Advertisment

ਪੰਜਾਬ ਵੱਲੋਂ ਚਾਲੂ ਵਿੱਤੀ ਵਰ੍ਹੇ ਦੌਰਾਨ GST 'ਚ 23 ਫੀਸਦੀ ਵਾਧਾ ਦਰਜ: ਚੀਮਾ

author-image
Riya Bawa
Updated On
New Update
ਪੰਜਾਬ ਵੱਲੋਂ ਚਾਲੂ ਵਿੱਤੀ ਵਰ੍ਹੇ ਦੌਰਾਨ GST 'ਚ 23 ਫੀਸਦੀ ਵਾਧਾ ਦਰਜ: ਚੀਮਾ
Advertisment
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2021-22 ਦੇ ਪਹਿਲੇ ਪੰਜ ਮਹੀਨਿਆਂ ਦੇ ਮੁਕਾਬਲੇ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਮਾਲੀਏ ਵਿੱਚ 23 ਫੀਸਦੀ ਵਾਧਾ ਦਰਜ ਕੀਤਾ ਹੈ। ਅੱਜ ਆਪਣੇ ਟਵੀਟ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਕੀਤੇ ਗਏ ਉਪਰਾਲੇ ਸਾਰਥਕ ਸਿੱਧ ਹੋ ਰਹੇ ਹਨ ਅਤੇ ਮਾਲੀਏ ਵਿੱਚ ਵਾਧਾ ਨਤੀਜਿਆਂ ਦੇ ਰੂਪ ਵਿੱਚ ਸਪਸ਼ਟ ਝਲਕ ਰਿਹਾ ਹੈ।
Advertisment
HarpalSinghCheema ਵਿੱਤ ਮੰਤਰੀ ਨੇ ਅਗਸਤ 2022 ਦੇ ਮਹੀਨੇ ਦੌਰਾਨ ਜੀਐਸਟੀ ਮਾਲੀਏ ਦੇ ਰਾਜ-ਵਾਰ ਵਾਧੇ ਦੇ ਅੰਕੜੇ ਵੀ ਸਾਂਝੇ ਕੀਤੇ। ਪੰਜਾਬ ਅਗਸਤ ਦੌਰਾਨ ਜੀਐਸਟੀ ਮਾਲੀਏ ਵਿੱਚ 17 ਪ੍ਰਤੀਸ਼ਤ ਵਾਧਾ ਦਰਜ ਕਰਕੇ ਵਿਕਾਸ ਦਰ ਵਿੱਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ ਵਰਗੇ ਵੱਡੇ ਸੂਬਿਆਂ ਤੋਂ ਅੱਗੇ ਰਿਹਾ। ਇਹ ਵੀ ਪੜ੍ਹੋ : ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ- ਹੁਣ ਘਰ ਬੈਠੇ ਹੀ ਈਮੇਲ ਜਾਂ ਵ੍ਹਟਸਐਪ ਰਾਹੀਂ ਮਿਲਣੇ ਸਰਟੀਫਿਕੇਟ ਇਸੇ ਦੌਰਾਨ, ਵਿੱਤੀ ਸਾਲ 2022-23 ਦੇ ਬਜਟ ਵਿੱਚ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਲਈ ਸੂਬੇ ਨੂੰ ਤੇਜ਼ੀ ਨਾਲ ਵਿਕਾਸ ਦਰ ਦੀ ਲੀਹ 'ਤੇ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਮਾਲੀਏ ਨੂੰ ਵਧਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਜਦੋਂ ਕਿ ਪਿਛਲੀ ਕਾਂਗਰਸ ਸਰਕਾਰ ਅਜਿਹੇ ਯਤਨ ਕਰਨ ਵਿੱਚ ਅਸਫਲ ਰਹੀ ਅਤੇ ਕੇਂਦਰ ਸਰਕਾਰ ਦੁਆਰਾ ਦਿੱਤੇ ਜਾ ਰਹੇ ਜੀਐਸਟੀ ਮੁਆਵਜ਼ੇ 'ਤੇ ਹੀ ਨਿਰਭਰ ਰਹੀ। publive-image -PTC News-
latest-news punjabi-news punjab gst harpal-singh-cheema financial-year
Advertisment

Stay updated with the latest news headlines.

Follow us:
Advertisment