Advertisment

ਪੰਜਾਬ ਪੇਂਡੂ ਵਿਕਾਸ ਵਿਭਾਗ ਬੋਲੀ ਨਾ ਹੋਣ ਦੀ ਸੂਰਤ ਵਿਚ ਵਾਹੀਯੋਗ ਸ਼ਾਮਲਾਟ ਜ਼ਮੀਨਾਂ ‘ਤੇ ਖੁਦ ਖੇਤੀ ਕਰੇਗਾ : ਕੁਲਦੀਪ ਧਾਲੀਵਾਲ

author-image
Pardeep Singh
Updated On
New Update
ਪੰਜਾਬ ਪੇਂਡੂ ਵਿਕਾਸ ਵਿਭਾਗ ਬੋਲੀ ਨਾ ਹੋਣ ਦੀ ਸੂਰਤ ਵਿਚ ਵਾਹੀਯੋਗ ਸ਼ਾਮਲਾਟ ਜ਼ਮੀਨਾਂ ‘ਤੇ ਖੁਦ ਖੇਤੀ ਕਰੇਗਾ : ਕੁਲਦੀਪ ਧਾਲੀਵਾਲ
Advertisment
ਚੰਡੀਗੜ੍ਹ : ਪੇਂਡੂ ਵਿਕਾਸ ਵਿਭਾਗ ਵਲੋਂ ਸਲਾਨਾ ਖੁੱਲੀ ਬੋਲੀ ਰਾਹੀਂ ਠੇਕੇ ‘ਤੇ ਚੜਨ ਵਾਲੀਆਂ ਪੰਚਾਇਤੀ ਜ਼ਮੀਨਾਂ ਬਾਰੇ ਅਹਿਮ ਫੈਸਲਾ ਲਿਆ ਗਿਆ ਹੈ।ਅੱਜ ਇੱਥੇ ਜ਼ਿਲ੍ਹਾਂ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਖੁੱਲੀ ਬੋਲੀ ਰਾਹੀਂ ਠੇਕੇ ‘ਤੇ ਨਾਂ ਚੜਨ ਵਾਲੀਆਂ ਵਾਹੀਯੋਗ ਸ਼ਾਮਲਾਟ ਜ਼ਮੀਨਾਂ ‘ਤੇ ਪੇਂਡੂ ਵਿਕਾਸ ਵਿਭਾਗ ਵਲੋਂ ਖੇਤੀ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਫੈਸਲਾ ਕੁਝ ਲੋਕਾਂ ਵਲੋਂ ਜਾਣਬੁਝ ਕੇ ਤੈਅ ਰੇਟ ਨਾਲੋਂ ਘੱਟ ਰੇਟ ‘ਤੇ ਸ਼ਾਮਲਾਟ ਜ਼ਮੀਨਾਂ ਨੂੰ ਠੇਕੇ ‘ਤੇ ਲੈਣ ਦੀ ਪ੍ਰਕ੍ਰਿਆ ਨੂੰ ਠੱਲ ਪਾਉਣ ਲਈ ਲਿਆ ਗਿਆ ਹੈ।
Advertisment
publive-image   ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਕੁਝ ਮਾਮਲੇ ਅਜਿਹੇ ਵੀ ਹਨ ਕਿ ਲੋਕਾਂ ਵਲੋਂ ਗਿਣੀ ਮਿੱਥੀ ਸਾਜ਼ਿਸ ਦੇ ਤਹਿਤ ਸ਼ਾਮਲਾਟ ਜ਼ਮੀਨਾਂ ਦੀ ਖੁੱਲੀ ਬੋਲੀ ਨਹੀਂ ਹੋਣ ਦਿੱਤੀ ਜਾਂਦੀ ਅਤੇ ਬਾਅਦ ਵਿਚ ਉਹ ਖਾਲੀ ਪਈ ਸ਼ਾਮਲਾਟ ਜ਼ਮੀਨ ‘ਤੇ ਨਜਾਇਜ਼ ਕਬਜ਼ੇ ਕਰਕੇ ਖੇਤੀਬਾੜੀ ਕਰਦੇ ਹਨ, ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇੱਕ ਹਫਤੇ ਦੇ ਅੰਦਰ ਅੰਦਰ ਖੁੱਲੀ ਬੋਲੀ ਰਾਹੀਂ ਵਾਹੀਯੋਗ ਪੰਚਾਇਤੀ ਜ਼ਮੀਨਾਂ ਦੀ ਨੂੰ ਠੇਕੇ ‘ਤੇ ਦੇਣ ਦੀ ਪ੍ਰਕ੍ਰਿਆ ਪੂਰੀ ਕੀਤੀ ਜਾਵੇ।