ਪੰਜਾਬ 'ਚ ਅੱਜ 14 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ, ਪੀੜਤਾਂ ਦੀ ਗਿਣਤੀ ਵੱਧ ਕੇ ਹੋਈ 2074

By Shanker Badra - May 25, 2020 1:05 pm

ਪੰਜਾਬ 'ਚ ਅੱਜ 14 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ, ਪੀੜਤਾਂ ਦੀ ਗਿਣਤੀ ਵੱਧ ਕੇ ਹੋਈ 2074:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਪੰਜਾਬ ‘ਚ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਪੰਜਾਬ ਵਿੱਚ ਅੱਜ ਸਵੇਰੇ ਕੋਰੋਨਾ ਦੇ 14 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2074 ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 10 ਵਜੇ ਤੱਕ ਅੰਮ੍ਰਿਤਸਰ ਤੇ ਜਲੰਧਰ ਤੋਂ 6-6 ਅਤੇ ਤਰਨਤਾਰਨ ਤੇ ਕਪੂਰਥਲਾ ਤੋਂ 1-1 ਨਵੇਂ ਕੇਸ ਸਾਹਮਣੇ ਆਏ ਹਨ। ਉੱਥੇ ਹੀ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੁਣ ਤੱਕ ਕੋਰੋਨਾ ਦੇ 91 ਫੀਸਦੀ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 2074 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 39 ਹੋ ਗਿਆ ਹੈ। ਇਸ ਦੌਰਾਨ ਸੂਬੇ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1898 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਦੇ ਕੇਵਲ 136 ਮਰੀਜ਼ ਹੀ ਹਸਪਤਾਲ ਵਿੱਚ ਦਾਖਲ ਹਨ ਅਤੇ ਪੰਜਾਬ ਵਿੱਚ ਇਕ ਕੋਰੋਨਾ ਪੀੜਤ ਮਰੀਜ਼ ਦੀ ਹਾਲਤ ਨਾਜ਼ਕ ਹੈ।
-PTCNews

adv-img
adv-img