦੀ ਅਗਵਾਈ ਕੀਤੀ ਸੀ, ਜਿਨ੍ਹਾਂ ਨੇ ਬੇਅਦਬੀ ਦੀ ਕੋਸ਼ਿਸ਼ ਦੇ ਸ਼ੱਕੀ ਵਿਅਕਤੀ ਨੂੰ ਮਾਰ ਦਿੱਤਾ ਸੀ। ਖਬਰਾਂ ਮੁਤਾਬਕ ਪੁਲਿਸ ਨੇ 100 ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ, ਅਮਰਜੀਤ ਤੇ ਹੋਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।
ਹੋਰ ਪੜ੍ਹੋ: ਸੁਖਬੀਰ ਸਿੰਘ ਬਾਦਲ ਨੇ ਵਿਧਾਨਸਭਾ ਚੋਣਾਂ 'ਚ 90 ਸੀਟਾਂ ਜਿੱਤਣ ਦਾ ਕੀਤਾ ਦਾਅਵਾ, ਚੰਨੀ ਨੂੰ ਵੀ ਕੀਤਾ ਇਹ ਚੈਂਲੇਂਜ
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਹਿਲਾਂ ਹੀ ਚੰਡੀਗੜ੍ਹ ਪ੍ਰੈਸ ਕਾਨਫਰੰਸ ਵਿੱਚ ਕਹਿ ਚੁੱਕੇ ਹਨ ਕਿ ਕਪੂਰਥਲਾ ਵਿੱਚ ਭੀੜ ਵੱਲੋਂ ਇੱਕ ਵਿਅਕਤੀ ਦੀ ਹੱਤਿਆ ਦੇ ਮਾਮਲੇ ਵਿੱਚ ਬੇਅਦਬੀ ਦਾ ਕੋਈ ਸਬੂਤ ਨਹੀਂ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਪੂਰਥਲਾ ਦੇ ਇੱਕ ਗੁਰਦੁਆਰੇ ਵਿੱਚ ਕੋਈ ਬੇਅਦਬੀ ਨਹੀਂ ਹੋਈ ਅਤੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਸੋਧ ਕੀਤੀ ਜਾਵੇਗੀ।
-PTC News