ਮੁੱਖ ਖਬਰਾਂ

ਪੁਲਿਸ ਦੀ ਗ੍ਰਿਫ਼ਤ 'ਚੋਂ ਬਸ ਥੋੜੀ ਦੂਰ SBI Patiala 'ਚ ਲੁੱਟ ਨੂੰ ਅੰਜਾਮ ਦੇਣ ਵਾਲਾ ਗਿਰੋਹ

By Jasmeet Singh -- August 14, 2022 5:27 pm

ਗਗਨਦੀਪ ਸਿੰਘ ਅਹੂਜਾ (ਪਟਿਆਲਾ), 14 ਅਗਸਤ: ਪਟਿਆਲਾ ਪੁਲਿਸ ਨੇ 3 ਅਗਸਤ ਨੂੰ ਸਟੇਟ ਬੈਂਕ ਆਫ਼ ਇੰਡੀਆ ਦੀ ਮਾਲ ਰੋਡ ਬਰਾਂਚ ਵਿੱਚੋਂ 35 ਲੱਖ ਰੁਪਏ ਦੀ ਚੋਰੀ ਦੀ ਵਾਰਦਾਤ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪਟਿਆਲਾ ਦੇ ਐਸਐਸਪੀ ਦੀਪਕ ਪਾਰਿਕ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਗਿਆ ਕਿ ਇਸ ਅਪਰਾਧ ਨੂੰ ਮੱਧ ਪ੍ਰਦੇਸ਼ ਦੀ ਕਢਿਆ ਗੈਂਗ ਵੱਲੋਂ ਅੰਜਾਮ ਦਿੱਤਾ ਗਿਆ ਸੀ।

robery3
ਇਹ ਗੈਂਗ ਬੈਂਕ ਦੇ ਕੈਸ਼ੀਅਰ ਪਾਸ ਪਏ ਕੈਸ਼ ਨੂੰ ਚੋਰੀ ਕਰਨ ਅਤੇ ਬੈਂਕ ਵਿੱਚੋਂ ਪੈਸੇ ਕਢਵਾਉਣ ਵਾਲੇ ਵਿਅਕਤੀਆਂ ਨੂੰ ਟਾਰਗੇਟ ਕਰਨ ਤੋਂ ਇਲਾਵਾ ਵਿਆਹ ਸ਼ਾਦੀਆਂ ਦੇ ਸਮਾਰੋਹਾਂ ਦੌਰਾਨ ਮੁੰਡੇ ਜਾਂ ਕੁੜੀ ਦੇ ਮਾਤਾ ਪਿਤਾ ਦੇ ਪਾਸ ਪਏ ਪੈਸਿਆਂ ਤੇ ਗਹਿਣਿਆਂ ਵਾਲਾ ਬੈਗ ਚੋਰੀ ਕਰਨ ਲਈ ਬਦਨਾਮ ਹੈ।

robery5

ਇਹ ਗੈਂਗ ਪੂਰੇ ਪੰਜਾਬ ਹੀ ਨਹੀਂ ਸਗੋਂ ਭਾਰਤ ਵਿੱਚ ਵਾਰਦਾਤਾਂ ਨੂੰ ਅੰਜਾਮ ਲਈ ਬਦਨਾਮ ਹੈ ਤੇ ਇਨ੍ਹਾਂ ਵਾਰਦਾਤਾਂ ਨੂੰ ਇਹ ਗੈਂਗ ਛੋਟੇ ਬੱਚਿਆਂ ਦੀ ਮਦਦ ਨਾਲ ਅੰਜਾਮ ਦਿੰਦਾ ਹੈ। ਵਾਰਦਾਤ ਬਾਰੇ ਜਾਣਕਾਰੀ ਦਿੰਦੇ ਹੋਏ ਦੀਪਕ ਪਾਰਿਕ ਨੇ ਕਿਹਾ ਕਿ ਵਾਰਦਾਤ ਤੋਂ ਬਾਅਦ ਵਾਰਦਾਤ ਕਰਨ ਵਾਲੇ ਵਿਅਕਤੀ ਆਪਣੇ ਗੈਂਗ ਦੇ ਕਿਸੇ ਹੋਰ ਮੈਂਬਰ ਰਾਹੀਂ ਚੋਰੀ ਕੀਤਾ ਪੈਸਾ ਆਪਣੇ ਪਿੰਡ ਪਹੰਚਾ ਦਿੰਦੇ ਹਨ ਅਤੇ ਆਪ ਅਲੱਗ ਥਲੱਗ ਹੋ ਜਾਂਦੇ ਹਨ।

robery4

35 ਲੱਖ ਰੁਪਏ ਵਿੱਚੋਂ ਪਟਿਆਲਾ ਪੁਲਿਸ ਨੇ 33 ਲੱਖ 50 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ ਅਤੇ ਵਾਰਦਾਤ ਵਿੱਚ ਸ਼ਾਮਲ ਅੰਤਰਰਾਜੀ ਗੈਂਗ ਮੈਂਬਰ ਰਿਤੇਸ਼ ਅਤੇ ਰਾਜੇਸ਼ ਜੋ ਕਿ ਰਾਜਗੜ੍ਹ ਜ਼ਿਲ੍ਹਾ ਮੱਧ ਪ੍ਰਦੇਸ਼ ਦੇ ਪਿੰਡ ਕਢਿਆ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਬੱਚੇ ਦੀ ਪਛਾਣ ਗੁਪਤ ਰੱਖੀ ਗਈ ਹੈ। ਦੀਪਕ ਪਾਰਿਕ ਨੇ ਦੱਸਿਆ ਕਿ ਇਨ੍ਹਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।


-PTC News

  • Share