Sun, Jun 22, 2025
Whatsapp

ਕਿਸਾਨ ਜਥੇਬੰਦੀ ਦੀ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਰੈਵੀਨਿਊ ਅਫ਼ਸਰ ਐਸੋ. ਅਣਮਿੱਥੇ ਸਮੇਂ ਦੀ ਹੜਤਾਲ ’ਤੇ

Reported by:  PTC News Desk  Edited by:  Ravinder Singh -- March 29th 2022 10:53 AM -- Updated: March 29th 2022 11:47 AM
ਕਿਸਾਨ ਜਥੇਬੰਦੀ ਦੀ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਰੈਵੀਨਿਊ ਅਫ਼ਸਰ ਐਸੋ. ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਕਿਸਾਨ ਜਥੇਬੰਦੀ ਦੀ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਰੈਵੀਨਿਊ ਅਫ਼ਸਰ ਐਸੋ. ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਚੰਡੀਗੜ੍ਹ : ਪੰਜਾਬ ਰੈਵੇਨਿਊ ਅਫਸਰ ਐਸੋਸੀਏਸ਼ਨ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕਥਿਤ ਧੱਕੇਸ਼ਾਹੀ ਖ਼ਿਲਾਫ਼ 29 ਮਾਰਚ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਕ ਬਿਆਨ ਵਿਚ ਐਸੋਸੀਏਸ਼ਨ ਨੇ ਕਿਹਾ ਕਿ ਕਿਸਾਨ ਜਥੇਬੰਦੀ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਨਾਇਬ ਤਹਿਸੀਲਦਾਰਾਂ ਅਤੇ ਪਟਵਾਰੀਆਂ ਨੂੰ ਬੰਦੀ ਬਣਾਇਆ ਹੋਇਆ ਕਿਉਂਕਿ ਸਰਕਾਰੀ ਮੁਲਾਜ਼ਮਾਂ ਝੂਠੀਆਂ ਰਿਪੋਰਟਾਂ ਬਣਾ ਕੇ ਉਨ੍ਹਾਂ ਨੂੰ ਗਲਤ ਮੁਆਵਜ਼ਾ ਦੇਣ ਲਈ ਤਿਆਰ ਨਹੀਂ ਸਨ। ਕਿਸਾਨ ਜਥੇਬੰਦੀ ਦੀ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਰੈਵੀਨਿਊ ਅਫ਼ਸਰ ਐਸੋ. ਅਣਮਿੱਥੇ ਸਮੇਂ ਦੀ ਹੜਤਾਲ ’ਤੇਐਸੋਸੀਏਸ਼ਨ ਨੇ ਕਿਹਾ ਕਿ ਜਥੇਬੰਦੀ ਏਕਤਾ ਉਗਰਾਹਾਂ ਦੀ ਇਸ ਕਥਿਤ ਗੁੰਡਾਗਰਦੀ ਤੇ ਧੱਕੇਸ਼ਾਹੀ ਦੇ ਖ਼ਿਲਾਫ਼ ਪੰਜਾਬ ਦੇ ਸਾਰੇ ਮਾਲ ਅਫਸਰ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਉਤੇ ਹਨ ਅਤੇ ਲੰਬੀ ਵਿਖੇ ਇਕੱਠ ਕਰ ਰਹੇ ਹਨ। ਐਸੋਸੀਏਸ਼ਨ ਨੇ ਹੋਰ ਸਰਕਾਰੀ ਕਰਮਚਾਰੀਆਂ ਦਾ ਸਾਥ ਵੀ ਮੰਗਿਆ ਹੈ ਤੇ ਸਰਕਾਰ ਨੁੰ ਅਪੀਲ ਕੀਤੀ ਕਿ ਉਹ ਇਸ ਕਿਸਾਨ ਜਥੇਬੰਦੀ ਦੇ ਖ਼ਿਲਾਫ਼ ਕਾਰਵਾਈ ਕਰੇ। ਇਸ ਤੋਂ ਇਲਾਵਾ ਪੰਜਾਬ ਭਰ ਦੇ ਕਾਨੂੰਗੋ ਤੇ ਪਟਵਾਰੀਆਂ ਵੱਲੋਂ ਸਮੂਹਿਕ ਹੜਤਾਲ ਦਾ ਵੀ ਐਲਾਨ ਕੀਤਾ ਗਿਆ ਹੈ। ਪਟਵਾਰ ਯੂਨੀਅਨ ਨੇ ਲੰਬੀ ਦੀ ਘਟਨਾ ਤੋਂ ਬਾਅਦ ਐਕਸ਼ਨ ਦਾ ਐਲਾਨ ਕਰ ਦਿੱਤਾ ਦਿੱਤਾ ਹੈ। ਕਿਸਾਨ ਜਥੇਬੰਦੀ ਦੀ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਰੈਵੀਨਿਊ ਅਫ਼ਸਰ ਐਸੋ. ਅਣਮਿੱਥੇ ਸਮੇਂ ਦੀ ਹੜਤਾਲ ’ਤੇਜ਼ਿਕਰਯੋਗ ਹੈ ਕਿ ਬੀਤੀ ਰਾਤ ਕਿਸਾਨ ਯੂਨੀਅਨ ਉਗਰਾਹਾ ਨੇ ਹਲਕਾ ਲੰਬੀ ਦੇ ਨਾਇਬ ਤਹਿਸੀਲਦਾਰ ਸਟਾਫ਼ ਨੂੰ ਗੁਲਾਬੀ ਸੁੰਢੀ ਕਾਰਨ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਦਫ਼ਤਰ ਦੇ ਅੰਦਰ ਘੇਰ ਲਿਆ ਸੀ ਤਾਂ ਦੇਰ ਰਾਤ ਪੁਲਿਸ ਨੇ ਤਹਿਸੀਲਦਾਰ ਨੂੰ ਛੁਡਾਉਣ ਲਈ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਸੀ। ਇਹ ਲਾਠੀਚਾਰਜ ਬੀਤੀ ਰਾਤ 11 ਵਜੇ ਤੇ ਕਰੀਬ ਕੀਤਾ ਗਿਆ। ਕਿਸਾਨਾਂ ਨੂੰ ਬੁਰੀ ਤਰੀਕੇ ਨਾਲ ਕੁੱਟਿਆ ਗਿਆ। ਇਸ ਦੌਰਾਨ ਕਈ ਖੇਤ ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਨੂੰ ਲੰਬੀ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਕਿਸਾਨ ਜਥੇਬੰਦੀ ਦੀ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਰੈਵੀਨਿਊ ਅਫ਼ਸਰ ਐਸੋ. ਅਣਮਿੱਥੇ ਸਮੇਂ ਦੀ ਹੜਤਾਲ ’ਤੇਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਨਸਾ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਚੈੱਕ ਵੰਡੇ ਗਏ ਸਨ। ਹੁਣ ਬਠਿੰਡਾ ਇਲਾਕੇ ਦੇ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀ ਵੀ ਨਰਮੇ ਦੀ ਫਸਲ ਖਰਾਬ ਹੋਈ ਹੈ ਉਸ ਦਾ ਮੁਆਵਜ਼ਾ ਦਿੱਤਾ ਜਾਵੇ। ਲੰਬੀ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿਚ ਪੁਲਿਸ ਵੱਲੋਂ ਦੇਰ ਰਾਤ 9 ਕਿਸਾਨ ਆਗੂਆਂ ਸਮੇਤ ਦੱਸ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਲ ਅਧਿਕਾਰੀਆਂ ਦੀ ਜਥੇਬੰਦੀ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਜਿਨ੍ਹਾਂ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਹ ਵੀ ਪੜ੍ਹੋ : ਬੇਗਮਪੁਰਾ ਦੇ ਕਿਰਤੀ ਲਾਲੀ ਸਿੰਘ ਨੂੰ 1 ਕਰੋੜ 20 ਲੱਖ ਦੀ ਨਿਕਲੀ ਲਾਟਰੀ


Top News view more...

Latest News view more...

PTC NETWORK
PTC NETWORK