ਪੰਜਾਬ

ਮਲੋਟ ਦੇ ਨੇੜਲੇ ਪਿੰਡ 'ਚ ਬੇਅਦਬੀ ਦੀ ਕੋਸ਼ਿਸ਼, ਨੌਜਵਾਨ ਗ੍ਰਿਫ਼ਤਾਰ

By Riya Bawa -- December 28, 2021 3:17 pm -- Updated:December 28, 2021 3:21 pm

ਸ੍ਰੀ ਮੁਕਤਸਰ ਸਾਹਿਬ: ਮਲੋਟ ਦੇ ਨੇੜਲੇ ਪਿੰਡ ਈਨਾ ਖੇੜਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਨੌਜਵਾਨ ਨੇ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਗੁਰੂ ਸਾਹਿਬ ਦੇ ਸ਼ਸਤਰਾਂ ਨਾਲ ਛੇੜਛਾੜ ਕੀਤੀ, ਜਿਸ ਤੋਂ ਬਾਅਦ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕ ਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲੈ ਆਇਆ।

Sacrilege bid at gurdwara in Punjab's Muktsar; accused arrested

ਸੋਮਵਾਰ ਰਾਤ ਮਲੋਟ ਦੇ ਗੁਰਦੁਆਰਾ ਸਾਹਿਬ ਵਿਖੇ ਸਥਾਨਕ ਲੋਕਾਂ ਦੇ ਇਕੱਠੇ ਹੋਣ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਇਸ ਤੋਂ ਬਾਅਦ ਗ੍ਰੰਥੀ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੁੱਕ ਕੇ ਲਿਜਾਣ ਲੱਗਾ ਸੀ ਤਾਂ ਗ੍ਰੰਥੀ ਸਿੰਘ ਨੇ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ। ਗ੍ਰੰਥੀ ਸਿੰਘ ਵਲੋਂ ਇਸ ਘਟਨਾ ਦੀ ਸੂਚਨਾ ਪੁਲਸ ਅਤੇ ਪਿੰਡ ਦੇ ਲੋਕਾਂ ਨੂੰ ਦਿੱਤੀ ਗਈ। ਗ੍ਰੰਥੀ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਪਿੰਡ ਨਾਲ ਸਬੰਧਿਤ ਹੈ।

Sacrilege bid at gurdwara in Punjab's Muktsar; accused arrested

-PTC News

  • Share