ਆਪਣੀਆਂ ਮੰਗਾਂ ਨੂੰ ਲੈ ਸੰਘਰਸ਼ ਕਰ ਰਹੇ ਪੰਜਾਬ ਰੋਜਵੇਜ਼ -ਪਨਬੱਸ ਕਾਮਿਆਂ ਨੇ ਬੱਸ ਅੱਡਾ ਜਾਮ ਕਰਕੇ ਕੀਤੀ ਹੜਤਾਲ

By Shanker Badra - August 03, 2021 2:08 pm

ਸ੍ਰੀ ਮੁਕਤਸਰ ਸਾਹਿਬ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਬੱਸ ਸਟੈਂਡ 4 ਘੰਟੇ ਬੰਦ ਕਰਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ ਹੈ। ਕੱਚੇ ਕਾਮਿਆ ਨੇ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ ਕਾਮਿਆਂ ਨੂੰ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਮੀਟਿੰਗਾਂ ਦੇ ਕੇ ਭੱਜਣ ਦਾ ਸਿਲਸਿਲਾ ਜਾਰੀ ਹੈ।

ਆਪਣੀਆਂ ਮੰਗਾਂ ਨੂੰ ਲੈ ਸੰਘਰਸ਼ ਕਰ ਰਹੇ ਪੰਜਾਬ ਰੋਜਵੇਜ਼ -ਪਨਬੱਸ ਕਾਮਿਆਂ ਨੇ ਬੱਸ ਅੱਡਾ ਜਾਮ ਕਰਕੇ ਕੀਤੀ ਹੜਤਾਲ

ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਪਨਬੱਸ ਅਤੇ PRTC ਵਲੋਂ 9-10-11 ਅਗਸਤ ਦੀ ਤਿੰਨ ਰੋਜ਼ਾ ਹੜਤਾਲ ਰੱਖੀ ਗਈ ਹੈ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਜਾਂ ਪੰਜਾਬ ਪ੍ਰਧਾਨ ਨੂੰ ਘੇਰਨ ਦਾ ਐਲਾਨ ਕੀਤਾ ਗਿਆ ਹੈ ਪ੍ਰੰਤੂ ਹੁਣ ਤੱਕ ਸਰਕਾਰ ਵੱਲੋਂ ਮੀਟਿੰਗ ਨਹੀਂ ਬੁਲਾਈ ਗਈ, ਜਿਸ ਕਾਰਨ ਹੜਤਾਲ ਵਿੱਚ ਲੋਕਾਂ ਦੀ ਖੱਜਲ ਖੁਆਰੀ ਅਤੇ ਹੜਤਾਲ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰ ਪੰਜਾਬ ਸਰਕਾਰ ਹੈ।

ਆਪਣੀਆਂ ਮੰਗਾਂ ਨੂੰ ਲੈ ਸੰਘਰਸ਼ ਕਰ ਰਹੇ ਪੰਜਾਬ ਰੋਜਵੇਜ਼ -ਪਨਬੱਸ ਕਾਮਿਆਂ ਨੇ ਬੱਸ ਅੱਡਾ ਜਾਮ ਕਰਕੇ ਕੀਤੀ ਹੜਤਾਲ

ਮੋਗਾ ਵਿਖੇ ਵੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਮੋਗਾ ਬੱਸ ਸਟੈਂਡ ਬੰਦ ਕਰਕੇ ਹੜਤਾਲ ਕੀਤੀ ਗਈ ਹੈ।ਸੈਕਟਰੀ ਗੁਰਪ੍ਰੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਵੱਲੋਂ ਆਪਣੇ ਕਾਰਜ਼ਕਾਲ ਦੇ ਲੰਘੇ ਚਾਰ ਸਾਲਾਂ ਵਿੱਚ ਕਿਸੇ ਵੀ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ।

ਆਪਣੀਆਂ ਮੰਗਾਂ ਨੂੰ ਲੈ ਸੰਘਰਸ਼ ਕਰ ਰਹੇ ਪੰਜਾਬ ਰੋਜਵੇਜ਼ -ਪਨਬੱਸ ਕਾਮਿਆਂ ਨੇ ਬੱਸ ਅੱਡਾ ਜਾਮ ਕਰਕੇ ਕੀਤੀ ਹੜਤਾਲ

ਉਹਨਾਂ ਕਿਹਾ ਕਿ ਨਿੱਜੀਕਰਨ ਕਰਨ ਦੀ ਨੀਅਤ ਨਾਲ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੁਨਰਗਠਨ ਦੇ ਨਾਮ ਤੇ ਸੱਠ ਹਜ਼ਾਰ ਦੇ ਕਰੀਬ ਪੋਸਟਾਂ ਖਤਮ ਕਰ ਦਿੱਤੀਆਂ ਹਨ। ਆਗੂਆਂ ਕਿਹਾ ਕਿ ਰੰਗ ਬਦਲ-ਬਦਲ ਕੇ ਆਉਂਦੀਆਂ ਕੇਂਦਰ ਤੇ ਰਾਜ ਸਰਕਾਰਾਂ ਨਵੀਆਂ ਆਰਥਿਕ ਨੀਤੀਆਂ ਲਾਗੂ ਕਰਨ ਲਈ ਪੂਰੀ ਤਰ੍ਹਾਂ ਬਜਿੱਦ ਹਨ ਅਤੇ ਇਹਨਾਂ ਨੀਤੀਆਂ ਦੇ ਤਹਿਤ ਹੀ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਸਮੇਤ ਹੋਰ ਵੀ ਲੋਕ ਮਾਰੂ ਕਾਲੇ ਕਾਨੂੰਨ ਲਿਆਂਦੇ ਗਏ ਹਨ।

-PTCNews

adv-img
adv-img