Thu, Apr 25, 2024
Whatsapp

ਗੁਰਲਾਲ ਭਲਵਾਨ ਕਤਲ ਕਾਂਡ 'ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

Written by  Jagroop Kaur -- April 05th 2021 07:44 PM -- Updated: April 05th 2021 07:45 PM
ਗੁਰਲਾਲ ਭਲਵਾਨ ਕਤਲ ਕਾਂਡ 'ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

ਗੁਰਲਾਲ ਭਲਵਾਨ ਕਤਲ ਕਾਂਡ 'ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

ਬੀਤੀ 18 ਫ਼ਰਵਰੀ ਨੂੰ ਫ਼ਰੀਦਕੋਟ ਵਿਖੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਭਲਵਾਨ ਦਾ ਕਤਲ ਹੋ ਗਿਆ ਸੀ। ਜਿਸ ਲਈ ਹੱਤਿਆ ਕਾਂਡ ਦੇ ਦੋਸ਼ੀਆਂ ਸਬੰਧੀ ਜ਼ਿਲ੍ਹੇ ਭਰ ਵਿਚ ਪੁਲਿਸ ਵੱਲੋਂ ਜਾਂਚ ਪੜਤਾਲ ਜਾਰੀ ਸੀ ਅਤੇ ਜਗ੍ਹਾ ਜਗ੍ਹਾ 'ਤੇ ਛਾਪੇਮਾਰੀ ਵੀ ਜਾਰੀ ਸੀ , ਇਸ ਤਹਿਤ ਹੁਣ ਪੁਲਿਸ ਨੂੰ ਵੱਡੀ ਸਫ਼ਲਤਾ ਹੱਥ ਲੱਗੀ ਹੈ ,ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਜੇਲ ਵਿਚ ਬੰਦ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। Punjab Police arresed Gangster Lawrence Bishnoi's associate Gagan Brar Also Read | India reports more than 1 lakh coronavirus cases, breaks all records of single-day spike ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਲਾਲ ਭਲਵਾਨ ਕਤਲ ਕਾਂਡ ਵਿਚ ਵੀ ਲੋੜੀਂਦਾ ਸੀ। ਗੈਂਗਸਟਰ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪੰਜਗਰਾਈਂ ਕਲਾਂ ਕੋਟਕਪੂਰਾ ਦੇ ਰੂਪ ਵਿਚ ਹੋਈ ਹੈ।The Punjab Police in a joint operation with Himachal Pradesh Police arrested Gagan Brar, a close aide of jailed gangster Lawrence Bishnoi. Also Read | Second wave of Coronavirus in India may peak in April: Study ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਇਸ ਸੰਬੰਧੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਗੋਲਡੀ ਬਰਾੜ ਨੇ ਆਪਣੇ ਚਚੇਰੇ ਭਰਾ ਗੁਰਲੀਨ ਬਰਾੜ ਦੇ ਕਤਲ ਦਾ ਬਦਲਾ ਲੈਣ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਹੱਥ ਮਿਲਾਇਆ ਸੀ |Lawrence Bishnoi group । ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਗੁਰਲਾਲ ਸਿੰਘ ਭਲਵਾਨ ਦੇ  ਕਤਲ ਦੀ ਜ਼ਿੰਮੇਵਾਰੀ READ MORE :ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਕਤਲ ਦੀ ਜ਼ਿੰਮੇਵਾਰੀ , Facebook ‘ਤੇ ਪਾਈ ਪੋਸਟ ਇਸੇ ਦੇ ਚੱਲਦੇ ਕਾਂਗਰਸੀ ਆਗੂ ਗੁਰਲਾਲ ਭਲਵਾਨ ਦੀ ਕਤਲ ਕਰਵਾਇਆ ਸੀ। ਗੁਰਲਾਲ ਬਰਾੜ ਦੇ ਕਤਲ ਤੋਂ ਕੁੱਝ ਸਮੇਂ ਬਾਅਦ ਹੀ ਅਜਮੇਰ ਦੀ ਜੇਲ ਵਿਚ ਬੰਦ ਲਾਰੈਂਸ ਬਿਸ਼ਨੋਈ ਨੇ ਆਪਣੇ ਫੇਸਬੁੱਕ ਪੇਜ ’ਤੇ ਇਸ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। Gangster group takes responsibility of killing Faridkot Youth Congress Prezਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਦਿੱਲੀ ਪੁਲਸ ਨੇ ਇਸ ਕਤਲ ’ਚ ਸ਼ਾਮਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ। ਫਿਲਹਾਲ ਪੁਲਸ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ਲੈਣ ਦੀ ਤਿਆਰੀ ਕਰ ਰਹੀ ਹੈ ਤਾਂ ਜੋ ਮੁਲਜ਼ਮ ਤੋਂ ਹੋਰ ਵੀ ਅਹਿਮ ਜਾਣਕਾਰੀ ਹਾਸਲ ਕੀਤੀ ਜਾ ਸਕੇ। ਪੁਲਿਸ ਮੁਤਾਬਕ ਮੁਲਜ਼ਮ ਤੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।


Top News view more...

Latest News view more...