ਉਨ੍ਹਾਂ ਨਾਲ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਸਰਕਾਰ ਵਲੋਂ ਨਿਰਧਾਰਤ ਘੱਟੋ ਘੱਟ ਰੇਟ ਤੋਂ ਹੇਠਾਂ ਕਿਸੇ ਨੂੰ ਵੀ ਠੇਕੇ ‘ਤੇ ਜ਼ਮੀਨ ਨਾ ਦਿੱਤੀ ਜਾਵੇ। publive-image ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਦੱਸਿਆ ਕਿ 1.50 ਲੱਖ ਏਕੜ ਪੰਚਾਇਤੀ ਜ਼ਮੀਨ ਨੂੰ ਸਲਾਨਾ ਠੇਕੇ ‘ਤੇ ਦਿੱਤਾ ਜਾਂਦਾ ਹੈ ਜਿਸ ਵਿਚੋਂ ਲਗਭਗ 50 ਫੀਸਦੀ ਦੇ ਕਰੀਬ ਜ਼ਮੀਨ ਨੂੰ ਠੇਕੇ ‘ਤੇ ਦੇਣ ਦੀ ਪ੍ਰਕ੍ਰਿਆ ਪੂਰੀ ਕਰ ਲਈ ਗਈ ਹੈ।ਇਸ ਸਬੰਧੀ ਮੰਤਰੀ ਨੇ ਨਿਰਦੇਸ਼ ਦਿੱਤੇ ਕਿ 10 ਜੂਨ ਤੱਕ ਸ਼ਾਮਲਾਟ ਜ਼ਮੀਨਾਂ ਨੇ ਦੀ ਪੂਰੀ ਕਰ ਲਈ ਜਾਵੇ ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ। publive-image ਕੁਲਦੀਪ ਧਾਲੀਵਾਲ ਨੇ ਅੱਜ ਸੂਬੇ ਵਿਚ ਇਤਿਹਾਸਕ ਪਹਿਲ ਕਰਿਦਆਂ ਗ੍ਰਾਮ ਸਭਾ ਦੇ ਇਜ਼ਲਾਸ ਦਾ ਪ੍ਰੋਗਰਾਮ ਵੀ ਜਾਰੀ ਕੀਤਾ। ਜਿਸ ਬਾਰੇ ਉਨ੍ਹਾਂ ਦੱਸਿਆ ਕਿ ਇਜ਼ਲਾਸ ਤੋਂ ਪਹਿਲਾਂ ਤਿੰਨ ਰਾਜ ਪੱਧਰੀ ਸੈਮੀਨਾਰ ‘ਪੇਂਡੂ ਵਿਕਾਸ ਵਿਚ ਗ੍ਰਾਮ ਸਭਾ ਦੀ ਭੂਮੀਕਾ’ ਵਿਸ਼ੇ 11, 12 ਅਤੇ 13 ਜੂਨ ਨੂੰ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਹ ਸੈਮੀਨਾਰ ਪੇਂਡੂ ਵਿਕਾਸ ਵਿਭਾਗ ਦੀਆਂ ਤਿੰਨ ਡਵੀਜ਼ਨਾ ਪਟਿਆਲਾ, ਫਿਰੋਜ਼ਪੁਰ ਅਤੇ ਜਲੰਧਰ ਵਿਚ ਕਰਵਾਈਆਂ ਜਾਣਗੀਆਂ। ਇੰਨਾਂ ਸੈਮੀਨਾਰਾਂ ਵਿਚ ਨਾਮੀਂ ਮਾਹਿਰ ਗ੍ਰਾਮ ਸਭਾ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ ਤਾਂ ਜੋ ਪਿੰਡਾਂ ਦੇ ਵਿਕਾਸ ਨੂੰ ਹੋਰ ਵਿਉਂਤਬੱਧ ਤਰੀਕੇ ਨਾਲ ਕਰਵਾਇਆ ਜਾ ਸਕੇ।ਮੰਤਰੀ ਨੇ ਨਾਲ ਹੀ ਦੱਸਿਆ ਕਿ ਇਸ ਉਪਰੰਤ 15 ਤੋਂ 26 ਜੂਨ ਤੱਕ ਸੂਬੇ ਭਰ ਦੇ ਸਾਰੇ ਪਿੰਡਾਂ ਵਿਚ ਗ੍ਰਾਮ ਸਭਾ ਦੇ ਇਜ਼ਲਾਸ ਕਰਵਾਏ ਜਾਣਗੇ। ਇਸ ਮੌਕੇ ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਨੇ ਦੱਸਿਆ ਕਿ ਪਿੰਡਾਂ ਦੇ ਸਰਪੰਚਾਂ ਦਾ ਇੰਨਾਂ ਗ੍ਰਾਮ ਸਭਾ ਦੇ ਇਜ਼ਲਾਸਾਂ ਵਿਚ ਸ਼ਾਮਲ ਹੋਣਾ ਲਾਜ਼ਮੀ ਹੈ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
