Wed, May 1, 2024
Whatsapp

Breaking : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਦਾ ਨਤੀਜਾ

Written by  Shanker Badra -- May 29th 2020 07:27 PM
Breaking : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਦਾ ਨਤੀਜਾ

Breaking : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਦਾ ਨਤੀਜਾ

Breaking : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਦਾ ਨਤੀਜਾ:ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ਾਮ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ 'ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ ਦੀ ਵੈਬਸਾਈਟ ਅਤੇ www.pseb.ac.in ਅਤੇ www.indiaresults.com 'ਤੇ ਉਪਲਬਧ ਹੋਣਗੇ। ਇਸੇ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਸਿਰਫ਼ ਰੈਗੂਲਰ/ਰਜਿਸਟਰਡ ਵਿਦਿਆਰਥੀਆਂ ਦੀ ਕੰਟੀਨਿਊਸ ਕੰਪ੍ਰੀਹੈਂਸਿਵ ਇਵੈਲਿਊਏਸ਼ਨ (ਸੀ.ਸੀ.ਈ.) ਦੇ ਆਧਾਰ 'ਤੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਵਾਲੇ ਮੈਟਿ੍ਰਕ ਪੱਧਰ ਦੇ ਵਿਦਿਆਰਥੀਆਂ ਦੇ ਪੇਪਰ ਜਲਦ ਲਏ ਜਾਣਗੇ ਕਿਉਕਿ ਉਨਾਂ ਦੇ ਮੁਲਾਂਕਣ ਲਈ ਸੀ.ਸੀ.ਈ. ਦੀ ਵਿਵਸਥਾ ਨਹੀਂ ਹੁੰਦੀ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਦੇ ਵਿਦਿਆਰਥੀਆਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਲਦ ਜਾਰੀ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੋਵਿਡ-19 ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਮਾਹੌਲ ਸੁਖਾਵਾਂ ਹੋਣ 'ਤੇ ਹੀ ਇਨਾਂ ਤੇ ਬਾਰਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਜਾਵੇਗੀ। ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦਸ਼ਾਂ ਦੇ ਆਧਾਰ 'ਤੇ ਹੀ ਐਲਾਨੇ ਗਏ ਹਨ। ਉਨਾਂ ਕਿਹਾ ਕਿ ਓਪਨ ਸਕੂਲ ਜਾਂ ਇਨਾਂ ਹੋਰ ਸ਼੍ਰੇਣੀਆਂ 'ਚ ਸੀ.ਸੀ.ਈ. ਦੇ ਵਿਵਸਥਾ ਨਹੀਂ ਹੁੰਦੀ ,ਜਿਸ ਕਾਰਨ ਇਨਾਂ ਸ਼੍ਰੇਣੀਆਂ ਅਧੀਨ ਆਉਦੇ ਵਿਦਿਆਰਥੀਆਂ ਦੇ ਪੇਪਰ ਲਏ ਜਾਣੇ ਜ਼ਰੂਰੀ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਸਕੂਲੀ ਗਤੀਵਿਧੀਆਂ 'ਤੇ ਲਗਾਈਆਂ ਗਈਆਂ ਰੋਕਾਂ ਹਟਾਉਣ ਤੋਂ ਬਾਅਦ ਹੀ ਸੁਰੱਖਿਅਤ ਤਰੀਕੇ ਨਾਲ ਪ੍ਰੀਖਿਆਵਾਂ ਲੈਣ ਲਈ ਡੇਟਸ਼ੀਟ ਜਾਰੀ ਕੀਤੀ ਜਾਵੇਗੀ। -PTCNews


Top News view more...

Latest News view more...