
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਕੂਲਾਂ ਲਈ ਕੋਵਿਡ ਦੀਆਂ ਗਾਈਡ ਲਾਈਨਜ਼ ਜਾਰੀ ਕੀਤੀਆਂ ਹਨ।
ਜਾਣਕਾਰੀ ਅਨੁਸਾਰ ਸੂਬੇ ਦੇ ਸਮੂਹ ਸਕੂਲਾਂ ਵਿਚ ਰੋਜ਼ਾਨਾ 10 ਹਜ਼ਾਰ ਕੋਵਿਡ ਟੈਸਟ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਦੱਸਿਆ ਜਾਂਦਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਨੂੰ ਦੇਖਦਿਆਂ ਜਿਲ੍ਹਾਵਾਰ ਕੋਰੋਨਾ ਦੇ ਰੋਜ਼ਾਨਾ ਟੈਸਟ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ।
ਲੁਧਿਆਣਾ ਵਿਚ ਸਭ ਤੋਂ ਵੱਧ 1000 ਅਤੇ ਪਠਾਨਕੋਟ ਵਿਚ ਸਭ ਤੋਂ ਘੱਟ 205 ਰੋਜ਼ਾਨਾ ਟੈਸਟ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।