ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀ ਮੈਰਿਟ ਸੂਚੀ ਨਹੀ ਕੀਤੀ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀ ਮੈਰਿਟ ਸੂਚੀ ਨਹੀ ਕੀਤੀ ਜਾਰੀ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ 12ਵੀਂ ਜਮਾਤ ਦੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦਾ ਨਤੀਜੇ ਦੌਰਾਨ ਵੋਕੇਸ਼ਨਲ ਗਰੁੱਪ ਦੇ 14314 ਪ੍ਰੀਖਿਆਰਥੀਆਂ ਅਤੇ ਨਕਲ ਕਾਰਨ ਮੁੜ ਹੋਈ ਪ੍ਰੀਖਿਆ ਵਾਲੇ 3852 ਪ੍ਰੀਖਿਆਰਥੀਆਂ ਦੇ ਨਤੀਜੇ ਨਾ ਐਲਾਨੇ ਜਾ ਸਕਣ ਕਾਰਨ ਸਿੱਖਿਆ ਬੋਰਡ ਵੱਲੋਂ ਸਿੱਖਿਆ ਬੋਰਡ ਵੱਲੋਂ ਮੈਰਿਟ ਸੂਚੀ ਜਾਰੀ ਨਹੀ ਕੀਤੀ ਗਈ।ਹੁਣ ਇਹ ਮੈਰਿਟ ਸੂਚੀ 15 ਮਈ ਤੱਕ ਜਾਰੀ ਕਰਨ ਦੀ ਗੱਲ ਕੀਤੀ ਜਾ ਰਹੀ ਹੈ।ਬੋਰਡ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਜਦੋਂ ਬੋਰਡ ਨਤੀਜਾ ਐਲਾਨਣ ਮੌਕੇ ਮੈਰਿਟ ਸੂਚੀ ਵੀ ਜਾਰੀ ਨਹੀ ਹੋਈ।ਸਿੱਖਿਆ ਬੋਰਡ ਵੱਲੋਂ ਪਹਿਲਾਂ ਨਤੀਜਾ ਬੋਰਡ ਦੀ ਵੈੱਬਸਾਈਟ ਤੇ ਅੱਜ ਦੁਪਹਿਰ 12.30 ਦੇ ਕਰੀਬ ਜਾਰੀ ਕਰ ਦਿੱਤਾ ਗਿਆ ਸੀ ਪਰ ਫਿਰ ਬੰਦ ਕਰ ਦਿੱਤਾ ਗਿਆ ਹੁਣ ਇਹ ਨਤੀਜਾ ਰਾਤ 12 ਵਜੇ ਤੱਕ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲਬਧ ਹੋਵੇਗਾ। -PTCNews