Advertisment

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਰਿਹਾਇਸ਼ 'ਤੇ ਪਹੁੰਚੇ ਕਈ ਮੰਤਰੀ ਤੇ ਵਿਧਾਇਕ

author-image
Shanker Badra
Updated On
New Update
ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਰਿਹਾਇਸ਼ 'ਤੇ ਪਹੁੰਚੇ ਕਈ ਮੰਤਰੀ ਤੇ ਵਿਧਾਇਕ
Advertisment
publive-image ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਉਹਨਾਂ ਦੇ ਸਮਰਥਕਾਂ ਨੇ ਨਵਜੋਤ ਸਿੱਧੂ ਦਾ ਸ਼ਾਨਦਾਰ ਸਵਾਗਤ ਕੀਤਾ ਹੈ ,ਓਥੇ ਪੰਜਾਬ ਦੇ ਕਈ ਮੰਤਰੀ ਤੇ ਵਿਧਾਇਕ ਵੀ ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਅੱਜ ਸਵੇਰੇ ਨਵਜੋਤ ਸਿੱਧੂ ਦੀ ਰਿਹਾਇਸ਼ 'ਤੇ ਪੰਜਾਬ ਦੇ 62 ਵਿਧਾਇਕ ਅਤੇ ਮੰਤਰੀ ਪਹੁੰਚੇ ਹਨ।
Advertisment
publive-image ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਰਿਹਾਇਸ਼ 'ਤੇ ਪਹੁੰਚੇ ਕਈ ਮੰਤਰੀ ਤੇ ਵਿਧਾਇਕ ਪੜ੍ਹੋ ਹੋਰ ਖ਼ਬਰਾਂ : ਲਵਪ੍ਰੀਤ ਸਿੰਘ ਤੇ ਬੇਅੰਤ ਕੌਰ ਮਾਮਲੇ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ ਇਹਨਾਂ ਵਿਚ ਵਿਧਾਇਕ ਪਰਗਟ ਸਿੰਘ , ਵਿਧਾਇਕ ਤਰਸੇਮ ਸਿੰਘ ਡੀਸੀ, ਵਿਧਾਇਕ ਰਾਜਾ ਵੜਿੰਗ , ਵਿਧਾਇਕ ਸੁਖਜਿੰਦਰ ਰੰਧਾਵਾ , ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ , ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਪਿਰਮਲ ਸਿੰਘ, ਅੰਮ੍ਰਿਤਸਰ ਮੇਅਰ ਰਿੰਟੁ, ਵਿਧਾਇਕ ਹਰਜੋਤ ਕਮਲ , ਬਰਿੰਦਰ ਢਿੱਲੋਂ, ਸ਼ੇਰ ਸਿੰਘ ਘੁਬਾਇਆ, ਵਿਧਾਇਕ ਅੰਗਦ ਸੈਣੀ, ਕੁਲਜੀਤ ਨਾਗਰਾ ਅਤੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਵੀ ਸ਼ਾਮਲ ਰਹੇ। publive-image ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਰਿਹਾਇਸ਼ 'ਤੇ ਪਹੁੰਚੇ ਕਈ ਮੰਤਰੀ ਤੇ ਵਿਧਾਇਕ ਇਸ ਦੌਰਾਨ ਨਵਜੋਤ ਸਿੱਧੂ ਦੇ ਘਰ ਪਹੁੰਚੇ ਵਿਧਾਇਕ ਪਰਗਟ ਸਿੰਘ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ , ਕੈਪਟਨ ਅਮਰਿੰਦਰ ਸਿੰਘ ਤੋਂ ਮੁਆਫ਼ੀ ਨਹੀਂ ਮੰਗਣਗੇ ਤੇ ਕੈਪਟਨ ਪੰਜਾਬ ਦੀ ਜਨਤਾ ਤੋਂ ਮਾਫ਼ੀ ਮੰਗਣ।