ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼ , ਬੇਮੌਸਮੀ ਬਾਰਿਸ਼ ਤੇ ਬੱਦਲਵਾਈ ਕਾਰਨ ਕਿਸਾਨਾਂ ਦੇ ਸਾਹ ਸੂਤੇ

Punjab Rain Strong winds ,Farmers Large loss of wheat
ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼ , ਬੇਮੌਸਮੀ ਬਾਰਿਸ਼ ਤੇ ਬੱਦਲਵਾਈ ਕਾਰਨ ਕਿਸਾਨਾਂ ਦੇ ਸਾਹ ਸੂਤੇ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼ , ਬੇਮੌਸਮੀ ਬਾਰਿਸ਼ ਤੇ ਬੱਦਲਵਾਈ ਕਾਰਨ ਕਿਸਾਨਾਂ ਦੇ ਸਾਹ ਸੂਤੇ:ਚੰਡੀਗੜ੍ਹ : ਪੰਜਾਬ ‘ਚ ਸੋਮਵਾਰ ਨੂੰ ਦੇਰ ਰਾਤ ਮੀਂਹ, ਤੇਜ਼ ਹਵਾਵਾਂ ਅਤੇ ਹਨੇਰੀ ਚੱਲੀ ਸੀ।ਜਿਸ ਕਾਰਨ ਮੌਸਮ ਵਿਗੜਨ ਕਾਰਨ ਪੂਰਾ ਸ਼ਹਿਰ ਹਨੇਰੇ ‘ਚ ਡੁੱਬ ਗਿਆ ਸੀ ,ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੋਇਆ ਹੈ।ਭਾਰਤੀ ਮੌਸਮ ਵਿਭਾਗ ਨੇ ਸੋਮਵਾਰ ਨੂੰ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦੋ ਦਿਨ ਮੌਸਮ ਖਰਾਬ ਹੋ ਸਕਦਾ ਹੈ।ਮੌਸਮ ਮਾਹਰਾਂ ਮੁਤਾਬਕ 16 ਤੇ 17 ਨੂੰ ਸੂਬੇ ਵਿੱਚ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ, ਧੂੜ ਦਾ ਚੱਕਰਵਾਤ, ਗੜ੍ਹੇਮਮਾਰੀ ਤੇ ਮੀਂਹ ਪੈਣ ਦੀ ਸੰਭਾਵਨਾ ਹੈ।

Punjab Rain Strong winds ,Farmers Large loss of wheat
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼ , ਬੇਮੌਸਮੀ ਬਾਰਿਸ਼ ਤੇ ਬੱਦਲਵਾਈ ਕਾਰਨ ਕਿਸਾਨਾਂ ਦੇ ਸਾਹ ਸੂਤੇ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਵੀ ਖ਼ਾਸ ਅਲਰਟ ਜਾਰੀ ਕੀਤਾ ਸੀ।ਖੇਤੀ ਵਿਗਿਆਨੀ ਕੇਕੇ ਗਿੱਲ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਕਣਕ ਵੱਢ ਲਈ ਹੈ ਪਰ ਭਰੀਆਂ ਖੇਤਾਂ ‘ਚ ਪਈਆਂ ਹਨ, ਤਾਂ ਫ਼ਸਲ ਨੂੰ ਸੁਰੱਖਿਅਤ ਥਾਂ ‘ਤੇ ਰੱਖਿਆ ਜਾਵੇ।ਇਸ ਦੇ ਨਾਲ ਹੀ ਤੇਜ਼ ਬਾਰਸ਼ ਹੋਣ ਦੀ ਹਾਲਤ ਵਿੱਚ ਪਾਣੀ ਦੀ ਨਿਕਾਸੀ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ।

