ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਮੈਂਬਰ ਨੇ ਹੜ੍ਹ ਪੀੜਤਾਂ ਲਈ ਦਾਨ ਕੀਤੀ ਪੂਰੇ ਮਹੀਨੇ ਦੀ ਤਨਖ਼ਾਹ

Punjab Public Service Commission Member for flood victimsDonated month salary
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਮੈਂਬਰ ਨੇ ਹੜ੍ਹ ਪੀੜਤਾਂ ਲਈ ਦਾਨ ਕੀਤੀ ਪੂਰੇ ਮਹੀਨੇ ਦੀ ਤਨਖ਼ਾਹ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਮੈਂਬਰ ਨੇ ਹੜ੍ਹ ਪੀੜਤਾਂ ਲਈ ਦਾਨ ਕੀਤੀ ਪੂਰੇ ਮਹੀਨੇ ਦੀ ਤਨਖ਼ਾਹ:ਚੰਡੀਗੜ੍ਹ : ਪੰਜਾਬ ‘ਚ ਪਿਛਲੇ ਦਿਨੀਂ ਲਗਾਤਰ ਦੋ ਦਿਨ ਪਏ ਮੀਂਹ ਕਰਕੇ ਪੰਜਾਬ ‘ਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਸਬ-ਡਵੀਜ਼ਨ ਸ਼ਾਹਕੋਟ ਦੇ ਕਈ ਪਿੰਡਾਂ ਨੂੰ ਪਾਣੀ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਵੀ ਬਹੁਤ ਸਾਰੇ ਅਜਿਹੇ ਪਿੰਡ ਹਨ ,ਜਿਥੇ ਪਾਣੀ ਨੇ ਲੋਕਾਂ ਦਾ ਘਰੇਲੂ ਸਮਾਨ ਖ਼ਰਾਬ ਕਰ ਦਿੱਤਾ ਅਤੇ ਕਿਸਾਨਾਂ ਦੀਆਂ ਸੈਂਕੜੇ ਏਕੜ ਫ਼ਸਲਾਂ ਬਰਬਾਦ ਕਰ ਦਿੱਤੀਆਂ ਹਨ।

Punjab Public Service Commission Member for flood victimsDonated month salary
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਮੈਂਬਰ ਨੇ ਹੜ੍ਹ ਪੀੜਤਾਂ ਲਈ ਦਾਨ ਕੀਤੀ ਪੂਰੇ ਮਹੀਨੇ ਦੀ ਤਨਖ਼ਾਹ

ਜਦ ਵੀ ਕਿਸੇ ‘ਤੇ ਭੀੜ ਪਈ ਹੈ ਤਾਂ ਪੰਜਾਬ ‘ਚ ਬੈਠੇ ਦਾਨੀ ਲੋਕਾਂ ਨੇ ਸਮੇਂ -ਸਮੇਂ ‘ਤੇ ਪੀੜਤ ਲੋਕਾਂ ਦੀ ਹਮੇਸ਼ਾਂ ਮਦਦ ਕੀਤੀ ਹੈ। ਇਸ ਵਾਰ ਮੀਂਹ ਕਾਰਨ ਆਏ ਹੜ੍ਹਾਂ ਦੀ ਮਾਰ ਝੱਲ ਰਹੇ ਪੀੜਤ ਪਰਿਵਾਰਾਂ ਦੀ ਮਦਦ ਲਈ ਇੱਕ ਬੀਬੀ ਅੱਗੇ ਆਈ ਹੈ। ਜਿਸ ਨੇ ਆਪਣੇ ਪੂਰੇ ਮਹੀਨੇ ਦੀ ਤਨਖ਼ਾਹ ਹੜ੍ਹ ਪੀੜਤਾਂ ਲਈ ਦਾਨ ਕੀਤੀ ਹੈ, ਜਿਸ ਦੀ ਬਹੁਤ ਹੀ ਸ਼ਲਾਘਾ ਹੋ ਰਹੀ ਹੈ।

Punjab Public Service Commission Member for flood victimsDonated month salary
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਮੈਂਬਰ ਨੇ ਹੜ੍ਹ ਪੀੜਤਾਂ ਲਈ ਦਾਨ ਕੀਤੀ ਪੂਰੇ ਮਹੀਨੇ ਦੀ ਤਨਖ਼ਾਹ

ਦਰਅਸਲ ‘ਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਮੈਂਬਰ ਜਮੀਤ ਕੌਰ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 54,000 ਰੁਪਏ ਦਾ ਚੈੱਕ ਭੇਟ ਕੀਤਾ ਹੈ।ਸੂਬੇ ‘ਚ ਆਏ ਹੜ੍ਹਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮੀਤ ਕੌਰ ਨੇ ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕੀਤੀ ਹੈ।

Punjab Public Service Commission Member for flood victimsDonated month salary
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਮੈਂਬਰ ਨੇ ਹੜ੍ਹ ਪੀੜਤਾਂ ਲਈ ਦਾਨ ਕੀਤੀ ਪੂਰੇ ਮਹੀਨੇ ਦੀ ਤਨਖ਼ਾਹ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਸੀਨੀਅਰ ਕੌਸਲਰ ਅਮਰਦੀਪ ਸਿੰਘ ਖੰਨਾ ਨਗਰ ਸੁਧਾਰ ਟਰੱਸਟ ਨਾਭਾ ਦੇ ਬਣੇ ਚੇਅਰਮੈਨ

ਜ਼ਿਕਰਯੋਗ ਹੈ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਜ਼ਿਲ੍ਹਾ ਦੇ ਪਿੰਡ ਭੋਲੇਵਾਲ ਨੇੜੇ ਸਤਲੁਜ ਦਰਿਆ ‘ਚ ਪਏ ਪਾੜ ਨੂੰ ਪੂਰਨ ਦੇ ਕਾਰਜ ਦਾ ਜਾਇਜ਼ਾ ਲਿਆ ਸੀ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਹੈ।
-PTCNews