ਪਨਬੱਸ ਅਤੇ PRTC ਮੁਲਾਜ਼ਮਾਂ ਵੱਲੋਂ ਬੱਸ ਅੱਡਾ ਬੰਦ ਕਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

By Riya Bawa - August 25, 2021 4:08 pm

ਚੰਡੀਗੜ੍ਹ: ਪੰਜਾਬ ਭਰ 'ਚ ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਬੱਸ ਸਟੈਂਡ ਬੰਦ ਕਰ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਕਰਕੇ ਸਰਕਾਰ ਖਿਲ਼ਾਫ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਬੱਸ ਸਟੈਂਡ ਅੰਦਰੋਂ ਕੋਈ ਵੀ ਬੱਸ ਬਾਹਰ ਨਹੀਂ ਜਾਣ ਦਿੱਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਸਾਡੀਆਂ ਮੰਗਾਂ ਨਾਹ ਮੰਨਿਆ ਤਾਂ ਅਸੀਂ ਅਣਮਿੱਥੇ ਸਮੇਂ ਦੇ ਲਈ ਹੜਤਾਲ ਕਰਾਂਗੇ।

ਇੱਥੇ ਪੜ੍ਹੋ ਹੋਰ ਖ਼ਬਰਾਂ: ਕੈਪਟਨ ਦੀ ਅਗਵਾਈ 'ਚ ਹੀ ਲੜੀਆਂ ਜਾਣਗੀਆਂ 2022 ਦੀਆਂ ਚੋਣਾਂ: ਹਰੀਸ਼ ਰਾਵਤ

ਅੱਜ 25 ਅਗਸਤ ਨੂੰ ਬੱਸ ਸਟੈਂਡ ਬੰਦ ਕਰਕੇ ਸਰਕਾਰ ਨੂੰ ਸਪੱਸ਼ਟ ਰੂਪ ਚ ਆਪਣੇ ਅਗਲੇ ਸੰਘਰਸ਼ ਦੀ ਚੇਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਵੱਲੋ ਜਥੇਬੰਦੀ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਮਿਤੀ 26 ਅਗਸਤ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਪੱਕੇ ਕਰਨ ਸਬੰਧੀ ਕੋਈ ਫੈਸਲਾ ਨਾ ਲਿਆ ਗਿਆ ਤਾਂ 6 ਸਤੰਬਰ ਤੋਂ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਬੈਠਣਗੇ।

ਬਟਾਲਾ ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜਮ ਪਰਮਜੀਤ ਸਿੰਘ ਕੋਹੜ ਤੇ ਗੌਰਵ ਕੁਮਾਰ ਨੇ ਕਿਹਾ ਕਿ ਸਰਕਾਰ ਸਾਨੂੰ ਲੰਬੇ ਸਮੇਂ ਤੋਂ ਲਾਰੇ ਲਗਾਂਦੀ ਆ ਰਹੀ ਹੈ। ਸਾਡੀਆਂ ਮੰਗਾਂ ਅਜੇ ਤੱਕ ਸਰਕਾਰ ਦੇ ਵੱਲੋਂ ਨਹੀਂ ਮੰਨਿਆਂ ਗਈਆਂ। ਇਸ ਕਰਕੇ ਮਜਬੂਰ ਹੋ ਅਸੀਂ ਹੜਤਾਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਕਰੀਬ ਇੱਕ ਹਫ਼ਤੇ 'ਚ ਸਾਡੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਪਰ ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਾਡੀਆਂ ਮੰਗਾਂ ਨਹੀਂ ਮੰਨਿਆਂ ਗਈਆਂ।

ਇੱਥੇ ਪੜ੍ਹੋ ਹੋਰ ਖਬਰਾਂਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਅੱਜ ਆਉਣਗੇ ਨਤੀਜੇ , ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ ਬਠਿੰਡਾ ਦਾ ਮੁੱਖ ਬੱਸ ਅੱਡਾ ਬੰਦ ਕਰ ਦਿੱਤਾ ਅਤੇ ਅੱਡੇ ਦੇ ਗੇਟ ਮੂਹਰੇ ਬੱਸਾਂ ਖੜੀਆਂ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਅੰਮ੍ਰਿਤਸਰ ਵਿਚ ਵੀ ਚੱਕਾ ਜਾਮ ਕਰਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿਛਲੇ ਕਾਫ਼ੀ ਸਮੇਂ ਮੁਲਾਜ਼ਮ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

protest protest

-PTC News

 

adv-img
adv-img