Advertisment
publive-image ਇਸ ਮੌਕੇ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਸਮੀਖਿਆ ਕਰਿਦਆਂ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਿਦਆਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਕੋਲ ਚੱਲ ਰਹੇ ਕੇਸਾਂ ਨੂੰ ਬੇਲੋੜਾ ਨਾ ਲਮਕਾਇਆ ਜਾਵੇ ਅਤੇ ਜਲਦ ਨਿਬੇੜੇ ਕੀਤੇ ਜਾਣ।ਇਸ ਦੇ ਨਾਲ ਉਨ੍ਹਾਂ ਪ੍ਰਾਈਵੇਟ ਕਲੋਨਾਈਜ਼ਰਾਂ ਵਲੋਂ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਕਬਜ਼ਿਆਂ ਨੂੰ ਛੁਡਾਉਣ ਬਾਰੇ ਵੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।ਇਸ ਮੌਕੇ ਉਨਾਂ ਇਹ ਵੀ ਦੱਸਿਆ ਕਿ ਮੁਢਲੇ ਤੌਰ ‘ਤੇ ਕੀਤੀ ਜਾਂਚ ਵਿਚ ਅਜਿਹੀਆਂ 85 ਪ੍ਰਾਈਵੇਟ ਕਲੋਨੀਆਂ ਦੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਪ੍ਰਾਈਵੇ ਕਲੋਨਾਈਜ਼ਰਾਂ ਵਲੋਂ ਪੰਚਾਿੲਤੀ ਜ਼ਮੀਨਾਂ ‘ਤੇ ਕਬਜ਼ੇ ਕੀਤੇ ਗਏ ਹਨ।ਮੰਤਰੀ ਨੇ ਇਨਾਂ ਨੂੰ ਕਬਜ਼ਾ ਮੁਕਤ ਕਰਨ ਲਈ ਕਾਰਵਾਈ ਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਇਹ ਵੀ ਪੜ੍ਹੋ:ਪੰਜਾਬ ਰਾਜ ਸਭਾ ਦੇ ਉਮੀਦਵਾਰਾਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਸੌਂਪੇ ਸਰਟੀਫਿਕੇਟ publive-image -PTC News-
latest-news punjab-news agriculture-kuldeep-dhaliwal punjab-rural-development %e0%a8%aa%e0%a9%b0%e0%a8%9c%e0%a8%be%e0%a8%ac-%e0%a8%aa%e0%a9%87%e0%a8%82%e0%a8%a1%e0%a9%82-%e0%a8%b5%e0%a8%bf%e0%a8%95%e0%a8%be%e0%a8%b8-%e0%a8%b5%e0%a8%bf%e0%a8%ad%e0%a8%be%e0%a8%97-%e0%a8%ac
Advertisment

Stay updated with the latest news headlines.

Follow us:
Advertisment