ਉਨਾਂ ਕਿਹਾ ਕਿ ਮੁੱਦਿਆਂ ਦੀ ਲੜਾਈ ਨੂੰ ਈਗੋ ਨਾ ਬਣਾਉਣ ਤੇ ਇੱਕਠੇ ਹੋ ਕੇ ਪੰਜਾਬ ਦੇ ਭਲੇ ਦੀ ਗੱਲ ਕਰਨ। ਜੇ ਕੈਪਟਨ ਪ੍ਰਤਾਪ ਬਾਜਵਾ ਨਾਲ ਗਿਲੇ ਸ਼ਿਕਵੇ ਦੂਰ ਕਰ ਸਕਦੇ ਹਨ ਤਾਂ ਸਿੱਧੂ ਨਾਲ ਇੱਕਠੇ ਹੋ ਕੇ ਪੰਜਾਬ ਦੇ ਮਸਲੇ ਹੱਲ ਕਰਨ।
Advertisment
publive-image ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਰਿਹਾਇਸ਼ 'ਤੇ ਪਹੁੰਚੇ ਕਈ ਮੰਤਰੀ ਤੇ ਵਿਧਾਇਕ ਵਿਧਾਇਕ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਪਿੱਠ 'ਚ ਛੁਰਾ ਮਾਰਨ ਵਾਲਿਆਂ ਅਤੇ ਅਨੁਸ਼ਾਸਨਹੀਣਤਾ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਇਸਦੇ ਨਾਲ ਹੀ ਉਨ੍ਹਾਂ ਬ੍ਰਹਮ ਮਹਿੰਦਰਾ ਦੇ ਬਿਆਨ 'ਤੇ ਕੀਤਾ ਦੁਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਹੁਣ ਪ੍ਰਧਾਨ ਹਨ। ਉਨ੍ਹਾਂ ਦੇ ਸੱਦੇ 'ਤੇ ਸਾਰੇ ਕਾਂਗਰਸੀ ਵਿਧਾਇਕ ਪਹੁੰਚ ਰਹੇ ਹਨ ਪਰ ਜੇ ਕੈਪਟਨ ਸਾਹਿਬ ਬੁਲਾਉਣਗੇ ਤਾਂ ਵੀ ਸਾਰੇ ਵਿਧਾਇਕ ਜਾਣਗੇ। publive-image ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਰਿਹਾਇਸ਼ 'ਤੇ ਪਹੁੰਚੇ ਕਈ ਮੰਤਰੀ ਤੇ ਵਿਧਾਇਕ ਪੜ੍ਹੋ ਹੋਰ ਖ਼ਬਰਾਂ : ਮੀਂਹ ਨਾਲ ਡਿੱਗੀ ਮਕਾਨ ਦੀ ਛੱਤ , ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਜਦੋਂ ਤੱਕ ਨਵਜੋਤ ਸਿੰਘ ਸਿੱਧੂ ਮਾਫ਼ੀ ਜਨਤਕ ਤੌਰ 'ਤੇ ਨਹੀਂ ਮੰਗਦੇ ਤਦ ਤੱਕ ਉਹ ਸਿੱਧੂ ਨੂੰ ਨਹੀਂ ਮਿਲਣਗੇ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਆਏ ਤਾਜ਼ਾ ਟਵੀਟ ਨੂੰ ਵੇਖ ਕੇ ਲਗਦਾ ਹੈ ਕਿ ਦੋਵਾਂ ਵਿਚਾਲੇ ਮਤਭੇਦ ਅਜੇ ਵੀ ਬਰਕਰਾਰ ਹਨ। ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਹ ਪੰਜਾਬ ਵਿੱਚ ਵੱਖ-ਵੱਖ ਥਾਂਵਾਂ 'ਤੇ ਦੌਰੇ ਕਰ ਰਹੇ ਹਨ। -PTCNews publive-image-
navjot-singh-sidhu congress-leader punjab-congress-president punjab-mlas
Advertisment

Stay updated with the latest news headlines.

Follow us:
Advertisment