Sat, Apr 20, 2024
Whatsapp

ਪੰਜਾਬ ਰੋਡਵੇਜ਼ (ਪਨਬੱਸ) ਦੇ ਮੁਲਾਜ਼ਮਾਂ ਦੀ ਹੜਤਾਲ ਖਤਮ ,ਲੋਕਾਂ ਨੇ ਲਿਆ ਸੁੱਖ ਦਾ ਸਾਹ

Written by  Shanker Badra -- July 18th 2018 03:22 PM
ਪੰਜਾਬ ਰੋਡਵੇਜ਼ (ਪਨਬੱਸ) ਦੇ ਮੁਲਾਜ਼ਮਾਂ ਦੀ ਹੜਤਾਲ ਖਤਮ ,ਲੋਕਾਂ ਨੇ ਲਿਆ ਸੁੱਖ ਦਾ ਸਾਹ

ਪੰਜਾਬ ਰੋਡਵੇਜ਼ (ਪਨਬੱਸ) ਦੇ ਮੁਲਾਜ਼ਮਾਂ ਦੀ ਹੜਤਾਲ ਖਤਮ ,ਲੋਕਾਂ ਨੇ ਲਿਆ ਸੁੱਖ ਦਾ ਸਾਹ

ਪੰਜਾਬ ਰੋਡਵੇਜ਼ (ਪਨਬੱਸ) ਦੇ ਮੁਲਾਜ਼ਮਾਂ ਦੀ ਹੜਤਾਲ ਖਤਮ ,ਲੋਕਾਂ ਨੇ ਲਿਆ ਸੁੱਖ ਦਾ ਸਾਹ:ਪੰਜਾਬ ਰੋਡਵੇਜ਼ (ਪਨਬੱਸ) ਦੇ ਠੇਕੇ 'ਤੇ ਕੰਮ ਕਰਦੇ ਡਰਾਈਵਰਾਂ ਤੇ ਕੰਡਕਟਰਾਂ ਦੀ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਖਤਮ ਹੋ ਗਈ ਹੈ।ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀ ਟਰਾਂਸਪੋਰਟ ਮੰਤਰੀ ਅਰਣਾ ਚੌਧਰੀ ਨਾਲ 26 ਜੁਲਾਈ ਨੂੰ ਮੀਟਿੰਗ ਰੱਖੀ ਗਈ ਹੈ।ਜਿਸ ਤੋਂ ਬਾਅਦ ਪਨਬੱਸ ਦੇ ਡਰਾਈਵਰਾਂ ਤੇ ਕੰਡਕਟਰਾਂ ਨੇ ਕੱਲ ਤੋਂ ਬੱਸਾਂ ਮੁੜ ਆਪਣੇ ਰੂਟਾਂ 'ਤੇ ਚਲਾਉਣ ਦਾ ਐਲਾਨ ਕਰ ਦਿੱਤਾ ਹੈ। ਪਨਬੱਸ ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 26 ਜੁਲਾਈ ਨੂੰ ਮੀਟਿੰਗ ਦਾ ਕੋਈ ਸਿੱਟਾ ਨਾ ਨਿਕਲਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।ਪਨਬੱਸ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਸਰਾਸਰ ਧੱਕਾ ਹੋ ਰਿਹਾ ਹੈ।ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਰਹੀ ਹੈ।ਉਨ੍ਹਾਂ ਨੂੰ ਬਰਾਬਰ ਤਨਖਾਹ ਨਹੀਂ ਮਿਲ ਰਹੀ ਜੋ ਰੋਡਵੇਜ਼ ਨੇ ਉਨ੍ਹਾਂ ਨੂੰ ਨੌਕਰੀ ਦੇਣ ਤੋਂ ਪਹਿਲਾਂ ਦੇਣ ਦਾ ਵਾਅਦਾ ਕੀਤਾ ਸੀ। ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਪਨਬੱਸ ਯੂਨੀਅਨ ਦੀ ਹੜਤਾਲ ਕਾਰਨ 1400 ਬੱਸਾਂ ਬੰਦ ਪਈਆਂ ਸਨ।ਜਿਸ ਕਾਰਨ ਲੋਕਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। -PTCNews


Top News view more...

Latest News view more...