ਪੰਜਾਬ 'ਚ 24 ਘੰਟਿਆਂ 'ਚ ਕੋਰੋਨਾ ਦੇ 61 ਨਵੇਂ ਕੇਸ ਆਏ ਸਾਹਮਣੇ, ਹੁਣ ਤੱਕ 1823 ਮਾਮਲਿਆਂ ਦੀ ਪੁਸ਼ਟੀ

By Shanker Badra - May 10, 2020 7:05 pm

ਪੰਜਾਬ 'ਚ 24 ਘੰਟਿਆਂ 'ਚ ਕੋਰੋਨਾ ਦੇ 61 ਨਵੇਂ ਕੇਸ ਆਏ ਸਾਹਮਣੇ, ਹੁਣ ਤੱਕ 1823 ਮਾਮਲਿਆਂ ਦੀ ਪੁਸ਼ਟੀ:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਹੇ ਵਾਧੇ ਨੇ ਸਮੁੱਚੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 1823 ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ 24 ਘੰਟਿਆਂ 'ਚ ਅੱਜ ਕੋਰੋਨਾ ਦੇ 61 ਨਵੇਂ ਮਾਮਲੇ ਸਾਹਮਣੇ ਆਏ ਹਨ ,ਜਿਨ੍ਹਾਂ 'ਚੋਂ ਮੋਗਾ ਤੋਂ 01 , ਅੰਮ੍ਰਿਤਸਰ ਤੋਂ 08 ,ਫਤਿਹਗੜ੍ਹ ਸਾਹਿਬ – 08 ,,ਕਪੂਰਥਲਾ – 01 ,ਰੋਪੜ ਤੋਂ 35 , ਮੋਹਾਲੀ ਤੋਂ 07 , ਪਟਿਆਲਾ ਤੋਂ 01 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 1823 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਅੰਮ੍ਰਿਤਸਰ – 295 , ਜਲੰਧਰ – 175, ਤਰਨ ਤਾਰਨ - 157 , ਲੁਧਿਆਣਾ – 125, ਗੁਰਦਾਸਪੁਰ - 116 , ਨਵਾਂਸ਼ਹਿਰ – 103 ,ਮੋਹਾਲੀ - 102 , ਪਟਿਆਲਾ – 97, ਹੁਸ਼ਿਆਰਪੁਰ – 90 , ਸੰਗਰੂਰ – 88 , ਸ੍ਰੀ ਮੁਕਤਸਰ ਸਾਹਿਬ – 65 , ਮੋਗਾ – 57 , ਰੋਪੜ ਤੋਂ 55 , ਫਰੀਦਕੋਟ – 45 , ਫਿਰੋਜ਼ਪੁਰ - 43 , ਬਠਿੰਡਾ - 40 , ਫਾਜ਼ਿਲਕਾ - 39 , ਫਤਿਹਗੜ੍ਹ ਸਾਹਿਬ – 36 , ਪਠਾਨਕੋਟ – 29 , ਕਪੂਰਥਲਾ – 25 ,ਬਰਨਾਲਾ - 21 , ਮਾਨਸਾ ਤੋਂ 20 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 31 ਮੌਤਾਂ ਹੋ ਚੁੱਕੀਆਂ ਹਨ ਅਤੇ 166 ਮਰੀਜ਼ ਠੀਕ ਹੋ ਚੁੱਕੇ ਹਨ।
-PTCNews

adv-img
adv-img