Sat, Apr 27, 2024
Whatsapp

ਪੰਜਾਬ ਵਿੱਚ ਅੱਜ ਕੋਰੋਨਾ ਦੇ 19 ਨਵੇਂ ਮਾਮਲਿਆਂ ਦੀ ਪੁਸ਼ਟੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 2158

Written by  Shanker Badra -- May 28th 2020 06:19 PM -- Updated: May 28th 2020 06:25 PM
ਪੰਜਾਬ ਵਿੱਚ ਅੱਜ ਕੋਰੋਨਾ ਦੇ 19 ਨਵੇਂ ਮਾਮਲਿਆਂ ਦੀ ਪੁਸ਼ਟੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 2158

ਪੰਜਾਬ ਵਿੱਚ ਅੱਜ ਕੋਰੋਨਾ ਦੇ 19 ਨਵੇਂ ਮਾਮਲਿਆਂ ਦੀ ਪੁਸ਼ਟੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 2158

ਪੰਜਾਬ ਵਿੱਚ ਅੱਜ ਕੋਰੋਨਾ ਦੇ 19 ਨਵੇਂ ਮਾਮਲਿਆਂ ਦੀ ਪੁਸ਼ਟੀ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 2158:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਪੰਜਾਬ ‘ਚ ਹੁਣ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਕਰਕੇ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਪੰਜਾਬ ਵਿੱਚ ਅੱਜ ਨਵੇਂ 19 ਪਾਜ਼ੀਟਿਵ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਵੀਰਵਾਰ ਸ਼ਾਮ 6 ਵਜੇ ਤੱਕ ਅੰਮ੍ਰਿਤਸਰ ਤੋਂ 07 , ਜਲੰਧਰ ਤੋਂ 03 ,ਸੰਗਰੂਰ ਤੋਂ 03 , ਰੋਪੜ ਤੋਂ 01 , ਹੁਸ਼ਿਆਰਪੁਰ ਤੋਂ 04 , ਮੋਹਾਲੀ ਤੋਂ 01 , ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਸੂਬੇ 'ਚ 2 ਮੌਤਾਂ ਹੋਈਆਂ ਹਨ। ਉੱਥੇ ਹੀ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੁਣ ਤੱਕ ਕੋਰੋਨਾ ਦੇ 91 ਫੀਸਦੀ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 2158 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 42 ਹੋ ਗਿਆ ਹੈ। ਇਸ ਦੌਰਾਨ ਸੂਬੇ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1946 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਦੇ ਹੁਣ ਕੇਵਲ 172 ਮਰੀਜ਼ ਹੀ ਹਸਪਤਾਲ ਵਿੱਚ ਦਾਖਲ ਹਨ। ਪੰਜਾਬ ਵਿੱਚ ਅੱਜ 28 ਕੋਰੋਨਾ ਪੀੜਤ ਮਰੀਜ਼ ਠੀਕ ਹੋਏ ਹਨ। ਇਨ੍ਹਾਂ ‘ਚ ਅੰਮ੍ਰਿਤਸਰ – 354 , ਜਲੰਧਰ – 233, ਲੁਧਿਆਣਾ – 176, ਤਰਨ ਤਾਰਨ – 156 , ਗੁਰਦਾਸਪੁਰ – 133 , ਹੁਸ਼ਿਆਰਪੁਰ – 114 , ਪਟਿਆਲਾ – 115 ,ਨਵਾਂਸ਼ਹਿਰ – 106 , ਮੋਹਾਲੀ – 104 , ਸੰਗਰੂਰ – 94 , ਸ੍ਰੀ ਮੁਕਤਸਰ ਸਾਹਿਬ – 66 , ਫਰੀਦਕੋਟ – 62 , ਰੋਪੜ -61 , ਮੋਗਾ – 59 , ਫਤਿਹਗੜ੍ਹ ਸਾਹਿਬ – 57 ,ਫਿਰੋਜ਼ਪੁਰ – 46 , ਪਠਾਨਕੋਟ – 47 , ਫਾਜ਼ਿਲਕਾ – 42 , ਬਠਿੰਡਾ – 42 , ਕਪੂਰਥਲਾ – 36 , ਮਾਨਸਾ – 32 , ਬਰਨਾਲਾ – 23 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। -PTCNews


Top News view more...

Latest News view more...