ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ, ਪੰਜਾਬ ਪੁਲਿਸ ਦੇ ਜਵਾਨ ਦੀ ਮੌਤ :

Punjab policeman killed in a road accident on Amritsar-Bathinda national highway
ਫ਼ਾਜ਼ਿਲਕਾ -ਫ਼ਿਰੋਜ਼ਪੁਰ ਰੋਡ 'ਤੇ ਵਾਪਰਿਆ ਦਿਲ ਦਹਿਲਾ ਦੇਣ ਵਾਲਾ ਹਾਦਸਾ, ਪਤੀ ਪਤਨੀ ਦੀ ਮੌਤ

ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ, ਪੰਜਾਬ ਪੁਲਿਸ ਦੇ ਜਵਾਨ ਦੀ ਮੌਤ :ਤਰਨਤਾਰਨ : ਪੰਜਾਬ ‘ਚ ਲਾਕਡਾਊਨ ‘ਚ ਢਿੱਲ ਮਿਲਦਿਆਂ ਆਵਾਜਾਈ ਸ਼ੁਰੂ ਹੋ ਗਈ ਹੈ। ਓਥੇ ਹੀ ਸੜਕ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਘਟਨਾ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਤੋਂ ਸਾਹਮਣੇ ਆਈ ਹੈ।

ਜਿੱਥੇ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਰਭਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਸ਼ੇਖ ਫੱਤਾ ਵਜੋਂ ਹੋਈ ਹੈ,ਜੋ ਪੰਜਾਬ ਪੁਲਸ ‘ਚ ਨੌਕਰੀ ਕਰਦਾ ਸੀ।

ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਹਰਭਿੰਦਰ ਸਿੰਘ ਆਪਣੀ ਡਿਊਟੀ ਤੋਂ ਵਾਪਿਸ ਆ ਕੇ ਆਪਣੀ ਮੋਟਰਸਾਈਕਲ ‘ਤੇ ਦਵਾਈ ਲੈਣ ਤਰਨਤਾਰਨ ਜਾ ਰਿਹਾ ਸੀ ਪਰ  ਨੈਸ਼ਨਲ ਹਾਈਵੇ ‘ਤੇ ਪੈਂਦੇ ਪੁਲ ਖੱਬੇ ਡੋਗਰਾਂ ਦੇ ਨਜ਼ਦੀਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ,ਜਿਸ ਕਾਰਨ ਹਰਭਿੰਦਰ ਸਿੰਘ ਦੀ ਮੌਤ ਹੋ ਗਈ।
-PTCNews