Advertisment

CM ਚੰਨੀ ਦੇ ਨਾਮ ਨਾਲ 'ਦਲਿਤ' ਵਰਤੇ ਜਾਣ 'ਤੇ ਪੰਜਾਬ SC ਕਮਿਸ਼ਨ ਨੇ ਜਾਹਰ ਕੀਤਾ ਇਤਰਾਜ਼

author-image
Riya Bawa
New Update
CM ਚੰਨੀ ਦੇ ਨਾਮ ਨਾਲ 'ਦਲਿਤ' ਵਰਤੇ ਜਾਣ 'ਤੇ ਪੰਜਾਬ SC ਕਮਿਸ਼ਨ ਨੇ ਜਾਹਰ ਕੀਤਾ ਇਤਰਾਜ਼
Advertisment
publive-image
Advertisment
ਚੰਡੀਗੜ੍ਹ: ਪੰਜਾਬ ਐੱਸੀ ਕਮਿਸ਼ਨ ਨੇ ਮੀਡੀਆ ਅਦਾਰਿਆਂ ਵੱਲੋਂ ਸੂਬੇ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ ਨਾਲ'ਦਲਿਤ' ਵਰਤੇ ਜਾਣ 'ਤੇ ਇਤਰਾਜ਼ ਜਾਹਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਗੁਰੇਜ਼ ਕੀਤਾ ਜਾਵੇ। ਇਕ ਰਿਪੋਰਟ ਦੇ ਮੁਤਾਬਿਕ ਇਹ ਸਾਹਮਣੇ ਆਇਆ ਹੈ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਪਰਸਨ ਤੇਜਿੰਦਰ ਕੌਰ ਨੇ ਕਿਹਾ ਕਿ ਦਲਿਤ ਸ਼ਬਦ ਦੀ ਵਰਤੋਂ ਨਾ ਤਾਂ ਸੰਵਿਧਾਨ ਵਿੱਚ ਕੀਤੀ ਗਈ ਹੈ ਅਤੇ ਨਾ ਹੀ ਕਿਸੇ ਕਾਨੂੰਨ ਵਿੱਚ ਇਹ ਲਿਖਿਆ ਗਿਆ ਹੈ। publive-image ਕਾਂਗਰਸ ਹਾਈ ਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੋਵੇਂ ਡਿਪਟੀ CM ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਕੇਂਦਰੀ ਸਮਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਇਸ ਬਾਰੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਇਸ ਹਦਾਇਤਾਂ ਜਾਰੀ ਕਰ ਚੁੱਕਿਆ ਹੈ। ਤੇਜਿੰਦਰ ਕੌਰ ਨੇ ਇਸ ਮੌਕੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਸਾਲ 2018 ਦੇ ਇੱਕ ਫੈਸਲੇ ਦਾ ਹਵਾਲਾ ਦਿੱਤਾ ਜਿਸ ਵਿੱਚ ਅਦਾਲਤ ਨੇ ਐੱਸੀ ਅਤੇ ਐੱਸਟੀ ਵਰਗ ਦੇ ਲੋਕਾਂ ਲਈ ਦਲਿਤ ਸ਼ਬਦ ਵਰਤਣ ਤੋਂ ਕੇਂਦਰ, ਸੂਬਾ ਸਰਕਾਰਾਂ ਤੇ ਉਨ੍ਹਾਂ ਦੇ ਇੰਤਜ਼ਾਮੀਆਂ ਨੂੰ ਗੁਰੇਜ਼ ਕਰਨ ਨੂੰ ਕਿਹਾ ਸੀ। publive-image ਹਦਾਇਤ ਜਾਰੀ ਕੀਤੀ ਕਿ ਸੋਸ਼ਲ ਮੀਡੀਆ ਪੇਜਾਂ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ 'ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਦੀ ਪਛਾਣ ਨੂੰ ਦਰਸਾਉਣ ਲਈ 'ਦਲਿਤ' ਸ਼ਬਦ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਸਮੂਹ ਸੂਬਾ ਸਰਕਾਰਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀਆਂ ਲਈ 'ਦਲਿਤ' ਦੀ ਬਜਾਏ 'ਅਨੁਸੂਚਿਤ ਜਾਤੀ' ਸ਼ਬਦ ਦੀ ਵਰਤੋਂ ਕੀਤੀ ਜਾਵੇ। publive-image publive-image -PTC News-
punjab-news dalit charanjit-singh-channi punjab-sc-commission
Advertisment

Stay updated with the latest news headlines.

Follow us:
Advertisment