ਪੰਜਾਬ ਪੁਲਿਸ ਦੇ ਮੁਲਾਜ਼ਮ ਨੇ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

By Shanker Badra - October 02, 2020 4:10 pm

ਪੰਜਾਬ ਪੁਲਿਸ ਦੇ ਮੁਲਾਜ਼ਮ ਨੇ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ:ਅੰਮ੍ਰਿਤਸਰ : ਜਲੰਧਰ 'ਚ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਬੀਤੀ ਰਾਤ ਅੰਮ੍ਰਿਤਸਰ ਵਿਖੇ ਪੁਤਲੀਘਰ ਨੇੜੇ ਰਿਹਾਇਸ਼ 'ਤੇ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਨ੍ਹਾਂ ਨੇ ਆਪਣੀ ਸਰਵਿਸ ਪਿਸਤੌਲ ਨਾਲਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸ਼ਿਵਚਰਨ ਵਜੋਂ ਹੋਈ ਹੈ।

ਪੰਜਾਬ ਪੁਲਿਸ ਦੇ ਮੁਲਾਜ਼ਮ ਨੇ ਸਰਵਿਸਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਸ਼ਿਵਚਰਨ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਪਰ ਉਨ੍ਹਾਂ ਦੀ ਡਿਊਟੀ ਜਲੰਧਰ ਦੇ ਪੀ.ਏ.ਪੀ. 'ਚ ਲੱਗੀ ਹੋਈ ਸੀ। ਜਿਵੇਂ ਹੀ ਪੁਲਿਸ ਨੂੰ ਘਟਨਾ ਬਾਰੇ ਸੂਚਨਾ ਮਿਲੀ ਤਾਂ ASI ਦਵਿੰਦਰ ਸਿੰਘ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਪੁਲਿਸ  ਮੁਲਾਜ਼ਮ ਵੱਲੋਂ ਗੋਲੀ ਮਾਰਨ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

ਪੰਜਾਬ ਪੁਲਿਸ ਦੇ ਮੁਲਾਜ਼ਮ ਨੇ ਸਰਵਿਸਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਇਸ ਦੌਰਾਨ ਸੁਸਾਈਡ ਕਰਨ ਵਾਸਤੇ ਪੁਲਿਸ ਅਧਿਕਾਰੀ ਵਲੋਂ ਵਰਤੀ ਗਈ ਸਰਵਿਸ ਰਿਵਾਲਵਰ ਵੀ ਪੁਲਿਸ ਨੇ ਆਪਣੇ ਕਬਜ਼ੇ 'ਚ ਲੈ ਲਈ ਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਸ਼ਿਵਚਰਨ ਕਿਸੇ ਗੱਲ ਨੂੰ ਲੈ ਕੇ ਪ੍ਰੇਸ਼ਾਨ ਸੀ ,ਜਿਸ ਕਰਕੇ ਉਨ੍ਹਾਂ ਨੇ ਇਹ ਖੌਫਨਾਕ ਕਦਮ ਚੁੱਕਿਆ।

ਪੰਜਾਬ ਪੁਲਿਸ ਦੇ ਮੁਲਾਜ਼ਮ ਨੇ ਸਰਵਿਸਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਦੱਸ ਦੇਈਏ ਕਿ ਉਨ੍ਹਾਂ ਦੇ ਦੋ ਪੁੱਤਰ ਹਨ ਜੋ ਕਿ ਵਿਦੇਸ਼ 'ਚ ਰਹਿੰਦੇ ਹਨ। ਸ਼ਿਵਚਰਨ ਪਹਿਲਾਂ ਅੰਮ੍ਰਿਤਸਰ ਦੇ ਪੇਸ਼ੀ ਸੈੱਲ 'ਚ ਵੀ ਡਿਊਟੀ ਦੇ ਚੁੱਕੇ ਹਨ ਤੇ ਮੌਜੂਦਾ ਸਮੇਂ 'ਚ ਉਹ ਜਲੰਧਰ ਦੇ ਪੀ.ਏ.ਪੀ. 'ਚ ਤਾਇਨਾਤ ਸਨ। ਇਹ ਵੀ ਪਤਾ ਲੱਗਾ ਹੈ ਕਿ ਉਹ ਪ੍ਰਮੋਟ ਹੋ ਕੇ DSP ਬਣਨ ਵਾਲੇ ਸਨ।ਪੁਲਿਸ ਵੱਲੋਂ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
-PTCNews

educare

adv-img
adv-img