Punjab Rain Strong winds ,Farmers Large loss of wheat
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼ , ਬੇਮੌਸਮੀ ਬਾਰਿਸ਼ ਤੇ ਬੱਦਲਵਾਈ ਕਾਰਨ ਕਿਸਾਨਾਂ ਦੇ ਸਾਹ ਸੂਤੇ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ 17 ਅਪਰੈਲ ਤੱਕ ਕਣਕ ਦੀ ਵਾਢੀ ਨਾ ਕੀਤੀ ਜਾਵੇ।ਹਾਲਾਂਕਿ, ਭਵਿੱਖਬਾਣੀ ਦੇ ਹਿਸਾਬ ਨਾਲ ਜੇਕਰ ਝੱਖੜ ਦੇ ਨਾਲ ਭਾਰੀ ਮੀਂਹ ਜਾਂ ਗੜ੍ਹੇਮਾਰੀ ਹੁੰਦੀ ਹੈ ਤਾਂ ਕਿਸਾਨਾਂ ਦਾ ਕਾਫੀ ਨੁਕਸਾਨ ਹੋ ਸਕਦਾ ਹੈ।

Punjab Rain Strong winds ,Farmers Large loss of wheat
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼ , ਬੇਮੌਸਮੀ ਬਾਰਿਸ਼ ਤੇ ਬੱਦਲਵਾਈ ਕਾਰਨ ਕਿਸਾਨਾਂ ਦੇ ਸਾਹ ਸੂਤੇ

ਇਸ ਵੇਲੇ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ।ਤੇਜ਼ ਹਵਾਵਾਂ ਕਾਰਨ ਪੂਰੇ ਦੇਸ਼ ਵਿੱਚ ਮੌਸਮੀ ਗੜਬੜੀ ਦੇਖਣ ਨੂੰ ਮਿਲ ਰਹੀ ਹੈ।ਬੀਤੀ ਰਾਤ ਸੂਬੇ ਦੇ ਕਈ ਇਲਾਕਿਆਂ ‘ਚ ਬਾਰਿਸ਼ ਅਤੇ ਗੜ੍ਹੇਮਾਰੀ ਦੇਖਣ ਨੂੰ ਮਿਲੀ।ਇਸ ਬਾਰਿਸ਼ ਨੇ ਪੰਜਾਬ ਤੇ ਹਰਿਆਣਾ ਕਿਸਾਨਾਂ ਲਈ ਚਿੰਤਾ ਖੜ੍ਹੀ ਕਰ ਦਿੱਤੀ ਹੈ।

Punjab Rain Strong winds ,Farmers Large loss of wheat
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼ , ਬੇਮੌਸਮੀ ਬਾਰਿਸ਼ ਤੇ ਬੱਦਲਵਾਈ ਕਾਰਨ ਕਿਸਾਨਾਂ ਦੇ ਸਾਹ ਸੂਤੇ

ਦਰਅਸਲ ‘ਚ ਇਨੀ ਕਣਕ ਦੀ ਵਾਢੀ ਦਾ ਕੰਮ ਜ਼ੋਰਾਂ ‘ਤੇ ਜਾਰੀ ਹੈ ਤੇ ਅਜਿਹੇ ਵਿੱਚ ਮੌਸਮ ਦਾ ਇੰਨਾ ਖ਼ਰਾਬ ਹੋਣਾ ਕਿਸਾਨਾਂ ਲਈ ਚੰਗਾ ਸੰਕੇਤ ਨਹੀਂ।ਮੌਸਮ ਦੇ ਬਦਲੇ ਮਿਜਾਜ਼ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ।ਬੱਦਲਵਾਈ ਤੇ ਹਲਕੇ ਮੀਂਹ ਕਾਰਨ ਮੰਡੀ ’ਚ ਪਹੁੰਚੀ ਕਣਕ ਗਿੱਲੀ ਹੋ ਗਈ।ਆਉਣ ਵਾਲੇ ਦਿਨਾਂ ’ਚ ਮੌਸਮ ਬਦਲਣ ਦੀ ਭਵਿੱਖਬਾਣੀ ਨਾਲ ਕਿਸਾਨਾਂ ਦਾ ਸੋਨਾ (ਕਣਕ ਦੀ ਫਸਲ) ਮਿੱਟੀ ਬਣਨ ਦਾ ਖ਼ਤਰਾ ਬਣਿਆ ਹੋਇਆ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖੇਤਾਂ ‘ਚ ਕਣਕ ਦਾ ਕਾਫੀ ਨੁਕਸਾਨ ਹੋਇਆ ਹੈ।
-PTCNews