Advertisment

ਐਮਐਸਪੀ ਬਾਰੇ ਕਮੇਟੀ ਵਿਚ ਪੰਜਾਬ ਦੇ ਪ੍ਰਤੀਨਿਧ ਤੇ ਖੇਤੀ ਮਾਹਿਰ ਸ਼ਾਮਲ ਕੀਤੇ ਜਾਣ: ਅਕਾਲੀ ਦਲ

author-image
Jasmeet Singh
Updated On
New Update
ਐਮਐਸਪੀ ਬਾਰੇ ਕਮੇਟੀ ਵਿਚ ਪੰਜਾਬ ਦੇ ਪ੍ਰਤੀਨਿਧ ਤੇ ਖੇਤੀ ਮਾਹਿਰ ਸ਼ਾਮਲ ਕੀਤੇ ਜਾਣ: ਅਕਾਲੀ ਦਲ
Advertisment
ਚੰਡੀਗੜ੍ਹ, 19 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੇਂਦਰ ਸਰਕਾਰ ਘੱਟੋ ਘੱਟ ਸਮਰਥਨ ਮੁੱਲ ਬਾਰੇ ਬਣਾਈ ਗਈ ਕਮੇਟੀ ਦਾ ਪੁਨਰਗਠਨ ਕਰ ਕੇ ਇਸ ਵਿਚ ਪੰਜਾਬ ਦੇ ਪ੍ਰਤੀਨਿਧਾਂ ਦੇ ਨਾਲ ਨਾਲ ਖੇਤੀਬਾੜੀ ਮਾਹਿਰਾਂ ਸਮੇਤ ਉਹਨਾਂ ਸਾਰਿਆਂ ਨੂੰ ਸ਼ਾਮਲ ਕਰੇ ਜਿਹਨਾਂ ਦੇ ਹਿੱਤ ਜੁੜੇ ਹੋਏ ਹਨ।
Advertisment
publive-image ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਚੇਅਰਮੈਨ ਸੰਜੇ ਅਗਰਵਾਲ ਸਮੇਤ ਉਹ ਮੈਂਬਰ ਕਮੇਟੀ ਵਿਚ ਸ਼ਾਮਲ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਸੀ। ਜਿਨ੍ਹਾਂ ਨੇ ਖੇਤੀ ਕਾਨੂੰਨ ਤਿਆਰ ਕੀਤੇ ਸਨ। ਸੰਜੇ ਅਗਰਵਾਲ ਸਾਬਕਾ ਖੇਤੀਬਾੜੀ ਸਕੱਤਰ ਹਨ ਤੇ ਰਮੇਸ਼ ਚੰਦ ਨੀਤੀ ਆਯੋਗ ਦੇ ਖੇਤੀਬਾੜੀ ਮੈਂਬਰ ਹਨ। ਉਹਨਾਂ ਕਿਹਾ ਕਿ ਇਹਨਾਂ ਮੈਂਬਰਾਂ ਦੀ ਮਨੋਦਸ਼ਾ ਤੇ ਸੋਚ ਤੇ ਪਹੁੰਚ ਵੱਖਰੀ ਹੈ ਜਦੋਂ ਕਿ ਸਾਨੂੰ ਇਸ ਵੇਲੇ ਖੇਤੀ ਕਾਨੂੰਨਾਂ ਤੋਂ ਬਾਹਰ ਹੋ ਕੇ ਸੋਚਣਾ ਚਾਹੀਦਾ ਹੈ ਕਿਉਂਕਿ ਕਾਨੂੰਨ ਦੇਸ਼ ਦੀ ਸਰਕਾਰ ਨੇ ਕਿਸਾਨਾਂ ਦੀ ਇੱਛਾ ਅਨੁਸਾਰ ਮਨਸੂਖ ਕੀਤੇ ਹਨ। ਉਹਨਾਂ ਕਿਹਾ ਕਿ ਇਸ ਵੇਲੇ ਨਵੇਂ ਸਿਰੇ ਤੋਂ ਸ਼ੁਰੂਆਤ ਕਰਨੀ ਸਮੇਂ ਦੀ ਲੋੜ ਹੈ ਤੇ ਕਿਹਾ ਕਿ ਕਮੇਟੀ ਵਿਚ ਉਹ ਪ੍ਰਤੀਨਿਧ ਸ਼ਾਮਲ ਹੋਣੇ ਚਾਹੀਦੇ ਹਨ ਜਿਹਨਾਂ ਦੇ ਹਿੱਤਾਂ ਦਾ ਟਕਰਾਅ ਨਾ ਹੋਵੇ। publive-image ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਦੱਸਿਆ ਕਿ ਕਿਵੇਂ ਨਾ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਹੋਣੀ ਚਾਹੀਦੀ ਹੈ ਬਲਕਿ ਐਮਐਸਪੀ ’ਤੇ ਖਰੀਦ ਦੀ ਵੀ ਗਰੰਟੀ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਇਕ ਲੋੜ ਹੈ ਕਿਉਂਕਿ ਕੇਂਦਰ ਸਰਕਾਰ ਨੇ ਸਾਰੀਆਂ ਜਿਣਸਾਂ ਲਈ ਐਮਐਪੀ ਵੀ ਤੈਅ ਕਰ ਦਿੱਤੀ ਹੈ ਪਰ ਸਿਰਫ ਕਣਕ ਤੇ ਝੋਨਾ ਹੀ ਐਮਐਸਪੀ ’ਤੇ ਖਰੀਦੇ ਜਾ ਰਹੇ ਹਨ। publive-image ਉਹਨਾਂ ਕਿਹਾ ਕਿ ਇਸ ਮੁੱਦੇ ’ਤੇ ਪਹਿਲਾਂ ਚਰਚਾ ਹੋਣੀ ਚਾਹੀਦੀ ਹੈ ਤੇ ਅੰਤਿਮ ਰੂਪ ਦੇ ਕੇ ਫਿਰ ਇਹ ਕਿਸਾਨਾਂ ਦੀ ਤਸੱਲੀ ਅਨੁਸਾਰ ਲਾਗੂ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹੋਰ ਸਿਫਾਰਸ਼ਾਂ ਬਾਅਦ ਵਿਚ ਕੀਤੀਆਂ ਜਾ ਸਕਦੀਆਂ ਹਨ। publive-image -PTC News-
shiromani-akali-dal punjabi-news politics ptc-news modi-government akali-dal msp
Advertisment

Stay updated with the latest news headlines.

Follow us:
Advertisment