ਡਿਊਟੀ ਦੌਰਾਨ ਪੁਲਿਸਵਾਲਿਆਂ ਦੇ ਸ਼ਰਾਬ ਪੀਂਦਿਆਂ ਦੀ ਵੀਡੀਓ ਹੋਈ ਵਾਇਰਲ, ਪ੍ਰਸ਼ਾਸਨ ਨੇ ਚੁੱਕਿਆ ਇਹ ਕਦਮ!

Punjab police employees drinking dancing video goes viral, suspended
Punjab police employees drinking dancing video goes viral, suspended

ਪਵਿੱਤਰ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੁਝ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਸ਼ਰਾਬ ਪੀਂਦਿਆਂ ਦਾ ਵੀਡੀਓ ਵਾਇਰਲ ਹੋ ਗਿਆ ਸੀ। ਇਸ ਵੀਡੀਓ ‘ਚ ਪੁਲਿਸ ਮੁਲਾਜ਼ਮ ਸ਼ਰਾਬ ਪੀ ਕੇ ਭੰਗੜਾ ਪਾ ਰਹੇ ਸਨ।  ਜ਼ਿਲ੍ਹਾ ਪੁਲਿਸ ਮੁਖੀ ਨੇ ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਪੁਲਿਸ ਚੌਂਕੀ ਦੇ ਇੰਚਾਰਜ ਸਮੇਤ 8 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।Punjab police employees drinking dancing video goes viral, suspendedਦੱਸਣਯੋਗ ਹੈ ਕਿ ਪੁਲਿਸ ਮੁਲਾਜ਼ਮਾਂ ਦੀ ਇਹ ਵੀਡੀਓ ਦੇਖਦਿਆਂ ਦੇਖਦਿਆਂ ਹੀ ਵਾਇਰਲ ਹੋ ਗਈ ਸੀ ਅਤੇ ਮੁਲਾਜ਼ਮ ਸ਼ਰਾਬ ਪੀ ਕੇ ਚਮੀਕਲੇ ਦੇ ਗੀਤਾਂ ‘ਤੇ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।
Punjab police employees drinking dancing video goes viral, suspendedਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਖਤ ਕਾਰਵਾਈ ਕਰਦਿਆਂ ਚੌਂਕੀ ਇੰਚਾਰਜ ਏ. ਐੱਸ. ਆਈ. ਰਘੁਵੀਰ ਸਿੰਘ ਸਮੇਤ ੮ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਖਾਲਸੇ ਦੀ ਧਰਤੀ ‘ਤੇ ਸ਼ਰਾਬ ਪੀਣ ਅਤੇ ਮੀਟ ਖਾਣ ਦੀ ਪੂਰਨ ਤੌਰ ‘ਤੇ ਮਨਾਹੀ ਹੈ।

—PTC News