Wed, Jul 16, 2025
Whatsapp

PRTC, ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਮੁਲਤਵੀ, ਕੱਲ੍ਹ ਤੋਂ ਮੁੜ ਸੜਕਾਂ 'ਤੇ ਦੌੜਨਗੀਆਂ ਸਰਕਾਰੀ ਬੱਸਾਂ

Reported by:  PTC News Desk  Edited by:  Riya Bawa -- December 15th 2021 09:20 PM -- Updated: December 15th 2021 09:51 PM
PRTC, ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਮੁਲਤਵੀ, ਕੱਲ੍ਹ ਤੋਂ ਮੁੜ ਸੜਕਾਂ 'ਤੇ ਦੌੜਨਗੀਆਂ ਸਰਕਾਰੀ ਬੱਸਾਂ

PRTC, ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਮੁਲਤਵੀ, ਕੱਲ੍ਹ ਤੋਂ ਮੁੜ ਸੜਕਾਂ 'ਤੇ ਦੌੜਨਗੀਆਂ ਸਰਕਾਰੀ ਬੱਸਾਂ

ਲੁਧਿਆਣਾ- ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਅਤੇ ਪਨਬੱਸ ਦੇ ਕੱਚੇ ਕਰਚਾਰੀ ਕਾਫ਼ੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ। ਇਸ ਵਿਚਕਾਰ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਦਿੱਤੇ ਭਰੋਸੇ ਮਗਰੋਂ ਪਿਛਲੇ ਕਈ ਦਿਨਾਂ ਤੋਂ ਚੱਲਦੀ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। Punjab CM, Amarinder Singh Raja Warring giving false hopes: PRTC workers ਪੰਜਾਬ ਰੋਡਵੇਜ਼ /ਪਨਬਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਜਥੇਬੰਦੀ ਦੇ ਸੂਬਾਈ ਆਗੂ ਸਮਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਇਕ ਵਫਦ ਦੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਨਵੀਆਂ ਬੱਸਾਂ ਪਾਉਣ ਲਈ ਯੁਨੀਅਨ ਦੀ ਮੰਗ 'ਤੇ ਟਰਾਂਸਪੋਰਟ ਮੰਤਰੀ ਵਲੋਂ 842 ਨਵੀਆਂ ਬੱਸਾਂ ਜਲਦੀ ਸੜਕਾਂ ਉੱਪਰ ਚਲਾਉਣ ਲਈ ਭਰੋਸਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ 'ਤੇ ਟਰਾਂਸਪੋਰਟ ਮੰਤਰੀ ਵਲੋਂ ਤਿਆਰ ਏਜੰਡੇ ਤਹਿਤ ਆਉਣ ਵਾਲੇ ਕੁੱਝ ਦਿਨਾਂ ਤੱਕ ਜਲਦੀ ਹੀ ਕੈਬਨਿਟ ਤੋਂ ਪ੍ਰਵਾਨਗੀ ਲੈ ਕੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਗਿਆ, ਦੂਸਰੀਆਂ ਮੰਗਾਂ ਜਿਵੇਂ ਡਾਟਾ ਐਂਟਰੀ ਆਪਰੇਟਰ, ਐਡਵਾਂਸ ਬੁਕਿੰਗ ਆਦਿ ਦੀ ਤਨਖਾਹ ਜਲਦੀ ਵਧਾਉਣ ਬਾਰੇ ਫੈਸਲਾ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਹਾਂ ਪੱਖੀ ਰਵੱਈਏ ਨੂੰ ਦੇਖਦਿਆਂ ਹੋਇਆਂ ਚੱਲ ਰਹੀ ਹੜਤਾਲ ਨੂੰ ਮੁਲਤਵੀ ਕਰਕੇ ਕੱਲ੍ਹ 16 ਦਸੰਬਰ ਤੋਂ ਬੱਸਾਂ ਨੂੰ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। -PTC News


Top News view more...

Latest News view more...

PTC NETWORK
PTC NETWORK