Fri, Apr 19, 2024
Whatsapp

ਪੰਜਾਬ ਪੁਲਿਸ ਨੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਅਸਲੇ ਸਮੇਤ ਕੀਤਾ ਕਾਬੂ

Written by  Shanker Badra -- September 23rd 2019 12:08 PM
ਪੰਜਾਬ ਪੁਲਿਸ ਨੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਅਸਲੇ ਸਮੇਤ ਕੀਤਾ ਕਾਬੂ

ਪੰਜਾਬ ਪੁਲਿਸ ਨੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਅਸਲੇ ਸਮੇਤ ਕੀਤਾ ਕਾਬੂ

ਪੰਜਾਬ ਪੁਲਿਸ ਨੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਅਸਲੇ ਸਮੇਤ ਕੀਤਾ ਕਾਬੂ:ਚੰਡੀਗੜ੍ਹ : ਇੱਕ ਹੋਰ ਵੱਡੇ ਅੱਤਵਾਦੀ ਹਮਲੇ ਵਿਚ ਪੰਜਾਬ ਪੁਲਿਸ ਨੇ ਮੁੜ ਸੁਰਜੀਤ ਹੋਏ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।ਜਿਸ ਦਾ ਸਮਰਥਨ ਇਕ ਪਾਕਿਸਤਾਨ ਅਤੇ ਜਰਮਨੀ ਅਧਾਰਤ ਅੱਤਵਾਦੀ ਸਮੂਹ ਨੇ ਕੀਤਾ ਸੀ ਜੋ ਪੰਜਾਬ ਵਿਚ ਜਾਂ ਇਸ ਦੇ ਨਾਲ ਲੱਗਦੇ ਅੱਤਵਾਦੀ ਹਮਲਿਆਂ ਨੂੰ ਜਾਰੀ ਕਰਨ ਦੀ ਸਾਜਿਸ਼ ਰਚ ਰਿਹਾ ਸੀ। [caption id="attachment_342615" align="aligncenter" width="300"]Punjab Police Four terrorists from Khalistan Zindabad Force Arrested ਪੰਜਾਬ ਪੁਲਿਸ ਨੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਅਸਲੇ ਸਮੇਤ ਕੀਤਾ ਕਾਬੂ[/caption] ਇਨ੍ਹਾਂ ਗ੍ਰਿਫ਼ਤਾਰ ਕੀਤੇ ਅੱਤਵਾਦੀਆਂ ਕੋਲੋਂ ਪੰਜ ਏਕ-47 ਰਾਈਫਲਾਂ, ਪਿਸਤੌਲ, ਸੈਟੇਲਾਈਟ ਫੋਨ ਤੇ ਹਥਗੋਲੇ ਬਰਾਮਦ ਕੀਤੇ ਗਏ ਹਨ।ਚਾਰ ਅੱਤਵਾਦੀਆਂ ਨੂੰ ਐਤਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੋਹਲਾ ਸਾਹਿਬ ਦੇ ਬਾਹਰ ਵਾਰੋਂ ਕਾਬੂ ਕੀਤਾ ਗਿਆ ਹੈ ,ਜਿਹੜੇ ਚਿੱਟੇ ਰੰਗ ਦੀ ਮਾਰੂਤੀ ਸਵਿਫਟ ਕਾਰ ਨੰਬਰ ਪੀਬੀ 65 ਐਕਸ 8042 ਦੀ ਵਰਤੋਂ ਕਰ ਰਹੇ ਸਨ। [caption id="attachment_342614" align="aligncenter" width="300"]Punjab Police Four terrorists from Khalistan Zindabad Force Arrested ਪੰਜਾਬ ਪੁਲਿਸ ਨੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਅਸਲੇ ਸਮੇਤ ਕੀਤਾ ਕਾਬੂ[/caption] ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖ਼ਤ ਬਲਵੰਤ ਸਿੰਘ ਉਰਫ਼ ਬਾਬਾ ਉਰਫ਼ ਨਿਹੰਗ, ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਰੰਧਾਵਾ, ਹਰਭਜਨ ਸਿੰਘ ਤੇ ਬਲਬੀਰ ਸਿੰਘ ਵਜੋਂ ਹੋਈ ਹੈ ਅਕਾਸ਼ਦੀਪ ਤੇ ਬਾਬਾ ਬਲਵੰਤ ਸਿੰਘ ਦੋਵਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਦੋਵਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। [caption id="attachment_342616" align="aligncenter" width="300"]Punjab Police Four terrorists from Khalistan Zindabad Force Arrested ਪੰਜਾਬ ਪੁਲਿਸ ਨੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਅਸਲੇ ਸਮੇਤ ਕੀਤਾ ਕਾਬੂ[/caption] ਡੀਜੀਪੀ ਦਿਨਕਰ ਗੁਪਤਾ ਅਨੁਸਾਰ ਹਥਿਆਰਾਂ ਨੂੰ ਪਾਕਿਸਤਾਨ ਵਾਲੇ ਪਾਸਿਓਂ ਆਈਐੱਸਆਈ ਵੱਲੋਂ ਸਪਾਂਸਰ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਜੇਹਾਦੀ ਤੇ ਖ਼ਾਲਿਸਤਾਨੀ ਪੱਖੀ ਅਤਿਵਾਦੀ ਗਰੁੱਪਾਂ ਵੱਲੋਂ ਪਾਕਿਸਤਾਨ ਵੱਲੋਂ ਲਾਂਚ ਕੀਤੇ ਗਏ ਡਰੋਨਾਂ ਰਾਹੀਂ ਪਹੁੰਚਾਇਆ ਗਿਆ ਸੀ। ਗੁਪਤਾ ਨੇ ਕਿਹਾ ਕਿ ਹਾਲ ਹੀ ਵਿਚ ਜੰਮੂ-ਕਸ਼ਮੀਰ ਵਿਚ ਵਾਪਰੇ ਘਟਨਾਕ੍ਮ ਦੇ ਮੱਦੇਨਜ਼ਰ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਘੁਸਪੈਠ ਦਾ ਉਦੇਸ਼ ਜੰਮੂ ਕਸ਼ਮੀਰ, ਪੰਜਾਬ ਤੇ ਭਾਰਤ ਦੇ ਹੋਰਨਾਂ ਅੰਦਰੂਨੀ ਹਿੱਸਿਆਂ ਵਿਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣਾ ਹੈ। -PTCNews


Top News view more...

Latest News view more...